ਪੜਚੋਲ ਕਰੋ

ਲਖੀਮਪੁਰ ਘਟਨਾ ਨੂੰ ਲੈ ਕੇ 'ਆਪ' ਨੇ ਚੰਡੀਗੜ੍ਹ 'ਚ ਕੀਤਾ ਰੋਸ ਪ੍ਰਦਰਸ਼ਨ

ਲਖੀਮਪੁਰ ਖੀਰੀ 'ਚ ਹੋਏ ਘਟਨਾਕ੍ਰਮ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਰਾਜਪਾਲ ਦੀ ਰਿਹਾਇਸ਼ 'ਰਾਜ ਭਵਨ' ਅੱਗੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ।

ਚੰਡੀਗੜ੍ਹ: ਲਖੀਮਪੁਰ ਖੀਰੀ 'ਚ ਹੋਏ ਘਟਨਾਕ੍ਰਮ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਰਾਜਪਾਲ ਦੀ ਰਿਹਾਇਸ਼ 'ਰਾਜ ਭਵਨ' ਅੱਗੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। 'ਆਪ' ਦੇ ਆਗੂਆਂ ਮੁਤਾਬਕ ਪਾਰਟੀ ਵੱਲੋਂ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਨੂੰ ਝਕਾਨੀ ਦੇਣ ਦੀ ਰਣਨੀਤੀ ਤਹਿਤ ਪੰਜਾਬ ਭਰ 'ਚੋਂ ਸੱਦੇ ਆਗੂਆਂ ਅਤੇ ਵਰਕਰਾਂ ਨੂੰ ਇੱਕ ਪਾਸੇ ਐਮਐਲਏ ਹੋਸਟਲ 'ਚ ਇਕੱਠਾ ਕਰ ਲਿਆ ਗਿਆ, ਦੂਜੇ ਪਾਸੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਵਿਧਾਇਕ ਅਮਨ ਅਰੋੜਾ ਅਤੇ ਯੂਥ ਵਿੰਗ ਪੰਜਾਬ ਦੀ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਆਗੂਆਂ ਅਤੇ ਵਰਕਰਾਂ ਦਾ ਇੱਕ ਜਥਾ ਰਾਜ ਭਵਨ ਮੂਹਰੇ ਪੁੱਜ ਗਿਆ, ਜਿੱਥੇ ਪੁਲੀਸ ਨੇ ਪਹਿਲਾਂ ਹੀ ਭਾਰੀ ਨਾਕੇਬੰਦੀ ਕੀਤੀ ਹੋਈ ਸੀ।

'ਆਪ' ਆਗੂਆਂ ਨੇ ਰਾਜ ਭਵਨ ਨੇੜੇ ਲਾਏ ਇਸ ਨਾਕੇ 'ਤੇ ਹੀ ਧਰਨਾ ਲਾ ਲਿਆ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਅੱਗੇ ਵਧਣ ਦੀ ਜੱਦੋ ਜਹਿਦ ਦੌਰਾਨ 'ਆਪ' ਆਗੂਆਂ ਦੀ ਚੰਡੀਗੜ੍ਹ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਨਾਲ ਕਾਫ਼ੀ ਤਕਰਾਰ ਹੋਈ। ਜਿਸ ਉਪਰੰਤ ਜਰਨੈਲ ਸਿੰਘ, ਅਮਨ ਅਰੋੜਾ, ਮਾਸਟਰ ਬਲਦੇਵ ਸਿੰਘ ਅਤੇ ਅਨਮੋਲ ਗਗਨ ਮਾਨ ਸਮੇਤ ਦਰਜਨਾਂ ਹੋਰ ਵਰਕਰਾਂ ਅਤੇ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਕੇ ਸੈਕਟਰ- 3 ਦੇ ਥਾਣੇ ਵਿੱਚ ਬੰਦ ਕਰ ਦਿੱਤਾ।

