ਫਿਰੋਜ਼ਪੁਰ: ਸੜਕਾਂ 'ਤੇ ਘੁੰਮ ਰਹੇ ਆਵਾਰਾ ਪਸ਼ੂਆਂ ਦੀ ਸਮੱਸਿਆ ਦਿਨ-ਬ-ਦਿਨ ਵੱਧਦੀ ਹੀ ਜਾ ਰਹੀ ਹੈ। ਲਗਾਤਾਰ ਆਵਾਰਾ ਪਸ਼ੂਆਂ ਕਾਰਨ ਕਿਸੇ ਨਾ ਕਿਸੇ ਹਾਦਸੇ ਜਾਂ ਮੌਤ ਦੀਆਂ ਖ਼ਬਰ ਸਾਹਮਣੇ ਆ ਰਹੀਆਂ ਹਨ। ਹੁਣ ਫਿਰੋਜ਼ਪੁਰ ਵਿੱਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਵਿੰਗ ਦੇ ਉੱਪ ਪ੍ਰਧਾਨ ਸਾਜਨ ਸੰਧੂ ਦੀ ਸੜਕ ਹਾਦਸੇ 'ਚ ਮੌਤ ਹੋ ਗਈ।


ਦੱਸਿਆ ਜਾ ਰਿਹਾ ਹੈ ਕਿ ਸਾਜਨ ਹਲਕਾ ਪੱਧਰ ਦੀ ਬੈਠਕ ਦਾ ਸੱਦਾ ਦੇ ਕੇ ਸਹੁਰੇ ਘਰ ਜਾ ਰਹੇ ਸੀ। ਇਸ ਦੌਰਾਨ ਅਚਾਨਕ ਉਨ੍ਹਾਂ ਦੇ ਮੋਟਰਸਾਈਕਲ ਅੱਗੇ ਆਏ ਆਵਾਰਾ ਪਸ਼ੂ ਨਾਲ ਟੱਕਰ ਹੋ ਗਈ। ਇਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ।

ਰਾਹਗੀਰਾਂ ਦੀ ਮਦਦ ਨਾਲ ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ, ਪਰ ਗਰਦਨ ਦਾ ਮਣਕਾ ਟੁੱਟਣ ਕਾਰਨ ਉਸ ਦੀ ਰਾਹ 'ਚ ਹੀ ਮੌਤ ਹੋ ਗਈ। ਸਾਜਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਹਲਕਾ ਫਿਰੋਜ਼ਪੁਰ ਦੇਹਾਤੀ ਸੀਟ ਤੋਂ ਆਮ ਆਦਮੀ ਪਾਰਟੀ ਵੱਲੋਂ ਵਿਧਾਇਕ ਦੀ ਚੋਣ ਲੜਨ ਦੀ ਤਿਆਰੀ ਕਰ ਰਿਹਾ ਸੀ।