ਪੜਚੋਲ ਕਰੋ

'ਆਪ' ਖੋਲ੍ਹੇਗੀ ਕੈਪਟਨ ਦੀ ਗੱਦਾਰੀ ਦਾ ਕੱਚਾ ਚਿੱਠਾ, ਇਨ੍ਹਾਂ ਲੀਡਰਾਂ ਨੇ ਕੀਤਾ ਦਾਅਵਾ 

ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਨਾਲ ਕੀਤੀ ਗੱਦਾਰੀ ਦਾ ਕੱਚਾ ਚਿੱਠਾ ਖੋਲ੍ਹਣਗੇ। 'ਆਪ' ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਸੀਨੀਅਰ ਆਗੂ ਅਤੇ 'ਆਪ' ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੁਬਾਰਾ ਪੱਤਰਕਾਰਾਂ ਸਾਹਮਣੇ ਇਹ ਕਬੂਲ ਕਰ ਲੈਣ ਕਿ ਪੰਜਾਬ 'ਚ ਕੇਂਦਰ ਦੇ ਤਿੰਨੇ ਖੇਤੀ ਕਾਨੂੰਨ ਲਾਗੂ ਹਨ।

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਨਾਲ ਕੀਤੀ ਗੱਦਾਰੀ ਦਾ ਕੱਚਾ ਚਿੱਠਾ ਖੋਲ੍ਹਣਗੇ। 'ਆਪ' ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਸੀਨੀਅਰ ਆਗੂ ਅਤੇ 'ਆਪ' ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੁਬਾਰਾ ਪੱਤਰਕਾਰਾਂ ਸਾਹਮਣੇ ਇਹ ਕਬੂਲ ਕਰ ਲੈਣ ਕਿ ਪੰਜਾਬ 'ਚ ਕੇਂਦਰ ਦੇ ਤਿੰਨੇ ਖੇਤੀ ਕਾਨੂੰਨ ਲਾਗੂ ਹਨ।
ਇਸ ਸੀਜ਼ਨ ਵਿੱਚ ਝੋਨੇ ਦੀ ਖਰੀਦ ਇਨ੍ਹਾਂ ਕਾਨੂੰਨਾਂ ਦੇ ਅੰਤਰਗਤ ਹੀ ਕੀਤੀ ਗਈ ਹੈ ਅਤੇ ਉਹ ਬਾਹਰਲੇ ਸੂਬਿਆਂ ਤੋਂ ਆ ਰਹੇ ਝੋਨੇ ਨੂੰ ਪੰਜਾਬ 'ਚ ਵੇਚਣ ਤੋਂ ਇਸ ਲਈ ਨਹੀਂ ਰੋਕ ਸਕੇ ਕਿਉਂਕਿ ਕੇਂਦਰੀ ਕਾਨੂੰਨ ਇਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਦੇ ਹਨ। ਉਨ੍ਹਾਂ ਕਿਹਾ ਕਿ ਨਾਲ ਇਹ ਸਿੱਧ ਹੋ ਜਾਂਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਤਕ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਝੂਠ ਹੀ ਬੋਲ ਰਹੇ ਸਨ।
'ਆਪ' ਆਗੂਆਂ ਨੇ ਕਿਹਾ ਕਿ ਆਸ਼ੂ ਨੇ ਇਹ ਵੀ ਮੰਨਿਆ ਹੈ ਕਿ ਆਉਂਦੇ ਸੀਜ਼ਨ 'ਚ ਕਣਕ ਦੀ ਫਸਲ ਦੀ ਖਰੀਦ ਵੀ ਇਨ੍ਹਾਂ ਕੇਂਦਰੀ ਕਾਨੂੰਨਾਂ ਦੇ ਅਧੀਨ ਹੀ ਕੀਤੀ ਜਾਵੇਗੀ। ਅਸਲ ਵਿੱਚ ਕੈਪਟਨ ਅਮਰਿੰਦਰ ਸਿੰਘ ਆਪਣੇ ਪੁੱਤਰ ਰਣਇੰਦਰ ਸਿੰਘ ਨੂੰ ਈਡੀ ਦੇ ਕੇਸਾਂ ਤੋਂ ਬਚਾਉਣ ਲਈ ਮੋਦੀ ਅਤੇ ਅਮਿਤ ਸ਼ਾਹ ਦੇ ਇਸ਼ਾਰਿਆਂ 'ਤੇ ਕਾਰਜ ਕਰ ਰਹੇ ਹਨ। ਇਸੇ ਦੇ ਤਹਿਤ ਹੀ ਕੈਪਟਨ ਅਮਰਿੰਦਰ ਸਿੰਘ ਅਮਿਤ ਸ਼ਾਹ ਨੂੰ ਦਿੱਲੀ ਵਿਖੇ ਮਿਲਣ ਗਏ ਸਨ ਅਤੇ ਉਨ੍ਹਾਂ ਨੇ ਕਿਸਾਨਾਂ ਨਾਲ ਸਬੰਧਤ ਕਿਸੇ ਮੁੱਦੇ ਨੂੰ ਵੀ ਨਹੀਂ ਚੁੱਕਿਆ ਸਗੋਂ ਆਪਣੇ ਪਰਿਵਾਰ ਨੂੰ ਤਰਜੀਹ ਦਿੰਦੇ ਹੋਏ ਪੰਜਾਬ ਦੇ ਲੋਕਾਂ ਨੂੰ ਅਣਗੌਲਿਆਂ ਕੀਤਾ।
