ਧਰਮਸ਼ਾਲਾ: ਸ਼ਾਹਪੁਰ ਦੇ ਚੜੀ ਸਥਿਤ ਇੱਕ ਮਕਾਨ ਨੂੰ ਭਿਆਨਕ ਅੱਗ ਲਗ ਗਈ। ਉਹ ਘਰ ਇੱਕ ਐਡਵੋਕੇਟ ਦਾ ਦੱਸਿਆ ਜਾ ਰਿਹਾ ਹੈ। ਮਕਾਨ ਨੂੰ ਅੱਗ ਨੇ ਬੁਰੀ ਤਰ੍ਹਾਂ ਨਾਲ ਆਪਣੀ ਚਪੇਟ 'ਚ ਲੈ ਲਿਆ, ਪਰ ਗਨੀਮਤ ਇਹ ਰਹੀ ਕਿ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਸਖ਼ਤ ਮੇਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਇਸ ਦੌਰਾਨ ਲੱਖਾਂ ਦਾ ਨੁਕਸਾਨ ਹੋਇਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।