ਪੜਚੋਲ ਕਰੋ
(Source: ECI/ABP News)
ਸਾਬਕਾ ਹਜ਼ੂਰੀ ਰਾਗੀ ਨਿਰਮਲ ਸਿੰਘ ਦੇ ਪਰਿਵਾਰ ਨੂੰ ਫੋਰਟਿਸ ਹਸਪਤਾਲ 'ਚ ਕੀਤਾ ਸ਼ਿਫਟ
ਕੁਝ ਦਿਨ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਨਿਰਮਲ ਸਿੰਘ ਕੋਰੋਨਾਵਾਇਰਸ ਦੇ ਚੱਲਦੇ ਅਕਾਲ ਚਲਾਣਾ ਕਰ ਗਏ। ਇਸ ਤੋਂ ਬਾਅਦ ਸਾਵਧਾਨੀ ਵਰਤਦਿਆਂ ਉਨ੍ਹਾਂ ਦੇ ਪਰਿਵਾਰ ਦੀ ਜਾਂਚ ਕੀਤੀ ਗਈ।
![ਸਾਬਕਾ ਹਜ਼ੂਰੀ ਰਾਗੀ ਨਿਰਮਲ ਸਿੰਘ ਦੇ ਪਰਿਵਾਰ ਨੂੰ ਫੋਰਟਿਸ ਹਸਪਤਾਲ 'ਚ ਕੀਤਾ ਸ਼ਿਫਟ After Nirmal Singh Khalsa his family members tested positive for COVID-19 and shifted to private hospital ਸਾਬਕਾ ਹਜ਼ੂਰੀ ਰਾਗੀ ਨਿਰਮਲ ਸਿੰਘ ਦੇ ਪਰਿਵਾਰ ਨੂੰ ਫੋਰਟਿਸ ਹਸਪਤਾਲ 'ਚ ਕੀਤਾ ਸ਼ਿਫਟ](https://static.abplive.com/wp-content/uploads/sites/5/2020/04/05213524/fortis-hospital.jpg?impolicy=abp_cdn&imwidth=1200&height=675)
ਚੰਡੀਗੜ੍ਹ: ਕੁਝ ਦਿਨ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਨਿਰਮਲ ਸਿੰਘ ਕੋਰੋਨਾਵਾਇਰਸ ਦੇ ਚੱਲਦੇ ਅਕਾਲ ਚਲਾਣਾ ਕਰ ਗਏ। ਇਸ ਤੋਂ ਬਾਅਦ ਸਾਵਧਾਨੀ ਵਰਤਦਿਆਂ ਉਨ੍ਹਾਂ ਦੇ ਪਰਿਵਾਰ ਦੀ ਜਾਂਚ ਕੀਤੀ ਗਈ ਜਿਸ ਤੋਂ ਬਾਅਦ ਪਤਾ ਲੱਗਿਆ ਕਿ ਉਨ੍ਹਾਂ ਦੀ ਪਤਨੀ, ਧੀ ਤੇ ਚਾਚੀ ਕੋਰੋਨਾਵਾਇਰਸ ਪੌਜ਼ੇਟਿਵ ਹਨ।
ਦੱਸ ਦਈਏ ਕਿ ਹਜੂਰੀ ਰਾਗੀ ਨਿਰਮਲ ਸਿੰਘ ਨੇ ਆਈਸੋਲੇਸ਼ਨ ਵਾਰਡ ‘ਚ ਦਾਖਲ ਰਹਿੰਦੇ ਹੋਏ ਆਪਣੇ ਬੇਟੇ ਨਾਲ ਫੋਨ 'ਤੇ ਗੱਲ ਕੀਤੀ ਤੇ ਦੱਸਿਆ ਸੀ ਕਿ ਆਈਸੋਲੇਸ਼ਨ ਵਾਰਡ ‘ਚ ਉਨ੍ਹਾਂ ਦਾ ਸਹੀ ਇਲਾਜ ਨਹੀਂ ਹੋ ਰਿਹਾ। ਹੁਣ ਇਸ ਗੱਲਬਾਤ ਦਾ ਆਡੀਓ ਵਾਇਰਲ ਹੋ ਗਿਆ ਹੈ। ਉਸ ਤੋਂ ਬਾਅਦ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਉਨ੍ਹਾਂ ਦੇ ਪਰਿਵਾਰ ਦੇ ਪੰਜ ਮਰੀਜ਼ਾਂ ਨੂੰ ਪ੍ਰਾਈਵੇਟ ਹਸਪਤਾਲ ਵਿੱਚ ਸ਼ਿਫਟ ਕਰਨ ਦੇ ਆਦੇਸ਼ ਦਿੱਤੇ ਹਨ।
ਉਧਰ, ਇਸ ਬਾਰੇ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਪਹਿਲੇ ਦਿਨ ਤੋਂ ਹੀ ਨਿਰਮਲ ਸਿੰਘ ਖਾਲਸਾ ਦੇ ਪਰਿਵਾਰਕ ਮੈਂਬਰ ਫੋਰਟਿਸ ਹਸਪਤਾਲ ਭੇਜੇ ਜਾਣ ਦੀ ਮੰਗ ਕਰ ਰਹੇ ਸੀ। ਇਸ ਲਈ ਉਨ੍ਹਾਂ ਨੂੰ ਉੱਥੇ ਇਲਾਜ ਲਈ ਭੇਜਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਾਡੇ ਕੋਲ 4 ਕੋਰੋਨਾ ਪੌਜੇਟਿਵ ਮਰੀਜ਼ ਹਨ ਤੇ ਤਿੰਨ ਦੀ ਰਿਪੋਰਟ ਅੱਜ ਆਉਣੀ ਹੈ, ਤੇ ਸਾਡੇ ਕੋਲ 30 ਵੈਂਟੀਲੇਟਰ ਬੈੱਡਾਂ ਦੀ ਹੀ ਸਹੂਲਤ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)