ਇਕ ਪਾਸੇ ਤਾਂ ਕਿਸਾਨ ਆਪਣੀ ਹੋਂਦ ਨੂੰ ਬਚਾਉਣ ਲਈ ਕੜਾਕੇ ਦੀ ਠੰਢ 'ਚ ਅੰਦੋਲਨ ਕਰ ਰਹੇ ਹਨ, ਦੂਜੇ ਪਾਸੇ ਖੇਤੀ ਪ੍ਰਧਾਨ ਸੂਬੇ ਦੇ ਮੁੱਖ ਮੰਤਰੀ ਕੈਪਟਨ ਨਿੱਜੀ ਸੁਆਰਥਾਂ ਦੀ ਪੂਰਤੀ ਲਈ ਕਿਸਾਨਾਂ ਨਾਲ ਗਦਾਰੀ ਕਰ ਰਹੇ ਹਨ। ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਡਰਾਮੇਬਾਜ਼ੀ ਕਰਦੇ ਹੋਏ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਕੇ ਇਹ ਕਾਨੂੰਨ ਰੱਦ ਕਰਦੇ ਹੋਏ ਨਵੇਂ ਖੇਤੀ ਕਾਨੂੰਨ ਸੂਬੇ ਵਿੱਚ ਲਾਗੂ ਨਾ ਕਰਨ ਦਾ ਦਾਅਵਾ ਕੀਤਾ ਸੀ।
ਉਨ੍ਹਾਂ ਕਿਹਾ ਉਸ ਤੋਂ ਬਾਅਦ ਨਾ ਤਾਂ ਵਿਧਾਨ ਸਭਾ ਦੀ ਕਾਰਵਾਈ ਨੂੰ ਰਾਸ਼ਟਰਪਤੀ ਤੱਕ ਭੇਜਿਆ ਅਤੇ ਨਾ ਹੀ ਉਨ੍ਹਾਂ ਦੇ ਐਡਵੋਕੇਟ ਜਨਰਲ ਨੇ ਇਸ ਨੂੰ ਆਧਾਰ ਬਣਾ ਕੇ ਅਦਾਲਤ ਵਿੱਚ ਕੋਈ ਚਾਰਾਜੋਈ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਵਾਲੇ "ਸਰਕਾਰ ਕਿਸਾਨਾਂ ਨਾਲ'' ਹੋਰਡਿੰਗ ਬੋਰਡ ਸੂਬਾ ਭਰ 'ਚ ਲਗਾਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕੀਤਾ ਸੀ। 'ਆਪ' ਵੱਲੋਂ ਹਰ ਪਿੰਡ, ਮੁਹੱਲੇ, ਗਲੀ 'ਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਾਸੀਆਂ ਨਾਲ ਕੀਤੀ ਗਈ ਗਦਾਰੀ ਦਾ ਕੱਚਾ ਚਿੱਠਾ ਖੋਲ੍ਹਿਆ ਜਾਵੇਗਾ।

ਟਾਪ ਹੈਡਲਾਈਨ

Punjab News: ਪੰਜਾਬ ‘ਚ ਵੱਡੀ ਵਾਰਦਾਤ, ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ, ਲੋਕਾਂ ‘ਚ ਫੈਲੀ ਦਹਿਸ਼ਤ...
Punjab News: ਪੰਜਾਬ ‘ਚ ਵੱਡੀ ਵਾਰਦਾਤ, ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ, ਲੋਕਾਂ ‘ਚ ਫੈਲੀ ਦਹਿਸ਼ਤ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ABP Sanjha Top 10, 5 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 5 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Embed widget