Afghan President Update: ਆਪਣੀ ਟੀਮ ਨਾਲ ਦੇਸ਼ ਛੱਡ ਕੇ ਭੱਜੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ
ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਦੇਸ਼ ਛੱਡ ਕੇ ਭੱਜ ਗਏ ਹਨ। ਟੋਲੋ ਨਿਊਜ਼ ਨੇ ਇਹ ਖ਼ਬਰ ਦਿੱਤੀ ਹੈ। ਅਫਗਾਨਿਸਤਾਨ ਦੇ ਜ਼ਿਆਦਾਤਰ ਇਲਾਕਿਆਂ 'ਤੇ ਹੁਣ ਕੱਟੜਪੰਥੀ ਸੰਗਠਨ ਤਾਲਿਬਾਨ ਦਾ ਕਬਜ਼ਾ ਹੈ।
ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਦੇਸ਼ ਛੱਡ ਕੇ ਭੱਜ ਗਏ ਹਨ। ਟੋਲੋ ਨਿਊਜ਼ ਨੇ ਇਹ ਖ਼ਬਰ ਦਿੱਤੀ ਹੈ। ਅਫਗਾਨਿਸਤਾਨ ਦੇ ਜ਼ਿਆਦਾਤਰ ਇਲਾਕਿਆਂ 'ਤੇ ਹੁਣ ਕੱਟੜਪੰਥੀ ਸੰਗਠਨ ਤਾਲਿਬਾਨ ਦਾ ਕਬਜ਼ਾ ਹੈ। ਉਹ ਐਤਵਾਰ ਨੂੰ ਕਾਬੁਲ ਦੇ ਬਾਹਰੀ ਇਲਾਕੇ ਵਿੱਚ ਵੀ ਦਾਖਲ ਹੋਇਆ। ਇਸ ਦੌਰਾਨ, ਇੱਕ ਪਾਸੇ, ਜਿੱਥੇ ਤਾਲਿਬਾਨ ਨੂੰ ਸੱਤਾ ਦੇ ਤਬਾਦਲੇ ਨੂੰ ਲੈ ਕੇ ਚਰਚਾ ਚੱਲ ਰਹੀ ਹੈ, ਦੂਜੇ ਪਾਸੇ ਇਸ ਨੂੰ ਚਿਤਾਵਨੀ ਵੀ ਦਿੱਤੀ ਜਾ ਰਹੀ ਹੈ।
ਟੋਲੋ ਨਿਊਜ਼ ਦੇ ਅਨੁਸਾਰ, ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਤਾਲਿਬਾਨ ਵੱਲੋਂ ਬਿਆਨ ਦਿੱਤੇ ਜਾਣ ਦੇ ਬਾਅਦ ਕਿ ਉਹ ਕਾਬੁਲ ਵਿੱਚ ਦਾਖਲ ਨਹੀਂ ਹੋ ਰਹੇ ਹਨ, ਮੌਕਾਪ੍ਰਸਤ ਲੋਕਾਂ ਤੋਂ ਸੁਰੱਖਿਆ ਲਈ ਕਾਬੁਲ ਦੇ ਕਈ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਪੁਲਿਸ ਇਕਾਈਆਂ ਤਾਇਨਾਤ ਕੀਤੀਆਂ ਜਾ ਸਕਦੀਆਂ ਹਨ। ਇਸਦੇ ਨਾਲ ਹੀ ਪੁਲਿਸ ਨੂੰ ਗੋਲੀਬਾਰੀ ਦੇ ਆਦੇਸ਼ ਵੀ ਦਿੱਤੇ ਗਏ ਹਨ।
ਇਸ ਦੌਰਾਨ ਅਫਗਾਨਿਸਤਾਨ ਦੇ ਉਪ ਰਾਸ਼ਟਰਪਤੀ ਅਮਰੁੱਲਾਹ ਸਾਲੇਹ ਨੇ ਕਿਹਾ ਕਿ ਉਹ ਤਾਲਿਬਾਨ ਦੇ ਨਾਲ ਨਹੀਂ ਰਹਿ ਸਕਦੇ। ਉਨ੍ਹਾਂ ਕਿਹਾ- ਮੈਂ ਕਦੇ ਵੀ ਤਾਲਿਬਾਨ ਅੱਗੇ ਨਹੀਂ ਝੁਕਾਂਗਾ। ਮੈਂ ਲੱਖਾਂ ਲੋਕਾਂ ਨੂੰ ਨਿਰਾਸ਼ ਨਹੀਂ ਕਰਾਂਗਾ। ਲੱਖਾਂ ਲੋਕਾਂ ਨੇ ਮੇਰੇ 'ਤੇ ਭਰੋਸਾ ਕੀਤਾ ਹੈ। ਦੂਜੇ ਪਾਸੇ ਅਫਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਹਾਮਿਦ ਕਰਜ਼ਈ ਨੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਗੱਲਬਾਤ ਰਾਹੀਂ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਾਨੀ ਨੇ ਅਸਤੀਫਾ ਦੇ ਦਿੱਤਾ ਹੈ।ਤਾਲੀਬਾਨ ਅਫਗਾਨਿਸਤਾਨ ਤੇ ਕਬਜ਼ਾ ਕਰ ਚੁੱਕਾ ਹੈ।ਹੁਣ ਅਫਗਾਨਿਸਤਾਨ ਤੇ ਪੂਰੀ ਤਰ੍ਹਾਂ ਨਾਲ ਤਾਲੀਬਾਨ ਦਾ ਰਾਜ ਹੈ।ਇੱਥੇ ਦੋਹਾ ਤੋਂ ਤਾਲਿਬਾਨ ਕਮਾਂਡਰ ਮੁੱਲਾ ਅਬਦੁਲ ਗਨੀ ਬਰਾੜ ਦੇ ਕਾਬੁਲ ਪਹੁੰਚਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਉਹ ਅਫਗਾਨਿਸਤਾਨ ਦੇ ਨਵੇਂ ਰਾਸ਼ਟਰਪਤੀ ਹੋ ਸਕਦੇ ਹਨ।
ਇੱਕ ਅਫਗਾਨ ਅਧਿਕਾਰੀ ਨੇ ਕਿਹਾ ਕਿ ਤਾਲਿਬਾਨ ਵਾਰਤਾਕਾਰ ਰਾਸ਼ਟਰਪਤੀ ਦੇ ਨਿਵਾਸ ਵੱਲ ਜਾ ਰਹੇ ਸਨ ਤਾਂ ਕਿ ਉਹ ਸੱਤਾ ਦੇ "ਤਬਾਦਲੇ" ਦੀ ਤਿਆਰੀ ਕਰ ਸਕਣ। ਅਧਿਕਾਰੀ ਨੇ ਐਤਵਾਰ ਨੂੰ ਆਪਣਾ ਨਾਂ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ ਕਿ ਇਸ ਮੀਟਿੰਗ ਦਾ ਉਦੇਸ਼ ਸ਼ਾਂਤੀਪੂਰਨ ਢੰਗ ਨਾਲ ਤਾਲਿਬਾਨ ਨੂੰ ਸੱਤਾ ਸੌਂਪਣਾ ਹੈ। ਤਾਲਿਬਾਨ ਨੇ ਕਿਹਾ ਕਿ ਉਨ੍ਹਾਂ ਨੇ ਤਾਕਤ ਨਾਲ ਸੱਤਾ ਹਥਿਆਉਣ ਦੀ ਯੋਜਨਾ ਨਹੀਂ ਬਣਾਈ ਸੀ।