ਜਰਨੈਲ ਸਿੰਘ ਅਤੇ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਰਾਜਪਾਲ ਰਾਹੀਂ ਕੇਂਦਰ ਦੀ ਮੋਦੀ ਅਤੇ ਯੂਪੀ ਦੀ ਯੋਗੀ ਅਦਿੱਤਿਆ ਨਾਥ ਸਰਕਾਰ ਕੋਲੋਂ ਇਹ ਸਵਾਲ ਪੁੱਛਣਾ ਚਾਹੁੰਦੀ ਹੈ ਕਿ ਸੱਤਾ ਦੇ ਨਸ਼ੇ 'ਚ ਅੰਨ੍ਹੇ ਹੋ ਕੇ ਅੰਨਦਾਤਾ ਨੂੰ ਆਪਣੀਆਂ ਗੱਡੀਆਂ ਥੱਲੇ ਦਰੜਨ ਵਾਲੇ ਮੰਤਰੀ ਦੇ ਗੁੰਡੇ ਪੁੱਤ ਨੂੰ ਯੂਪੀ ਪੁਲੀਸ ਗ੍ਰਿਫ਼ਤਾਰ ਕਿਉਂ ਨਹੀਂ ਕਰ ਰਹੀ? ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਜਿਹੀ ਕਿਹੜੀ ਮਜਬੂਰੀ ਹੈ ਕਿ ਅਜੇ ਤੱਕ ਦਰਿੰਦੇ ਪੁੱਤ ਦੇ ਮੰਤਰੀ ਪਿਓ ਨੂੰ ਕੇਂਦਰੀ ਮੰਤਰੀ ਮੰਡਲ 'ਚੋਂ ਕਿਉਂ ਨਹੀਂ ਬਰਖ਼ਾਸਤ ਕੀਤਾ ਗਿਆ?

ਉਨ੍ਹਾਂ ਕਿਹਾ ਕੀ ਇਹ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਆਪਣੀ ਹੋਂਦ ਦੀ ਲੜਾਈ ਲੜ ਰਹੇ ਦੇਸ਼ ਭਰ ਦੇ ਕਿਸਾਨਾਂ ਬਾਰੇ ਬਦਲੇ ਦੀ ਅੱਗ ਹੈ ਕਿ ਮੋਦੀ ਅਤੇ ਯੋਗੀ ਸਰਕਾਰਾਂ ਕਿਸਾਨਾਂ ਦੇ ਖ਼ੂਨ ਦੀਆਂ ਇਸ ਕਦਰ ਪਿਆਸੀਆਂ ਹੋ ਗਈਆਂ? ਕਿਸਾਨ ਅੰਦੋਲਨ ਤਹਿਤ ਹੁਣ ਤੱਕ ਸਾਢੇ 700 ਕਿਸਾਨ ਆਪਣਾ ਬਲੀਦਾਨ ਦੇ ਚੁੱਕੇ ਹਨ। ਕੀ ਇੰਨੀਆਂ ਜਾਨਾਂ ਲੈ ਕੇ ਭਾਜਪਾ ਦੀ ਖ਼ੂਨੀ ਪਿਆਸ ਨਹੀਂ ਬੁਝੀ? ਕੀ ਮੋਦੀ ਅਤੇ ਅਮਿਤ ਸ਼ਾਹ ਦੱਸਣਗੇ ਕਿ ਅਜੈ ਮਿਸ਼ਰਾ ਦੇ ਗ੍ਰਹਿ ਰਾਜ ਮੰਤਰੀ ਹੁੰਦਿਆਂ ਲਖੀਮਪੁਰ ਖੀਰੀ ਸਾਕੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਸੰਭਵ ਹੈ?, ਕਿਉਂਕਿ ਪੂਰੇ ਦੇਸ਼ ਦਾ ਪੁਲੀਸ ਤੰਤਰ ਅਜੈ ਮਿਸ਼ਰਾ ਦੇ ਅਧੀਨ ਹੈ।

