ਪੜਚੋਲ ਕਰੋ

'ਆਪ' ਦੀ ਪੰਜਾਬ ਸਰਕਾਰ ਨੂੰ ਚੇਤਾਵਨੀ, ਦਲਿਤ ਵਿਦਿਆਰਥੀਆਂ ਲਈ ਮੰਗਿਆ ਇਨਸਾਫ਼

ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਹਫਤੇ ਵਿੱਚ ਦਲਿਤ ਵਿਦਿਆਰਥੀਆਂ ਦੀਆਂ ਰੋਕੀਆਂ ਗਈਆਂ ਡਿਗਰੀਆਂ ਨਾ ਮਿਲੀਆਂ ਤੇ ਦੋਸ਼ੀ ਕਾਲਜਾਂ ਵਿਰੁੱਧ ਬਣਦੀ ਕਾਰਵਾਈ ਨਾ ਕੀਤੀ ਤਾਂ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਖਿਲਾਫ ਤਿੱਖਾ ਸੰਘਰਸ਼ ਵਿੱਢੇਗੀ।

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਹਫਤੇ ਵਿੱਚ ਦਲਿਤ ਵਿਦਿਆਰਥੀਆਂ ਦੀਆਂ ਰੋਕੀਆਂ ਗਈਆਂ ਡਿਗਰੀਆਂ ਨਾ ਮਿਲੀਆਂ ਤੇ ਦੋਸ਼ੀ ਕਾਲਜਾਂ ਵਿਰੁੱਧ ਬਣਦੀ ਕਾਰਵਾਈ ਨਾ ਕੀਤੀ ਤਾਂ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਖਿਲਾਫ ਤਿੱਖਾ ਸੰਘਰਸ਼ ਵਿੱਢੇਗੀ। ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਨਕਾਮੀਆਂ ਕਾਰਨ ਅੱਜ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪੈ ਚੁੱਕਿਆ ਹੈ। ਉਨ੍ਹਾਂ ਕਿਹਾ ਸਰਕਾਰ ਵੱਲੋਂ ਐਸਸੀ ਸਕਾਲਰਸ਼ਿੱਪ ਦੇ ਪੈਸੇ ਪ੍ਰਾਈਵੇਟ ਕਾਲਜਾਂ ਨੂੰ ਨਾ ਮਿਲਣ ਕਾਰਨ ਦਿਨ ਰਾਤ ਮਿਹਨਤ ਕਰਕੇ ਪਾਸ ਕੀਤੀਆਂ ਵਿਦਿਆਰਥੀਆਂ ਦੀਆਂ ਡਿਗਰੀਆਂ ਕਾਲਜਾਂ ਵੱਲੋਂ ਰੋਕਿਆ ਜਾਣਾ ਬਹੁਤ ਨਿੰਦਣਯੋਗ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਵੀ ਲਿਖ ਕੇ ਡਿਗਰੀਆਂ ਰੋਕਣ ਵਾਲੇ ਕਾਲਜਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੇ ਵਿਚਾਲੇ ਪਏ  ਸਕਾਲਰਸ਼ਿੱਪ ਦੇ ਰੇੜਕੇ ਕਾਰਨ ਪੰਜਾਬ ਦੇ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਹਨ੍ਹੇਰੇ ਵਿੱਚ ਨਜ਼ਰ ਆ ਰਿਹਾ ਹੈ। ਰਿਲਾਇੰਸ ਜੀਓ ਦੀ ਪਟੀਸ਼ਨ 'ਤੇ ਹਾਈਕੋਰਟ ਦਾ ਐਕਸ਼ਨ, ਕੇਂਦਰ ਤੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਪੰਜਾਬ ਦੇ ਵੱਡੀ ਗਿਣਤੀ ਦਲਿਤ ਵਿਦਿਆਰਥੀਆਂ ਨੇ ਪ੍ਰਾਈਵੇਟ ਕਾਲਜਾਂ ਵਿੱਚੋਂ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਕਾਲਰਸ਼ਿੱਪ ਦੇ ਅਧੀਨ ਡਿਗਰੀਆਂ ਪੂਰੀਆਂ ਕੀਤੀਆਂ ਹਨ। ਪਰ ਪੰਜਾਬ ਸਰਕਾਰ ਵੱਲੋਂ ਕਾਲਜਾਂ ਨੂੰ ਸਕਾਲਰਸ਼ਿੱਪ ਦਾ ਪੈਸਾ ਨਾ ਮਿਲਣ ਕਾਰਨ ਹੁਣ ਪ੍ਰਾਈਵੇਟ ਕਾਲਜਾਂ ਨੇ ਉਨ੍ਹਾਂ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕ ਦਿੱਤੀਆਂ ਹਨ। ਇਸ ਨਾਲ ਪੰਜਾਬ ਦੇ ਕਰੀਬ 7 ਲੱਖ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪੈ ਰਿਹਾ ਹੈ। ਜਿਨ੍ਹਾਂ ਵਿਦਿਆਰਥੀਆਂ ਨੇ ਆਪਣੀ ਅੱਗੇ ਪੜ੍ਹਾਈ ਜਾਰੀ ਰੱਖਣੀ ਹੈ ਜਾਂ ਕਿਤੇ ਨੌਕਰੀ ਲਈ ਅਪਲਾਈ ਕਰਨਾ ਹੈ ਹੁਣ ਉਸ ਤੋਂ ਵਾਂਝੇ ਰਹਿ ਰਹੇ ਹਨ। 5 ਦਿਨਾਂ ਬਾਅਦ ਸੀ ਵਿਆਹ, ਲਾੜੀ ਨੇ ਮਾਤਾ-ਪਿਤਾ ਨਾਲ ਕੀਤੀ ਖ਼ੁਦਕੁਸ਼ੀ, ਇਕਲੌਤੇ ਬੇਟੇ ਦੀ ਹਾਦਸੇ 'ਚ ਹੋਈ ਸੀ ਮੌਤ 'ਆਪ' ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ 63 ਕਰੋੜ ਰੁਪਏ ਦੇ ਘੁਟਾਲੇ ਕੀਤੇ ਜਾਣ ਕਾਰਨ ਕੇਂਦਰ ਸਰਕਾਰ ਨੇ ਸਕਾਲਰਸ਼ਿੱਪ ਦੀ ਅਗਲੀ ਕਿਸਤ ਭੇਜਣ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਕਾਰਨ ਕਿ ਇਨ੍ਹਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਹੁਣ ਧੁੰਦਲਾ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਹੋਰ ਦਲਿਤ ਜਥੇਬੰਦੀਆਂ ਵੱਲੋਂ ਲਗਾਤਾਰ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਪਰ ਹੁਣ ਤੱਕ ਇਸ ਮਾਮਲੇ ਵਿੱਚ ਕੋਈ ਕਦਮ ਨਹੀਂ ਚੁੱਕਿਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਘੁਟਾਲੇ ਦੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਅਧੀਨ ਸੀਬੀਆਈ ਤੋਂ ਜਾਂਚ ਕਰਵਾਉਂਦੇ ਹੋਏ ਐਸਸੀ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਦੇ ਨਾਮ ਜਨਤਕ ਕਰਦੇ ਹੋਏ ਉਨ੍ਹਾਂ ਨੂੰ ਬਣਦੀ ਸਜ਼ਾ ਦਿੱਤੀ ਜਾਵੇ। 

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget