ਤਰਨ ਤਾਰਨ: ਨਜਾਇਜ਼ ਸ਼ਰਾਬ ਪੀਣ ਕਾਰਨ ਹੋਈਆਂ ਵੱਡੀ ਗਿਣਤੀ 'ਚ ਮੌਤਾਂ ਦੇ ਮਾਮਲਿਆਂ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਆਂਇਕ ਜਾਂਚ ਦੇ ਆਦੇਸ਼ ਦਿੱਤੇ ਹਨ। ਨਾਲ ਹੀ ਇਸ ਮਾਮਲੇ 'ਚ ਖਡੂਰ ਸਾਹਿਬ ਦੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਪੰਜਾਬ ਸਰਕਾਰ ਵਲੋਂ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਇੱਕ-ਇੱਕ ਲੱਖ ਰੁਪਏ ਮੁਆਵਜਾ ਦੇਣ ਦੀ ਗੱਲ ਆਖੀ ਹੈ।
ਇਸ ਦਰਮਿਆਨ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵਲੋਂ ਐਲਾਨੀ ਗਈ ਮਦਦ ਨੂੰ ਅੇੈਕਸ਼ਨ ਕਮੇਟੀ ਨੇ ਮੁੱਢ ਤੋਂ ਰੱਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇੱਕ ਲੱਖ ਰੁਪਏ ਦਾ ਐਲਾਨ ਗਰੀਬਾਂ ਨਾਲ ਕੋਝਾ ਮਜ਼ਾਕ ਹੈ।
ਪੰਜਾਬ ਐਮਐਲਏ ਹੋਸਟਲ ਦੇ ਬਾਹਰ ਚੱਲੀ ਗੋਲੀ, ਕਾਂਸਟੇਬਲ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
ਹਰ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ 10-10 ਲੱਖ ਰੁਪਏ ਦਿੱਤੇ ਜਾਣੇ ਚਾਹੀਦੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਉਹ ਜੀਤੀ ਰੋਡ 'ਤੇ ਧਰਨਾ ਲਗਾ ਸਕਦੇ ਹਨ। ਇਸ ਮਾਮਲੇ 'ਚ 9 ਮੈਂਬਰੀ ਐਕਸ਼ਨ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦੇ ਮਾਮਲੇ 'ਚ ਸਰਕਾਰ ਵਲੋਂ ਐਲਾਨੀ ਗਈ ਮਦਦ ਨੂੰ ਅੇੈਕਸ਼ਨ ਕਮੇਟੀ ਨੇ ਕੀਤਾ ਰੱਦ
ਏਬੀਪੀ ਸਾਂਝਾ
Updated at:
01 Aug 2020 12:21 PM (IST)
ਨਜਾਇਜ਼ ਸ਼ਰਾਬ ਪੀਣ ਕਾਰਨ ਹੋਈਆਂ ਵੱਡੀ ਗਿਣਤੀ 'ਚ ਮੌਤਾਂ ਦੇ ਮਾਮਲਿਆਂ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਆਂਇਕ ਜਾਂਚ ਦੇ ਆਦੇਸ਼ ਦਿੱਤੇ ਹਨ। ਨਾਲ ਹੀ ਇਸ ਮਾਮਲੇ 'ਚ ਖਡੂਰ ਸਾਹਿਬ ਦੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਪੰਜਾਬ ਸਰਕਾਰ ਵਲੋਂ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਇੱਕ-ਇੱਕ ਲੱਖ ਰੁਪਏ ਮੁਆਵਜਾ ਦੇਣ ਦੀ ਗੱਲ ਆਖੀ ਹੈ।
- - - - - - - - - Advertisement - - - - - - - - -