ਪੜਚੋਲ ਕਰੋ
Advertisement
ਕਿਸਾਨਾਂ ਦੇ ਵਿਰੋਧ ਤੋਂ ਬਾਅਦ ਸੀਐਮ ਖੱਟਰ ਆਏ ਸਾਹਮਣੇ, ਕਿਸਾਨ ਲੀਡਰ ਤੇ ਕਾਂਗਰਸ 'ਤੇ ਲਾਏ ਵੱਡੇ ਇਲਜ਼ਾਮ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਸੀਐਮ ਖੱਟਰ ਦੀ ‘ਕਿਸਾਨ ਮਹਾਪੰਚਾਇਤ’ ਰੈਲੀ ਐਤਵਾਰ ਨੂੰ ਕਰਨਾਲ ਦੇ ਪਿੰਡ ਕੈਮਲਾ ਵਿੱਚ ਹੋਣੀ ਸੀ। ਪਰ ਇਸ ਦੌਰੇ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਤੋਂ ਬਾਅਦ ਰੱਦ ਕਰਨਾ ਪਿਆ।
ਨਵੀਂ ਦਿੱਲੀ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਸੀਐਮ ਖੱਟਰ ਦੀ ‘ਕਿਸਾਨ ਮਹਾਪੰਚਾਇਤ’ ਰੈਲੀ ਐਤਵਾਰ ਨੂੰ ਕਰਨਾਲ ਦੇ ਪਿੰਡ ਕੈਮਲਾ ਵਿੱਚ ਹੋਣੀ ਸੀ। ਪਰ ਇਸ ਦੌਰੇ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਤੋਂ ਬਾਅਦ ਰੱਦ ਕਰਨਾ ਪਿਆ। ਘਟਨਾ ਤੋਂ ਕੁਝ ਘੰਟੇ ਬਾਅਦ ਮੁੱਖ ਮੰਤਰੀ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਅੱਜ ਦੀ ਘਟਨਾ ਲਈ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚਾੜੁਨੀ ਨੂੰ ਜ਼ਿੰਮੇਵਾਰ ਠਹਿਰਾਇਆ।
ਮਨੋਹਰ ਲਾਲ ਖੱਟਰ ਨੇ ਕਿਹਾ, "ਜੇ ਮੈਨੂੰ ਇਸ ਲਈ ਕਿਸੇ ਨੂੰ ਜ਼ਿੰਮੇਵਾਰ ਠਹਿਰਾਉਣਾ ਹੈ, ਤਾਂ ਗੁਰਨਾਮ ਸਿੰਘ ਚਾੜੁਨੀ (ਭਾਰਤੀ ਕਿਸਾਨ ਯੂਨੀਅਨ ਦੇ ਮੁਖੀ) ਦੀ ਇਕ ਵੀਡੀਓ ਕੁਝ ਦਿਨਾਂ ਤੋਂ ਵਾਇਰਲ ਹੋ ਰਹੀ ਹੈ ਜਿਸ 'ਚ ਉਨ੍ਹਾਂ ਨੇ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ।" ਇਸ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਵਿਰੋਧੀ ਧਿਰਾਂ ਖ਼ਾਸਕਰ ਕਾਂਗਰਸ ਨੂੰ ਨਿਸ਼ਾਨਾ ਬਣਾਇਆ।
ਉਨ੍ਹਾਂ ਕਿਹਾ ਕਿ ਉਹ ਜੋ ਸੰਦੇਸ਼ ਦੇਣਾ ਚਾਹੁੰਦੇ ਸੀ, ਅੱਜ ਦੀ ਘਟਨਾ ਨੇ ਲੋਕਾਂ 'ਚ ਵੱਡਾ ਸੰਦੇਸ਼ ਦਿੱਤਾ ਹੈ। ਇਨ੍ਹਾਂ ਲੋਕਾਂ ਨੇ ਕਿਸਾਨਾਂ ਨੂੰ ਬਦਨਾਮ ਕੀਤਾ ਕਿਉਂਕਿ ਇਕ ਕਿਸਾਨ ਦਾ ਅਜਿਹਾ ਸੁਭਾਅ ਨਹੀਂ ਹੁੰਦਾ। ਇੱਕ ਕਿਸਾਨ ਘੱਟ ਪੜ੍ਹਿਆ ਲਿਖਿਆ ਹੋ ਸਕਦਾ ਹੈ ਪਰ ਸਮਝਦਾਰ ਹੈ। ਉਹ ਐਕਸਪੋਜ਼ ਹੋ ਰਹੇ ਹਨ। ਮੈਨੂੰ ਲਗਦਾ ਹੈ ਕਿ ਇਨ੍ਹਾਂ ਅੰਦੋਲਨਾਂ ਪਿੱਛੇ ਕਾਂਗਰਸ ਅਤੇ ਕਮਿਊਨਿਸਟ ਪਾਰਟੀਆਂ ਦੀ ਵੱਡੀ ਭੂਮਿਕਾ ਹੈ।
ਇਸਦੇ ਨਾਲ ਹੀ ਉਨ੍ਹਾਂ ਕਿਹਾ, "ਸਾਡੀ ਕੌਮ ਵਿੱਚ ਇੱਕ ਮਜ਼ਬੂਤ ਲੋਕਤੰਤਰ ਹੈ, ਜਿੱਥੇ ਹਰ ਕਿਸੇ ਨੂੰ ਪ੍ਰਗਟਾਵੇ ਦੀ ਆਜ਼ਾਦੀ ਹੈ। ਅਸੀਂ ਇਨ੍ਹਾਂ ਕਥਿਤ ਕਿਸਾਨਾਂ ਅਤੇ ਨੇਤਾਵਾਂ ਦੇ ਬਿਆਨਾਂ ਨੂੰ ਕਦੇ ਨਹੀਂ ਰੋਕਿਆ। ਉਨ੍ਹਾਂ ਦਾ ਅੰਦੋਲਨ ਚੱਲ ਰਿਹਾ ਹੈ। ਕੋਰੋਨਾ ਦੇ ਬਾਵਜੂਦ, ਅਸੀਂ ਉਨ੍ਹਾਂ ਲਈ ਪ੍ਰਬੰਧ ਕੀਤਾ।"
ਮੁੱਖ ਮੰਤਰੀ ਨੇ ਇਹ ਵੀ ਕਿਹਾ, "ਜਿਹੜਾ ਵੀ ਬੋਲਣਾ ਚਾਹੁੰਦਾ ਹੈ ਉਸ ਨੂੰ ਰੋਕਣਾ ਸਹੀ ਨਹੀਂ ਹੈ। ਮੈਨੂੰ ਨਹੀਂ ਲਗਦਾ ਕਿ ਲੋਕ ਡਾ. ਬੀਆਰ ਅੰਬੇਦਕਰ ਦੁਆਰਾ ਦਿੱਤੇ ਪ੍ਰਬੰਧਾਂ ਦੀ ਉਲੰਘਣਾ ਨੂੰ ਬਰਦਾਸ਼ਤ ਕਰਨਗੇ। ਕਾਂਗਰਸ ਨੇ 1975 'ਚ ਲੋਕਤੰਤਰ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਸ ਸਮੇਂ ਲੋਕਾਂ ਨੇ ਉਨ੍ਹਾਂ ਦੀਆਂ ਘ੍ਰਿਣਾਯੋਗ ਗੱਲਾਂ ਨੂੰ ਪਛਾਣ ਲਿਆ ਅਤੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਕੱਢ ਦਿੱਤਾ।"
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement