ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ 8393 ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਵਾਲਾ ਇਸ਼ਤਿਹਾਰ ਰੱਦ ਕਰ ਦਿੱਤਾ ਹੈ। ਇਸ਼ਤਿਹਾਰ ਰੱਦ ਹੋਣ ਬਾਰੇ ਡਾਇਰੈਕਟਰ ਸਿੱਖਿਆ ਵਿਭਾਗ (ਅ) ਦੇ ਤਾਜ਼ਾ ਹੁਕਮਾਂ ਦਾ ਪੱਤਰ ਅੱਜ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋਇਆ ਹੈ।
ਸਿੱਖਿਆ ਭਵਨ ਦੇ ਪੱਕਾ ਧਰਨਾ ਲਾ ਕੇ ਬੈਠੇ ਕੱਚੇ ਅਧਿਆਪਕ ਇਸ ਪੱਤਰ ਨੂੰ ਆਪਣੇ ਸੰਘਰਸ਼ ਦੀ ਵੱਡੀ ਜਿੱਤ ਦੱਸ ਰਹੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਹੁਣ ਨਵੇਂ ਸਿਰੇ ਤੋਂ ਪੰਜਾਬ ਕੈਬਨਿਟ ਵਿੱਚੋਂ ਪਾਸ ਹੋਇਆਂ ਨਵੇਂ ਨਿਯਮਾਂ ਅਨੁਸਾਰ ਅਧਿਆਪਕਾਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ ਹੋਵੇਗਾ।
Education Loan Information:
Calculate Education Loan EMI