'ਆਪ' ਨੇ ਅਨਮੋਲ ਗਗਨ ਮਾਨ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕੇਜਰੀਵਾਲ ਨੇ ਨਵਾਂ ਪੰਜਾਬ ਬਣਾਉਣ ਲਈ ਕਿਹਾ
ਏਬੀਪੀ ਸਾਂਝਾ | 08 Nov 2020 02:27 PM (IST)
ਆਮ ਆਦਮ ਪਾਰਟੀ ਪੰਜਾਬ ਨੇ ਅਮੋਲ ਗਗਨ ਮਾਨ ਨੂੰ ਪਾਰਟੀ 'ਚ ਸ਼ਾਮਲ ਕਰਨ ਤੋਂ ਬਾਅਦ ਹੁਣ ਇੱਕ ਹੋਰ ਜ਼ਿੰਮੇਵਾਰੀ ਸੌਂਪੀ ਹੈ। 'ਆਪ' ਨੇ ਅਨਮੋਲ ਗਗਨ ਮਾਨ ਨੂੰ ਪੰਜਾਬ ਯੂਥ ਵਿੰਗ ਦੀ ਸਹਿ-ਪ੍ਰਧਾਨ ਨਿਯੁਕਤ ਕਰ ਦਿੱਤਾ ਹੈ।
ਚੰਡੀਗੜ੍ਹ: ਆਮ ਆਦਮ ਪਾਰਟੀ ਪੰਜਾਬ ਨੇ ਅਮੋਲ ਗਗਨ ਮਾਨ ਨੂੰ ਪਾਰਟੀ 'ਚ ਸ਼ਾਮਲ ਕਰਨ ਤੋਂ ਬਾਅਦ ਹੁਣ ਇੱਕ ਹੋਰ ਜ਼ਿੰਮੇਵਾਰੀ ਸੌਂਪੀ ਹੈ। 'ਆਪ' ਨੇ ਅਨਮੋਲ ਗਗਨ ਮਾਨ ਨੂੰ ਪੰਜਾਬ ਯੂਥ ਵਿੰਗ ਦੀ ਸਹਿ-ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਕੇਂਦਰ ਸਰਕਾਰ ਦਾ ਪੰਜਾਬ ਨੂੰ ਮੁੜ ਝਟਕਾ, ਵੱਡਾ ਸੰਕਟ ਖੜ੍ਹਾ ਹੋਣ ਦਾ ਖਤਰਾ ਇਸ ਦੀ ਜਾਣਕਾਰੀ ਪਾਰਟੀ ਵੱਲੋਂ ਆਪਣੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਗਈ। ਪਾਰਟੀ ਨੇ ਫੇਸਬੁੱਕ 'ਤੇ ਪੋਸਟ ਕਰਦਿਆਂ ਲਿਖਿਆ, "ਸੂਬੇ ਵਿੱਚ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਆਮ ਆਦਮੀ ਪਾਰਟੀ ਨੇ ਅਨਮੋਲ ਗਗਨ ਮਾਨ ਨੂੰ ਪੰਜਾਬ ਯੂਥ ਵਿੰਗ ਦੀ ਸਹਿ-ਪ੍ਰਧਾਨ ਨਿਯੁਕਤ ਕੀਤਾ।" ਪੰਜਾਬ 'ਚ ਇੱਕਦਮ ਬਦਲਿਆ ਮੌਸਮ, ਛਿੜਿਆ ਕਾਂਬਾ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਇਸ ਮੌਕੇ ਅਨਮੋਲ ਗਗਨ ਮਾਨ ਨੂੰ ਵਧਾਈ ਦਿੱਤੀ। ਕੇਜਰੀਵਾਲ ਨੇ ਲਿਖਿਆ ਹੈ, "ਅਨਮੋਲ ਗਗਨ ਮਾਨ ਜੀ, ਪੰਜਾਬ ਦਾ ਯੂਥ ਦਰ-ਦਰ ਭਟਕ ਰਿਹਾ ਹੈ, ਉਸ ਨੂੰ ਸਿਰਫ ਆਮ ਆਦਮੀ ਪਾਰਟੀ 'ਤੇ ਹੀ ਭਰੋਸਾ ਹੈ, ਨਵੀਂ ਜ਼ਿੰਮੇਵਾਰੀ ਲਈ ਵਧਾਈ, ਪੰਜਾਬ ਦੇ ਯੂਥ ਨਾਲ ਮਿਲ ਕੇ ਨਵਾਂ ਪੰਜਾਬ ਬਣਾਉਣਾ ਹੈ।" ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