ਪੜਚੋਲ ਕਰੋ

'ਆਪ' ਦੀ ਕੈਪਟਨ ਨੂੰ ਚੇਤਾਵਨੀ, ਨਤੀਜੇ ਭੁਗਤਣ ਲਈ ਰਹੋ ਤਿਆਰ 

ਹਰਪਾਲ ਚੀਮਾ ਨੇ ਚੇਤਾਵਨੀ ਭਰੇ ਲਹਿਜ਼ੇ 'ਚ ਕਿਹਾ ਕਿ ਜੇਕਰ ਘੋਟਾਲੇ ਬਾਜ਼ੀ, ਦਲਿਤ ਵਿਰੋਧੀ ਕੈਪਟਨ ਅਮਰਿੰਦਰ ਸਿੰਘ ਨੇ ਆਉਂਦੇ 10 ਦਿਨਾਂ 'ਚ ਘੁਟਾਲੇ ਦਾ ਸਾਰਾ ਪੈਸਾ ਦਲਿਤਾਂ ਨੂੰ ਨਾ ਦਿੱਤਾ ਅਤੇ ਭ੍ਰਿਸ਼ਟ ਮੰਤਰੀ ਸਾਧੂ ਸਿੰਘ ਧਰਮਸੋਤ ਬਰਖ਼ਾਸਤ ਕਰਕੇ ਗ੍ਰਿਫਤਾਰ ਨਾ ਕਰਵਾਇਆ ਤਾਂ ਇਸ ਦੇ ਨਤੀਜੇ ਭੁਗਤਣ ਲਈ ਤਿਆਰ ਰਹਿਣ।

ਚੰਡੀਗੜ੍ਹ: ਸੰਤ ਸਮਾਜ ਸੰਘਰਸ਼ ਕਮੇਟੀ ਅਤੇ ਅਨੁਸੂਚਿਤ ਜਾਤੀਆਂ ਦੀਆਂ ਹੋਰ ਜਥੇਬੰਦੀਆਂ ਵੱਲੋਂ 10 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਪੰਜਾਬ ਭਰ 'ਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਨੂੰ ਆਮ ਆਦਮੀ ਪਾਰਟੀ ਵਲੋਂ ਪੂਰਾ ਸਮਰਥਨ ਦਿੱਤਾ ਜਾਵੇਗਾ। ਇਸ ਬਾਰੇ ਗੱਲ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਚੇਤਾਵਨੀ ਭਰੇ ਲਹਿਜ਼ੇ 'ਚ ਕਿਹਾ ਕਿ ਜੇਕਰ ਘੋਟਾਲੇ ਬਾਜ਼ੀ, ਦਲਿਤ ਵਿਰੋਧੀ ਕੈਪਟਨ ਅਮਰਿੰਦਰ ਸਿੰਘ ਨੇ ਆਉਂਦੇ 10 ਦਿਨਾਂ 'ਚ ਘੁਟਾਲੇ ਦਾ ਸਾਰਾ ਪੈਸਾ ਦਲਿਤਾਂ ਨੂੰ ਨਾ ਦਿੱਤਾ ਅਤੇ ਭ੍ਰਿਸ਼ਟ ਮੰਤਰੀ ਸਾਧੂ ਸਿੰਘ ਧਰਮਸੋਤ ਬਰਖ਼ਾਸਤ ਕਰਕੇ ਗ੍ਰਿਫਤਾਰ ਨਾ ਕਰਵਾਇਆ ਤਾਂ ਇਸ ਦੇ ਨਤੀਜੇ ਭੁਗਤਣ ਲਈ ਤਿਆਰ ਰਹਿਣ। ਚੀਮਾ ਨੇ ਕਿਹਾ ਇਸ ਤੋਂ ਜ਼ਿਆਦਾ ਘਿਣਾਉਣਾ ਘੋਟਾਲਾ ਹੋਰ ਕੀ ਹੋ ਸਕਦਾ ਹੈ, ਜੋ ਮੰਤਰੀ ਦਲਿਤ ਵਿਦਿਆਰਥੀਆਂ ਦੇ ਫ਼ੀਸਾਂ ਦੇ ਪੈਸੇ ਤੱਕ ਹੜੱਪ ਕਰ ਜਾਵੇ। ਅਜਿਹੇ ਮੰਤਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਤਰੀ ਮੰਡਲ 'ਚੋਂ ਬਰਖ਼ਾਸਤ ਕਰਕੇ ਗ੍ਰਿਫਤਾਰ ਕਰਵਾਉਣਾ ਚਾਹੀਦਾ ਸੀ। ਪਰ ਅਫ਼ਸੋਸ ਕੈਪਟਨ ਦਲਿਤਾਂ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਘੋਟਾਲੇ ਬਾਜ਼ੀ ਮੰਤਰੀ ਦੀ ਹਰ ਸੰਭਵ ਮਦਦ ਕਰਕੇ ਉਸ ਨੂੰ ਬਚਾ ਰਹੇ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਲਿਤ ਵਿਰੋਧੀ ਕੈਪਟਨ ਅਮਰਿੰਦਰ ਸਿੰਘ ਸਾਧੂ ਸਿੰਘ, ਧਰਮਸੋਤ ਨੂੰ ਨਾ ਤਾਂ ਮੰਤਰੀ ਮੰਡਲ 'ਚੋਂ ਬਾਹਰ ਕੱਢ ਰਹੇ ਹਨ ਅਤੇ ਨਾ ਹੀ ਇਸ ਪੂਰੇ ਘੋਟਾਲੇ ਦੀ ਜਾਂਚ ਫਿਰ ਤੋਂ ਕਰਵਾ ਰਹੇ ਹਨ। ਇਸ ਦਾ ਸਾਫ਼ ਮਤਲਬ ਹੈ ਕਿ ਵਜ਼ੀਫ਼ਾ ਘੁਟਾਲੇ ਦਾ ਪੈਸਾ ਅਮਰਿੰਦਰ ਸਿੰਘ ਕੋਲ ਵੀ ਪਹੁੰਚਾਇਆ ਗਿਆ ਹੈ। ਚੀਮਾ ਨੇ ਕਿਹਾ ਕਿ ਸ਼ਰਮ ਆਉਂਦੀ ਹੈ ਅਜਿਹੇ ਮੰਤਰੀਆਂ 'ਤੇ ਜਿਹੜਾ ਗ਼ਰੀਬ ਬੱਚਿਆਂ ਦੇ ਪੈਸੇ ਵੀ ਹੜੱਪ ਕਰਕੇ ਉਨ੍ਹਾਂ ਦਾ ਭਵਿੱਖ ਬਰਬਾਦ ਕਰ ਦਿੱਤਾ ਹੈ। ਜੇਕਰ ਕੈਪਟਨ ਅਮਰਿੰਦਰ ਕੋਲ ਥੋੜ੍ਹੀ ਬਹੁਤ ਸ਼ਰਮ ਹੈ ਤਾਂ ਉਨ੍ਹਾਂ ਨੂੰ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਪੰਜਾਬ 'ਚ ਕਿਸਾਨ ਰਾਜ! ਟੋਲ ਫਰੀ ਕਰਵਾਇਆ ਸਫਰ, ਗੱਡੀਆਂ ਦੀ ਪਰਚੀ ਬੰਦ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਵੀਰਵਾਰ ਨੂੰ ਜਦੋਂ 'ਆਪ' ਦੇ ਵਿਧਾਇਕ 9 ਲੱਖ ਤੋਂ ਜ਼ਿਆਦਾ ਹੋਣਹਾਰ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ 'ਚ ਹੋਏ ਘੁਟਾਲੇ ਦੇ ਦੋਸ਼ੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 'ਕਲੀਨ ਚਿੱਟ' ਦੇਣ ਦਾ ਵਿਰੋਧ ਕਰਦਿਆਂ ਕੈਪਟਨ ਦਾ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਨੇ ਰਸਤੇ 'ਚ ਹਿਰਾਸਤ ਲੈ ਲਿਆ। ਜਿਸ ਤੋਂ ਸਾਫ਼ ਪਤਾ ਚੱਲਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਸ਼ਰੇਆਮ ਧਰਮਸੋਤ ਨੂੰ ਬਚਾਉਣ ਦੀਆਂ ਨਾਕਾਮ ਕੋਸ਼ਿਸ਼ਾਂ ਕਰ ਰਹੇ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget