ਦਿੱਲੀ ਤੇ ਪੰਜਾਬ ਤੋਂ ਬਾਅਦ ਹੁਣ ਉੱਤਰਾਖੰਡ 'ਚ ਆਮ ਆਦਮੀ ਪਾਰਟੀ ਕਿੰਗਮੇਕਰ!
ਉੱਤਰਾਖੰਡ ਵਿਧਾਨ ਸਭਾ ਚੋਣਾਂ ਤੋਂ ਇੱਕ ਸਾਲ ਪਹਿਲਾਂ ABP NEWS ਤੇ C-Voter ਨੇ ਜਨਤਾ ਦੀ ਰਾਏ ਜਾਣਨ ਲਈ ਸਰਵੇਖਣ ਕੀਤਾ ਹੈ। ਇਨ੍ਹਾਂ ਸੂਬਾਈ ਚੋਣਾਂ ਵਿੱਚ ਮੁੱਖ ਮੁਕਾਬਲਾ ਭਾਰਤੀ ਜਨਤਾ ਪਾਰਟੀ ਤੇ ਕਾਂਗਰਸ ਦੇ ਨਾਲ-ਨਾਲ ਆਮ ਆਦਮੀ ਪਾਰਟੀ ਵਿਚਾਲੇ ਵੇਖਿਆ ਜਾ ਰਿਹਾ ਹੈ।

ਨਵੀਂ ਦਿੱਲੀ: ਉੱਤਰਾਖੰਡ ਵਿਧਾਨ ਸਭਾ ਚੋਣਾਂ ਤੋਂ ਇੱਕ ਸਾਲ ਪਹਿਲਾਂ ABP NEWS ਤੇ C-Voter ਨੇ ਜਨਤਾ ਦੀ ਰਾਏ ਜਾਣਨ ਲਈ ਸਰਵੇਖਣ ਕੀਤਾ ਹੈ। ਇਨ੍ਹਾਂ ਸੂਬਾਈ ਚੋਣਾਂ ਵਿੱਚ ਮੁੱਖ ਮੁਕਾਬਲਾ ਭਾਰਤੀ ਜਨਤਾ ਪਾਰਟੀ ਤੇ ਕਾਂਗਰਸ ਦੇ ਨਾਲ-ਨਾਲ ਆਮ ਆਦਮੀ ਪਾਰਟੀ ਵਿਚਾਲੇ ਵੇਖਿਆ ਜਾ ਰਿਹਾ ਹੈ। ਇਸ ਸਰਵੇਖਣ ਮੁਤਾਬਕ ਵਿਧਾਨ ਸਭਾ ਚੋਣਾਂ 2022 ’ਚ ਅਰਵਿੰਦ ਕੇਜਰੀਵਾਲ ਦੀ ‘ਆਮ ਆਦਮੀ ਪਾਰਟੀ’ ਇੱਕ ‘ਕਿੰਗਮੇਕਰ’ ਦੀ ਭੂਮਿਕਾ ਨਿਭਾਅ ਸਕਦੀ ਹੈ।
ਸਰਵੇਖਣ ਮੁਤਾਬਕ ਜੇ ਉੱਤਰਾਖੰਡ ’ਚ ਅੱਜ ਚੋਣਾਂ ਹੁੰਦੀਆਂ ਹਨ, ਤਾਂ ਆਮ ਆਦਮੀ ਪਾਰਟੀ ਨੂੰ ਵੱਡੀ ਗਿਣਤੀ ’ਚ ਨੌਜਵਾਨਾਂ, ਔਰਤਾਂ ਤੇ ਬਜ਼ੁਰਗਾਂ ਸਮੇਤ ਹਰੇਕ ਵਰਗ ਦੀਆਂ ਵੋਟਾਂ ਮਿਲਣਗੀਆਂ। ਇਸ ਵੇਲੇ ਆਮ ਆਦਮੀ ਪਾਰਟੀ ਨੂੰ 9 ਫ਼ੀਸਦੀ ਤੋਂ ਵੱਧ ਵੋਟਾਂ ਮਿਲਣਗੀਆਂ।
ਕੇਜਰੀਵਾਲ ਸਰਕਾਰ ਦੇ ਦਿੱਲੀ ਮਾਡਲ ਤੋਂ ਪ੍ਰਭਾਵਿਤ ਹੋ ਕੇ ਲੋਕ ਉੱਤਰਾਖੰਡ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਚਾਹੁੰਦੇ ਹਨ। ਲੋਕ ਇਹੋ ਚਾਹੁੰਦੇ ਹਨ ਕਿ ਉੱਤਰਾਖੰਡ ਵਿੱਚ ਵੀ ਉਨ੍ਹਾਂ ਬਿਜਲੀ, ਪਾਣੀ, ਸਿੱਖਿਆ ਜਿਹੀਆਂ ਬੁਨਿਆਦੀ ਚੀਜ਼ਾਂ ਮੁਫ਼ਤ ਮਿਲਣ। ਇੱਕ ਭ੍ਰਿਸ਼ਟਾਚਾਰ ਮੁਕਤ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਵੇ।
ਉੱਤਰਾਖੰਡ ਵਿੱਚ ਕੁੱਲ 70 ਵਿਧਾਨ ਸਭਾ ਸੀਟਾਂ ਹਨ, ਜਿਨ੍ਹਾਂ ਵਿੱਚੋਂ ਆਮ ਆਦਮੀ ਪਾਰਟੀ ਨੂੰ 8 ਸੀਟਾਂ ਮਿਲ ਸਕਦੀਆਂ ਹਨ। ਕਾਂਗਰਸ ਨੂੰ 32 ਅਤੇ ਭਾਜਪਾ ਨੂੰ 24 ਸੀਟਾਂ ਮਿਲਣ ਦੀ ਸੰਭਾਵਨਾ ਹੈ। ਬਸਪਾ ਦੀਆਂ ਸੀਟਾਂ ਘੱਟ ਹੋਣਗੀਆਂ। ਇਸ ਪ੍ਰਕਾਰ ਆਮ ਆਦਮੀ ਪਾਰਟੀ ਉੱਤਰਾਖੰਡ ਵਿੱਚ ਕਿੰਗਮੇਕਰ ਦੀ ਭੂਮਿਕਾ ਨਿਭਾਅ ਸਕਦੀ ਹੈ।
ਆਮ ਆਦਮੀ ਪਾਰਟੀ ਨੂੰ ਤੇਜ਼ੀ ਨਾਲ ਦੂਜੇ ਰਾਜਾਂ ਵਿੱਚ ਮਾਨਤਾ ਮਿਲਦੀ ਜਾ ਰਹੀ ਹੈ। ਉਸ ਨੂੰ ਹੁਣ ਗੁਜਰਾਤ, ਮਹਾਰਾਸ਼ਟਰ ਤੋਂ ਲੈ ਕੇ ਗੋਆ ਤੱਕ ਦੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਜਿੱਤ ਮਿਲੀ ਹੈ।
https://play.google.com/store/
https://apps.apple.com/in/app/





















