ਚੰਡੀਗੜ੍ਹ: ਪੰਜਾਬ ਦਾ ਕਿਸਾਨ ਜਦੋਂ ਆਪਣੀ ਜ਼ਮੀਨ ਬਚਾਉਣ ਲਈ ਸਭ ਕੁਝ ਦਾਅ 'ਤੇ ਲਾ ਕੇ ਸੰਘਰਸ਼ ਕਰ ਰਿਹਾ ਹੈ ਤਾਂ ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੂਜੇ ਸੂਬਿਆਂ ਤੋਂ ਝੋਨੇ ਤੇ ਕਪਾਹ ਦੀ ਤਸਕਰੀ ਕਰਵਾ ਕੇ ਪੰਜਾਬ ਦੀਆਂ ਮੰਡੀਆਂ 'ਚ ਮਹਿੰਗੇ ਭਾਅ ਵੇਚਣ ਲਈ ਮਦਦ ਕਰ ਰਹੇ ਹਨ। ਇਹ ਇਲਜ਼ਾਮ ਲਗਾਉਂਦਿਆਂ ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕੈਪਟਨ ਕਿਸਾਨਾਂ ਨਾਲ ਧੋਖਾ ਕਰਨਾ ਬੰਦ ਕਰੇ।
ਦਿੱਲੀ ਜਾਣ ਵਾਲੇ ਕਿਸਾਨਾਂ ਲਈ ਨਵਜੋਤ ਸਿੱਧੂ ਨੇ ਕਰਤੀ ਵੱਡੀ ਗੱਲ, ਦੱਸੀ ਕੇਂਦਰ ਦੀ ਗੇਮ
ਉਨ੍ਹਾਂ ਕਿਹਾ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਕੈਪਟਨ ਸਰਕਾਰ ਸਿੱਧੇ ਰੂਪ 'ਚ ਮਿਲਕੇ ਪੰਜਾਬ ਦੇ ਕਿਸਾਨਾਂ 'ਤੇ ਹਮਲੇ ਕਰ ਰਹੀਆਂ ਹਨ। ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਖੇਤੀ ਪ੍ਰਧਾਨ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਔਖੇ ਸਮੇਂ ਕਿਸਾਨਾਂ ਦੇ ਨਾਲ ਖੜ੍ਹਨਾ ਚਾਹੀਦਾ ਸੀ, ਪਰ ਉਹ ਕਿਸਾਨਾਂ ਨਾਲ ਗੱਦਾਰੀ ਕਰਦੇ ਹੋਏ ਬਾਹਰਲੇ ਸੂਬਿਆਂ ਤੋਂ ਘੱਟ ਕੀਮਤ 'ਤੇ ਲਿਆਂਦੇ ਝੋਨੇ ਅਤੇ ਕਪਾਹ ਨੂੰ ਪੰਜਾਬ 'ਚ ਮੰਹਿੰਗੇ ਭਾਅ ਵੇਚਣ ਵਾਲਿਆਂ ਨੂੰ ਪਨਾਹ ਦੇ ਰਹੇ ਹਨ।
ਮੋਗਾ 'ਚ 19 ਸਾਲਾ ਲੜਕੀ ਦੀ ਬਹਾਦਰੀ ਦੇ ਕਿੱਸੇ, ਦੋ ਲੁਟੇਰਿਆਂ ਨੂੰ ਇੰਝ ਦਬੋਚਿਆ, ਵੀਡੀਓ ਵੀ ਵਾਇਰਲ
ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਲੋਕਾਂ ਅਤੇ ਕਿਸਾਨ ਜਥੇਬੰਦੀਆਂ ਨੇ ਖੁਦ ਬਾਹਰਲੇ ਸੂਬਿਆਂ ਤੋਂ ਆਏ ਗੈਰਕਾਨੂੰਨੀ ਜਿਣਸਾਂ ਨਾਲ ਭਰੇ ਟਰੱਕ ਫੜ੍ਹੇ ਸੀ, ਪਰ ਸਰਕਾਰ ਨੇ ਉਨ੍ਹਾਂ ਦਾ ਬਚਾਅ ਕਰਦੇ ਹੋਏ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ। ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਪੁਲਿਸ ਵੱਲੋਂ ਦਰਜ ਕੀਤੀਆਂ ਗਈਆਂ ਐਫਆਈਆਰ ਸਿਰਫ ਲੋਕਾਂ ਦੇ ਅੱਖੀਂ ਘੱਟਾ ਪਾਉਣ ਤੋਂ ਇਲਾਵਾ ਹੋਰ ਕੁਝ ਨਹੀਂ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
'ਆਪ' ਦਾ ਵੱਡਾ ਦਾਅਵਾ, ਕੈਪਟਨ ਲੋਕਾਂ ਦੀਆਂ ਅੱਖਾਂ 'ਚ ਘੱਟਾ ਪਾ ਕੇ ਕਰ ਰਹੇ ਝੋਨਾ ਤਸਕਰਾਂ ਦੀ ਮਦਦ
ਏਬੀਪੀ ਸਾਂਝਾ
Updated at:
24 Nov 2020 05:09 PM (IST)
ਪੰਜਾਬ ਦਾ ਕਿਸਾਨ ਜਦੋਂ ਆਪਣੀ ਜ਼ਮੀਨ ਬਚਾਉਣ ਲਈ ਸਭ ਕੁਝ ਦਾਅ 'ਤੇ ਲਾ ਕੇ ਸੰਘਰਸ਼ ਕਰ ਰਿਹਾ ਹੈ ਤਾਂ ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੂਜੇ ਸੂਬਿਆਂ ਤੋਂ ਝੋਨੇ ਤੇ ਕਪਾਹ ਦੀ ਤਸਕਰੀ ਕਰਵਾ ਕੇ ਪੰਜਾਬ ਦੀਆਂ ਮੰਡੀਆਂ 'ਚ ਮਹਿੰਗੇ ਭਾਅ ਵੇਚਣ ਲਈ ਮਦਦ ਕਰ ਰਹੇ ਹਨ।
- - - - - - - - - Advertisement - - - - - - - - -