'ਆਪ' ਦੀ ਪੰਜਾਬ ਸਰਕਾਰ ਨੂੰ ਚੇਤਾਵਨੀ, ਦਲਿਤ ਵਿਦਿਆਰਥੀਆਂ ਲਈ ਮੰਗਿਆ ਇਨਸਾਫ਼
ਏਬੀਪੀ ਸਾਂਝਾ | 05 Jan 2021 04:12 PM (IST)
ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਹਫਤੇ ਵਿੱਚ ਦਲਿਤ ਵਿਦਿਆਰਥੀਆਂ ਦੀਆਂ ਰੋਕੀਆਂ ਗਈਆਂ ਡਿਗਰੀਆਂ ਨਾ ਮਿਲੀਆਂ ਤੇ ਦੋਸ਼ੀ ਕਾਲਜਾਂ ਵਿਰੁੱਧ ਬਣਦੀ ਕਾਰਵਾਈ ਨਾ ਕੀਤੀ ਤਾਂ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਖਿਲਾਫ ਤਿੱਖਾ ਸੰਘਰਸ਼ ਵਿੱਢੇਗੀ।

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਹਫਤੇ ਵਿੱਚ ਦਲਿਤ ਵਿਦਿਆਰਥੀਆਂ ਦੀਆਂ ਰੋਕੀਆਂ ਗਈਆਂ ਡਿਗਰੀਆਂ ਨਾ ਮਿਲੀਆਂ ਤੇ ਦੋਸ਼ੀ ਕਾਲਜਾਂ ਵਿਰੁੱਧ ਬਣਦੀ ਕਾਰਵਾਈ ਨਾ ਕੀਤੀ ਤਾਂ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਖਿਲਾਫ ਤਿੱਖਾ ਸੰਘਰਸ਼ ਵਿੱਢੇਗੀ। ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਨਕਾਮੀਆਂ ਕਾਰਨ ਅੱਜ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪੈ ਚੁੱਕਿਆ ਹੈ। ਉਨ੍ਹਾਂ ਕਿਹਾ ਸਰਕਾਰ ਵੱਲੋਂ ਐਸਸੀ ਸਕਾਲਰਸ਼ਿੱਪ ਦੇ ਪੈਸੇ ਪ੍ਰਾਈਵੇਟ ਕਾਲਜਾਂ ਨੂੰ ਨਾ ਮਿਲਣ ਕਾਰਨ ਦਿਨ ਰਾਤ ਮਿਹਨਤ ਕਰਕੇ ਪਾਸ ਕੀਤੀਆਂ ਵਿਦਿਆਰਥੀਆਂ ਦੀਆਂ ਡਿਗਰੀਆਂ ਕਾਲਜਾਂ ਵੱਲੋਂ ਰੋਕਿਆ ਜਾਣਾ ਬਹੁਤ ਨਿੰਦਣਯੋਗ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਵੀ ਲਿਖ ਕੇ ਡਿਗਰੀਆਂ ਰੋਕਣ ਵਾਲੇ ਕਾਲਜਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੇ ਵਿਚਾਲੇ ਪਏ ਸਕਾਲਰਸ਼ਿੱਪ ਦੇ ਰੇੜਕੇ ਕਾਰਨ ਪੰਜਾਬ ਦੇ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਹਨ੍ਹੇਰੇ ਵਿੱਚ ਨਜ਼ਰ ਆ ਰਿਹਾ ਹੈ। ਰਿਲਾਇੰਸ ਜੀਓ ਦੀ ਪਟੀਸ਼ਨ 'ਤੇ ਹਾਈਕੋਰਟ ਦਾ ਐਕਸ਼ਨ, ਕੇਂਦਰ ਤੇ ਪੰਜਾਬ ਸਰਕਾਰ ਤੋਂ ਜਵਾਬ ਤਲਬਪੰਜਾਬ ਦੇ ਵੱਡੀ ਗਿਣਤੀ ਦਲਿਤ ਵਿਦਿਆਰਥੀਆਂ ਨੇ ਪ੍ਰਾਈਵੇਟ ਕਾਲਜਾਂ ਵਿੱਚੋਂ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਕਾਲਰਸ਼ਿੱਪ ਦੇ ਅਧੀਨ ਡਿਗਰੀਆਂ ਪੂਰੀਆਂ ਕੀਤੀਆਂ ਹਨ। ਪਰ ਪੰਜਾਬ ਸਰਕਾਰ ਵੱਲੋਂ ਕਾਲਜਾਂ ਨੂੰ ਸਕਾਲਰਸ਼ਿੱਪ ਦਾ ਪੈਸਾ ਨਾ ਮਿਲਣ ਕਾਰਨ ਹੁਣ ਪ੍ਰਾਈਵੇਟ ਕਾਲਜਾਂ ਨੇ ਉਨ੍ਹਾਂ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕ ਦਿੱਤੀਆਂ ਹਨ। ਇਸ ਨਾਲ ਪੰਜਾਬ ਦੇ ਕਰੀਬ 7 ਲੱਖ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪੈ ਰਿਹਾ ਹੈ। ਜਿਨ੍ਹਾਂ ਵਿਦਿਆਰਥੀਆਂ ਨੇ ਆਪਣੀ ਅੱਗੇ ਪੜ੍ਹਾਈ ਜਾਰੀ ਰੱਖਣੀ ਹੈ ਜਾਂ ਕਿਤੇ ਨੌਕਰੀ ਲਈ ਅਪਲਾਈ ਕਰਨਾ ਹੈ ਹੁਣ ਉਸ ਤੋਂ ਵਾਂਝੇ ਰਹਿ ਰਹੇ ਹਨ।5 ਦਿਨਾਂ ਬਾਅਦ ਸੀ ਵਿਆਹ, ਲਾੜੀ ਨੇ ਮਾਤਾ-ਪਿਤਾ ਨਾਲ ਕੀਤੀ ਖ਼ੁਦਕੁਸ਼ੀ, ਇਕਲੌਤੇ ਬੇਟੇ ਦੀ ਹਾਦਸੇ 'ਚ ਹੋਈ ਸੀ ਮੌਤ'ਆਪ' ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ 63 ਕਰੋੜ ਰੁਪਏ ਦੇ ਘੁਟਾਲੇ ਕੀਤੇ ਜਾਣ ਕਾਰਨ ਕੇਂਦਰ ਸਰਕਾਰ ਨੇ ਸਕਾਲਰਸ਼ਿੱਪ ਦੀ ਅਗਲੀ ਕਿਸਤ ਭੇਜਣ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਕਾਰਨ ਕਿ ਇਨ੍ਹਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਹੁਣ ਧੁੰਦਲਾ ਦਿਖਾਈ ਦੇ ਰਿਹਾ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਹੋਰ ਦਲਿਤ ਜਥੇਬੰਦੀਆਂ ਵੱਲੋਂ ਲਗਾਤਾਰ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਪਰ ਹੁਣ ਤੱਕ ਇਸ ਮਾਮਲੇ ਵਿੱਚ ਕੋਈ ਕਦਮ ਨਹੀਂ ਚੁੱਕਿਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਘੁਟਾਲੇ ਦੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਅਧੀਨ ਸੀਬੀਆਈ ਤੋਂ ਜਾਂਚ ਕਰਵਾਉਂਦੇ ਹੋਏ ਐਸਸੀ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਦੇ ਨਾਮ ਜਨਤਕ ਕਰਦੇ ਹੋਏ ਉਨ੍ਹਾਂ ਨੂੰ ਬਣਦੀ ਸਜ਼ਾ ਦਿੱਤੀ ਜਾਵੇ।