ਪੜਚੋਲ ਕਰੋ

ਗ੍ਰੰਥੀ ਦੀ ਮੰਦਰ ਕਮੇਟੀ ਦੇ ਚੇਅਰਮੈਨ ਨਾਲ ਹੋਈ ਬਹਿਸ, ਬੁਰੀ ਤਰ੍ਹਾਂ ਕੁੱਟਿਆ, ਹਸਪਤਾਲ ਦਾਖਲ

ਮਾਨਸਾ ਦੇ ਇੱਕ ਗ੍ਰੰਥੀ ਦੀ ਕੁਝ ਲੋਕਾਂ ਵੱਲੋਂ ਕੁੱਟਮਾਰ ਤੇ ਉਸ ਦੀ ਦਾੜੀ ਤੇ ਕੇਸਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਘਟਨਾ ਮਾਨਸਾ ਦੇ ਰੇਲਵੇ ਸਟੇਸ਼ਨ ਦੀ ਹੈ ਜਿੱਥੇ ਇੱਕ ਗ੍ਰੰਥੀ ਦੀ ਮੰਦਰ ਕਮੇਟੀ ਦੇ ਚੇਅਰਮੈਨ ਨਾਲ ਬਹਿਸ ਹੋ ਗਈ।

ਮਾਨਸਾ: ਇੱਥੇ ਦੇ ਇੱਕ ਗ੍ਰੰਥੀ ਦੀ ਕੁਝ ਲੋਕਾਂ ਵੱਲੋਂ ਕੁੱਟਮਾਰ ਤੇ ਉਸ ਦੀ ਦਾੜੀ ਤੇ ਕੇਸਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਘਟਨਾ ਮਾਨਸਾ ਦੇ ਰੇਲਵੇ ਸਟੇਸ਼ਨ ਦੀ ਹੈ ਜਿੱਥੇ ਇੱਕ ਗ੍ਰੰਥੀ ਦੀ ਮੰਦਰ ਕਮੇਟੀ ਦੇ ਚੇਅਰਮੈਨ ਨਾਲ ਬਹਿਸ ਹੋ ਗਈ। ਇਸ ਤੋਂ ਬਾਅਦ ਕੁਝ ਲੋਕਾਂ ਨੇ ਗ੍ਰੰਥੀ ਨਾਲ ਕੁੱਟਮਾਰ ਕਰ ਕੀਤੀ। ਇਸ ਤੋਂ ਬਾਅਦ ਗ੍ਰੰਥੀ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਰੇਲਵੇ ਪੁਲਿਸ ਨੇ ਮਾਮਲਾ ਦਰਜ ਕਰ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਕਰੀਬ ਅੱਠ ਲੋਕਾਂ ਵੱਲੋਂ ਗ੍ਰੰਥੀ ਨਾਲ ਕੁੱਟਮਾਰ ਕੀਤੀ ਗਈ। ਇਸ ਕਰਕੇ ਪੀੜਤ ਕਰਮ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੀੜਤ ਦਾ ਕਹਿਣਾ ਹੈ ਕਿ ਉਸ ਨਾਲ ਕੁੱਟਮਾਰ ਸਾਜਿਸ਼ ਤਹਿਤ ਕੀਤੀ ਗਈ ਹੈ। ਇਸ ਦੇ ਨਾਲ ਹੀ ਆਪਣੀ ਸ਼ਿਕਾਇਤ 'ਚ ਗ੍ਰੰਥੀ ਨੇ ਕਿਹਾ ਕਿ ਜੇਕਰ ਮੁਲਜ਼ਮਾਂ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਉਹ ਸਿੱਖ ਧਰਮ ਛੱਡ ਦੇਵੇਗਾ। ਘਟਨਾ ਦੇ ਗਵਾਹ ਨੌਜਵਾਨ ਦਾ ਕਹਿਣਾ ਹੈ ਕਿ ਗ੍ਰੰਥੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਤੇ ਉਸ ਨਾਲ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ। ਇਸ ਦਾ ਵੀਡੀਓ ਵੀ ਉਨ੍ਹਾਂ ਨੇ ਬਣਾਇਆ ਹੈ। ਉਧਰ, ਦੂਜੇ ਪਾਸੇ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਐਸਜੀਪੀਸੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਮੁਲਜ਼ਮਾਂ ਖਿਲਾਫ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੀੜਤ ਨੂੰ ਨਿਆਂ ਦਵਾਉਣ ਲਈ ਉਹ ਹਰ ਮੁਮਕਿਨ ਕੋਸ਼ਿਸ਼ ਕਰਨਗੇ।

ਟਾਪ ਹੈਡਲਾਈਨ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ

ABP Sanjha Top 10, 11 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ABP Sanjha Top 10, 10 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ

Embed widget