ਨਵੀਂ ਦਿੱਲੀ: ਜਿੱਥੇ ਇੱਕ ਪਾਸੇ ਪੂਰਾ ਦੇਸ਼ ਨਿਰਭਯਾ ਦੇ ਦੋਸ਼ੀਆਂ ਦੀ ਫਾਂਸੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ, ਉੱਥੇ ਹੀ ਸੀਨੀਅਰ ਵਕੀਲ ਇੰਦਰਾ ਜੈਸਿੰਘ ਨੇ ਇੱਕ ਹੈਰਾਨ ਕਰਨ ਵਾਲਾ ਬਿਆਨ ਦਿੱਤਾ ਹੈ। ਉਨ੍ਹਾਂ ਨਿਰਭਯਾ ਦੀ ਮਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੋਨੀਆ ਗਾਂਧੀ ਵਾਂਗ ਦੋਸ਼ੀਆਂ ਨੂੰ ਮੁਆਫ਼ ਕਰ ਦੇਵੇ। ਇੰਦਰਾ ਜੈਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਸੋਨੀਆਂ ਗਾਂਧੀ ਨੇ ਰਾਜੀਵ ਗਾਂਧੀ ਕਤਲ ਮਾਮਲੇ 'ਚ ਦੋਸ਼ੀ ਨਲਿਨੀ ਨੂੰ ਮੁਆਫ਼ ਕਰ ਦਿੱਤਾ ਸੀ, ਉਂਝ ਹੀ ਨਿਰਭਯਾ ਦੀ ਮਾਂ ਨੂੰ ਵੀ ਕਰਨਾ ਚਾਹੀਦਾ ਹੈ।


ਇੰਦਰਾ ਨੇ ਟਵੀਟ ਕਰਦਿਆਂ ਲਿੱਖਿਆ ਕਿ "ਮੈਂ ਆਸ਼ਾ ਦੇਵੀ ਦਾ ਦਰਦ ਚੰਗੀ ਤਰ੍ਹਾਂ ਸਮਝਦੀ ਹਾਂ। ਫਿਰ ਵੀ ਮੈਂ ਉਨ੍ਹਾਂ ਨੂੰ ਅਪੀਲ ਕਰਦੀ ਹਾਂ ਕਿ ਉਹ ਸੋਨੀਆ ਗਾਂਧੀ ਦੇ ਉਦਾਹਰਨ 'ਤੇ ਗੌਰ ਕਰੇ, ਜਿਹਨਾਂ ਨਲਿਨੀ ਨੂੰ ਮੁਆਫ਼ ਕਰ ਦਿੱਤਾ ਅਤੇ ਕਿਹਾ ਕਿ ਉਹ ਉਨ੍ਹਾਂ ਲਈ ਫਾਂਸੀ ਦੀ ਸਜ਼ਾ ਨਹੀਂ ਚਾਹੁੰਦੀ। ਅਸੀਂ ਤੁਹਾਡੇ ਨਾਲ ਹਾਂ, ਪਰ ਫਾਂਸੀ ਦੇ ਖ਼ਿਲਾਫ਼ ਹਾਂ।"

ਦੱਸ ਦਈਏ ਕਿ ਪਟਿਆਲਾ ਹਾਊਸ ਕੋਰਟ ਨੇ ਨਿਰਭਯਾ ਦੇ ਦੋਸ਼ੀਆਂ ਦੇ ਲਈ ਡੇਥ ਵਾਰੰਟ ਜਾਰੀ ਕੀਤਾ ਹੈ। ਹੁਣ ਨਿਰਭਯਾ ਦੇ ਚਾਰਾਂ ਦੋਸ਼ੀਆਂ ਨੂੰ 1 ਫਰਵਰੀ ਦੀ ਫਾਂਸੀ ਦਿੱਤੀ ਜਾਵੇਗੀ। 1 ਫਰਵਰੀ ਸਵੇਰੇ 6 ਵਜੇ ਫਾਂਸੀ ਹੋਵੇਗੀ। ਜਦਕਿ ਇਸ ਨੂੰ ਫਾਈਨਲ ਤਰੀਖ਼ ਨਹੀਂ ਮਨ੍ਹਿਆ ਜਾ ਸਕਦਾ। ਜੇਕਰ ਕਿਸੀ ਵੀ ਇੱਕ ਪੱਖ ਦੀ ਰਹਿਮ ਪਟੀਸ਼ਨ ਪੈਂਡਿੰਗ ਰਹਿੰਦੀ ਹੈ ਤਾਂ ਚਾਰਾਂ ਦੋਸ਼ੀਆਂ ਨੂੰ ਫਾਂਸੀ ਨਹੀਂ ਹੋ ਸਕਦੀ।