'ਆਪ' ਲੀਡਰਾਂ ਨੇ ਦੱਸਿਆ ਕਿ ਉੱਧਰ ਐਮਐਲਏ ਹੋਸਟਲ ਕੰਪਲੈਕਸ ਦੇ ਦੋਵੇਂ ਗੇਟਾਂ 'ਤੇ ਭਾਰੀ ਬੈਰੀਗੈਡਿੰਗ ਕਰਕੇ ਪੁਲੀਸ ਪ੍ਰਸ਼ਾਸਨ ਨੇ ਜਲ ਤੋਪਾਂ ਅਤੇ ਭਾਰੀ ਫੋਰਸ ਤੈਨਾਤ ਕਰ ਦਿੱਤੀ। ਜਿਸ ਕਾਰਨ 'ਆਪ' ਵਿਧਾਇਕ, ਅਹੁਦੇਦਾਰ ਅਤੇ ਸੈਂਕੜੇ ਵਰਕਰਾਂ ਸਮੇਤ ਮੀਡੀਆ ਕਰਮੀ ਵੀ ਅੰਦਰ ਹੀ ਬੰਦ ਕਰ ਦਿੱਤੇ ਗਏ। ਲਖੀਮਪੁਰ ਖੀਰੀ ਘਟਨਾ ਅਤੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਭਾਸ਼ਣਬਾਜ਼ੀ ਅਤੇ ਨਾਅਰੇਬਾਜ਼ੀ ਉਪਰੰਤ ਜਿੱਦਾ ਹੀ 'ਆਪ' ਦਾ ਕਾਫ਼ਲਾ ਐਮਐਲਏ ਹੋਸਟਲ ਦੇ ਗੇਟ ਵੱਲ ਵਧਿਆ ਅਤੇ ਬੈਰੀਕੇਡਿੰਗ ਟੱਪਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਜਲ ਤੋਪਾਂ ਦੀ ਅੰਨ੍ਹੇਵਾਹ ਬੁਛਾੜ ਸ਼ੁਰੂ ਕਰ ਦਿੱਤੀ। ਪਰ 'ਆਪ' ਆਗੂਆਂ ਅਤੇ ਵਰਕਰਾਂ ਦੇ ਹੌਸਲੇ ਬੁਲੰਦ ਰਹੇ। ਜਲ ਤੋਪਾਂ ਦੀ ਬੇਕਿਰਕ ਵਰਤੋਂ ਦਾ ਸਿਲਸਿਲਾ ਲਗਭਗ ਇੱਕ ਘੰਟੇ ਤੱਕ ਜਾਰੀ ਰਿਹਾ, ਅੰਤ ਉਦੋਂ ਰੁਕੀਆਂ ਜਦੋਂ ਜਲ ਤੋਪ ਟਰੱਕ ਦਾ ਇੰਜਨ ਧੂੰਆਂ- ਧੂੰਆਂ ਹੋ ਕੇ ਬੰਦ ਨਹੀਂ ਹੋ ਗਿਆ।

ਇਸ ਮੌਕੇ ਸਰਬਜੀਤ ਕੌਰ ਮਾਣੂੰਕੇ ਨੇ ਪੁਲੀਸ ਦੇ ਜ਼ਾਲਮ ਰਵੱਈਏ ਦੀ ਸਖ਼ਤ ਨਿੰਦਾ ਕੀਤੀ ਅਤੇ ਦੱਸਿਆ ਕਿ ਪੁਲੀਸ ਦੀ ਇਸ ਤਾਨਾਸ਼ਾਹੀ ਕਾਰਨ ਪਾਰਟੀ ਦੇ ਕਾਫ਼ੀ ਵਰਕਰ ਅਤੇ ਆਗੂ ਜ਼ਖ਼ਮੀ ਹੋ ਗਏ, ਪਰ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਨੇ ਇੱਕ ਐਂਬੂਲੈਂਸ ਤੱਕ ਦਾ ਪ੍ਰਬੰਧ ਨਹੀਂ ਕੀਤਾ। 'ਆਪ' ਵਿਧਾਇਕਾਂ ਨੇ ਕਿਹਾ ਕਿ ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕਰਨਾ ਹਰੇਕ ਨਾਗਰਿਕ ਦਾ ਸੰਵਿਧਾਨਿਕ ਹੱਕ ਹੈ, ਪਰ ਭਾਜਪਾ ਆਗੂਆਂ 'ਚ ਤਾਨਾਸ਼ਾਹ ਹਿਟਲਰ ਦੀ ਰੂਹ ਪ੍ਰਵੇਸ਼ ਕਰ ਚੁੱਕੀ ਹੈ, ਇਸ ਲਈ ਇਹ ਵਿਰੋਧੀ ਧਿਰਾਂ ਅਤੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਕੀੜੇ- ਮਕੌੜੇ ਸਮਝ ਕੇ ਕੁਚਲਨ ਲੱਗੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Embed widget