ਪੜਚੋਲ ਕਰੋ

'ਆਪ' ਵਲੋਂ ਕੈਪਟਨ ਦੀ ਰਿਹਾਇਸ਼ ਅੱਗੇ ਭੁੱਖ ਹੜਤਾਲ ਦਾ ਐਲਾਨ, ਇਨ੍ਹਾਂ ਦੋ ਮੰਤਰੀਆਂ ਨੂੰ ਕੈਬਨਿਟ 'ਚੋਂ ਕੱਢ ਕੇ ਕੇਸ ਦਰਜ ਕਰਨ ਦੀ ਮੰਗ 

ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਦਲਿਤ ਵਰਗ ਦੇ ਲੱਖਾਂ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਰਾਸ਼ੀ ਖੁਰਦ ਬੁਰਦ ਕਰਨ ਦੇ ਰੋਸ ਵਜੋਂ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਿਹਾਇਸ਼ ਦਾ ਸੋਮਵਾਰ 14 ਜੂਨ ਨੂੰ ਸਵੇਰੇ 11 ਵਜੇ ਘਿਰਾਓ ਅਤੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ।

ਚੰਡੀਗੜ੍ਹ: ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਦਲਿਤ ਵਰਗ ਦੇ ਲੱਖਾਂ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਰਾਸ਼ੀ ਖੁਰਦ ਬੁਰਦ ਕਰਨ ਦੇ ਰੋਸ ਵਜੋਂ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਿਹਾਇਸ਼ ਦਾ ਸੋਮਵਾਰ 14 ਜੂਨ ਨੂੰ ਸਵੇਰੇ 11 ਵਜੇ ਘਿਰਾਓ ਅਤੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਇਹ ਐਲਾਨ ਕਰਦਿਆਂ ਆਪ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਪਾਇਲ ਦੇ ਇੰਚਾਰਜ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਜਦੋਂ ਤੱਕ ਕਾਂਗਰਸ ਸਰਕਾਰ ਐਸਸੀ ਵਿਦਿਆਰਥੀਆਂ ਦੀ ਬਕਾਇਆ ਰਾਸ਼ੀ 1539 ਕਰੋੜ ਰੁਪਏ ਜਾਰੀ ਨਹੀਂ ਕਰਦੀ ਉਦੋਂ ਤੱਕ ਆਮ ਆਦਮੀ ਪਾਰਟੀ ਵੱਲੋਂ ਲੜੀਵਾਰ ਭੁੱਖ ਹੜਤਾਲ ਜਾਰੀ ਰੱਖੀ ਜਾਵੇਗੀ।

 

ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਦਲਿਤ ਸਮਾਜ ਦੇ ਵਿਦਿਆਰਥੀਆਂ ਦੇ ਹੱਥਾਂ ਵਿੱਚ ਕਿਤਾਬਾਂ ਦਿੱਤੀਆਂ ਸਨ, ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗੁਵਾਈ ਵਾਲੀ ਕਾਂਗਰਸ ਸਰਕਾਰ ਦਲਿਤ ਵਿਦਿਆਰਥੀਆਂ ਦੇ ਹੱਥਾਂ ਵਿਚੋਂ ਕਿਤਾਬਾਂ ਖੋਹ ਰਹੀ ਹੈ। ਜਿਸ ਨੂੰ ਆਮ ਆਦਮੀ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਬਾਦਲ ਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਦਲਿਤਾਂ ਦੇ ਹੱਕਾਂ ’ਤੇ ਡਾਕਾ ਮਾਰਿਆ ਸੀ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਲਿਤਾਂ ਦੇ ਹੱਕਾਂ ’ਤੇ ਡਾਕੇ ਮਾਰ ਰਹੀ ਹੈ।


ਮਨਵਿੰਦਰ ਸਿੰਘ ਗਿਆਸਪੁਰਾ ਨੇ ਦੋਸ਼ ਲਾਇਆ ਕਿ ਸੀਨੀਅਰ ਆਈਏਐਸ ਅਧਿਕਾਰੀ ਕਿਰਪਾ ਸਿਰੋਜ ਸ਼ੰਕਰ ਵੱਲੋਂ ਦਿੱਤੀ ਗਈ ਜਾਂਚ ਰਿਪੋਰਟ ਖੁਲਾਸਾ ਕੀਤਾ ਗਿਆ ਕਿ ਦਲਿਤ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਕਰੋੜਾਂ ਰੁਪਏ ਦੀ ਗਰਾਂਟ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵੱਡਾ ਘੁਟਾਲਾ ਕੀਤਾ ਹੈ ਅਤੇ ਆਪਣੇ ਚਹੇਤਿਆਂ ਦੇ ਦੋ ਕਾਲਜਾਂ ਨੂੰ ਕਰੋੜਾਂ ਰੁਪਏ ਦੀ ਵਜ਼ੀਫਾ ਰਾਸ਼ੀ ਦਿੱਤੀ ਹੈ, ਜਦਕਿ ਇਨਾਂ ਕਾਲਜਾਂ ਦਾ ਕੋਈ ਵਾਜ਼ੂਦ ਹੀ ਨਹੀਂ ਹੈ। 

 

ਗਿਆਸਪੁਰਾ ਨੇ ਇਹ ਵੀ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੀ ਜ਼ਿੰਮੇਵਾਰੀ ਨਾ ਨਿਭਾਉਂਦਿਆਂ ਕੇਂਦਰ ਸਰਕਾਰ ਵੱਲੋਂ ਭੇਜੀ ਵਜ਼ੀਫਾ ਰਕਮ ਦੀ ਸਹੀ ਵਰਤੋਂ ਨਾ ਕੀਤੀ, ਸਗੋਂ ਦਲਿਤ ਵਿਦਿਆਦਰਥੀਆਂ ਦੇ ਹੱਕਾਂ ’ਤੇ ਡਾਕਾ ਮਾਰ ਕੇ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਦੋਵੇਂ ਕੈਬਨਿਟ ਮੰਤਰੀਆਂ ਸਾਧੂ ਸਿੰਘ ਧਰਮਸੋਤ ਅਤੇ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਐਸਸੀ/ਐਸਟੀ ਐਕਟ ਅਧੀਨ ਕੇਸ ਦਰਜ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਕੈਬਨਿਟ ਤੋਂ ਬਾਹਰ ਕੀਤਾ ਜਾਵੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Embed widget