ਬਠਿੰਡਾ: ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਬਠਿੰਡਾ ਵਿਖੇ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਦੀ ਅਗਵਾਈ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਸਾੜਿਆ ਗਿਆ।



ਬਲਜਿੰਦਰ ਕੌਰ ਨੇ ਕਿਹਾ ਕਿ ਗਰੀਬਾਂ ਦੇ ਹੱਕ ਖਾਣ ਵਾਲੇ ਪੰਜਾਬ ਦੇ ਮੰਤਰੀ ਤੇ ਪੰਜਾਬ ਸਰਕਾਰ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੀ ਜਾਂਚ ਸੀਬੀਆਈ ਤੋਂ ਹੋਣੀ ਚਾਹੀਦੀ ਹੈ। ਇਸ ਸਰਕਾਰ ਦੇ ਮੰਤਰੀ ਨੇ ਸਕਾਲਰਸ਼ਿਪ ਦੇ ਨਾਂ 'ਤੇ ਗਰੀਬ ਬੱਚਿਆਂ ਦੇ ਪੈਸੇ ਖਾਧੇ ਹਨ।





ਸਾਧੂ ਸਿੰਘ ਧਰਮਸੌਤ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਤੁਰੰਤ ਇਸ ਨੂੰ ਮੰਤਰੀ ਪਦ ਤੋਂ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਰਕਾਰ ਵੇਲੇ ਵੀ ਬਹੁਤ ਵੱਡੇ ਵੱਡੇ ਘੁਟਾਲੇ ਹੋਏ ਹਨ।