ਨਵੀਂ ਦਿੱਲੀ: ਭਾਰਤ ਵਿੱਚ ਹਰ ਰੋਜ਼ ਔਸਤ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿੱਚ 15 ਹਜ਼ਾਰ ਦਾ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ ਰਿਕਾਰਡ 15 ਹਜ਼ਾਰ 968 ਨਵੇਂ ਕੇਸ ਸਾਹਮਣੇ ਆਏ ਹਨ ਅਤੇ 465 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਤੱਕ 4 ਲੱਖ 56 ਹਜ਼ਾਰ 183 ਵਿਅਕਤੀ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਇਸ ‘ਚੋਂ 14,476 ਦੀ ਮੌਤ ਹੋ ਚੁੱਕੀ ਹੈ, ਜਦਕਿ ਦੋ ਲੱਖ 58 ਹਜ਼ਾਰ ਲੋਕ ਠੀਕ ਵੀ ਹੋਏ ਹਨ।

ਵਿਸ਼ਵ ਦਾ ਚੌਥਾ ਸਭ ਤੋਂ ਪ੍ਰਭਾਵਤ ਦੇਸ਼:

ਕੋਰੋਨਾ ਦੀ ਸੰਕਰਮਿਤਾਂ ਦੀ ਗਿਣਤੀ ਅਨੁਸਾਰ ਭਾਰਤ ਦੁਨੀਆ ਦਾ ਚੌਥਾ ਸਭ ਤੋਂ ਪ੍ਰਭਾਵਤ ਦੇਸ਼ ਹੈ। ਅਮਰੀਕਾ, ਬ੍ਰਾਜ਼ੀਲ, ਰੂਸ ਤੋਂ ਬਾਅਦ ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਪ੍ਰਭਾਵਤ ਦੇਸ਼ਾਂ ‘ਚ ਭਾਰਤ ਚੌਥੇ ਨੰਬਰ 'ਤੇ ਹੈ। ਭਾਰਤ ਨਾਲੋਂ ਜ਼ਿਆਦਾ ਕੇਸ ਅਮਰੀਕਾ (2,424,144), ਬ੍ਰਾਜ਼ੀਲ (1,151,479), ਰੂਸ (599,705) ਵਿੱਚ ਹਨ।

ਬਾਬਾ ਰਾਮਦੇਵ ਦੀ Coronil ਨੂੰ ਲੈ ਕੇ ਟਵਿੱਟਰ ‘ਤੇ ਆਇਆ Memes ਦਾ ਹੜ੍ਹ, ਤੁਸੀਂ ਵੀ ਦੇਖੋ

ਇਸ ਦੇ ਨਾਲ ਹੀ ਭਾਰਤ ‘ਚ ਵੱਧ ਰਹੇ ਕੇਸਾਂ ਦੀ ਗਤੀ ਦੁਨੀਆ ‘ਚ ਤੀਜੇ ਨੰਬਰ 'ਤੇ ਬਣੀ ਹੋਈ ਹੈ। ਅਮਰੀਕਾ ਅਤੇ ਬ੍ਰਾਜ਼ੀਲ ਤੋਂ ਬਾਅਦ ਇਕ ਦਿਨ ‘ਚ ਭਾਰਤ ‘ਚ ਸਭ ਤੋਂ ਵੱਧ ਕੇਸ ਦਰਜ ਕੀਤੇ ਜਾ ਰਹੇ ਹਨ।

ਪਤੰਜਲੀ ਦਾ ਦਾਅਵਾ ਕੋਰੋਨਾ ਦੀ ਤਿਆਰ ਕੀਤੀ ਦਵਾਈ ਸਹੀ, ਸਰਕਾਰ ਵੱਲੋਂ ਵਿਗਿਆਪਨ 'ਤੇ ਰੋਕ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