ਫਰੀਦਕੋਟ: ਬੇਅਦਬੀ ਮਾਮਲਿਆਂ 'ਚ ਰਾਮ ਰਹੀਮ ਦੀ ਨਾਮਜ਼ਦਗੀ ਤੋਂ ਬਾਅਦ ਮੁੜ ਸਿਆਸਤ ਸ਼ੁਰੂ ਹੋ ਗਈ ਹੈ। ਇਸੇ ਵਿਚਾਲੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚੇ ਤੋਂ ਵੀ ਵੱਡਾ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਬੇਅਦਬੀ ਤੇ ਗੋਲੀਕਾਂਡ ਦੇ ਕੇਸਾਂ ਤੋਂ ਇਲਾਵਾ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਰਗਾੜੀ ਦੇ ਲਗਪਗ 6 ਮਹੀਨੇ ਦੇ ਮੋਰਚੇ ਵਿੱਚ ਕਾਂਗਰਸ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਨਾ ਕਰਨ ਲਈ ਸਰਕਾਰ ਨੂੰ ਦੋ ਮਹੀਨੇ ਦਾ ਅਲਟੀਮੇਟਮ ਦਿੱਤਾ ਹੈ।


ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲਿਆਂ ਤੇ ਗੋਲੀਬਾਰੀ ਦੀਆਂ ਜਾਂਚ ਕਰ ਰਹੀਆਂ ਦੋ ਐਸਆਈਟੀਜ ਟੀਮਾਂ ਆਪਣੀ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀਆਂ ਹਨ ਜੋ ਸ਼ਲਾਘਾਯੋਗ ਹੈ ਪਰ ਇਸ ਮਾਮਲੇ ਵਿੱਚ ਸਰਕਾਰ ਦੀ ਕਾਰਗੁਜ਼ਾਰੀ ਬਹੁਤ ਹੌਲੀ ਹੈ।

ਅਕਾਲੀ ਦਲ ਦੇ ਵਿਰੋਧ ਮਗਰੋਂ ਅੱਜ ਕੈਬਨਿਟ ਮੀਟਿੰਗ, ਹੋਵੇਗੀ ਤਾਜ਼ਾ ਹਾਲਾਤ ਦੀ ਸਮੀਖਿਆ!

ਉਨ੍ਹਾਂ ਕਿਹਾ ਕਿ ਇਸ ਕੇਸ ਦੇ ਅਸਲ ਦੋਸ਼ੀ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਹ ਲੋਕ ਪੁਲਿਸ ਦੀ ਪਕੜ ਵਿੱਚ ਨਹੀਂ ਆ ਜਾਂਦੇ, ਭਾਵੇਂ ਇਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੋਣ, ਭਾਵੇਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਜਾਂ ਡੇਰਾ ਸਿਰਸਾ ਮੁਖੀ।

ਖ਼ਾਲੀ ਖਜ਼ਾਨੇ 'ਚੋਂ ਕਿਸ ਨੂੰ ਵੰਡੀਆਂ ਜਾ ਰਹੀਆਂ ਮਲਾਈਆਂ? ਕੈਪਟਨ ਦੇ ਕਰੀਬੀ ਅਫਸਰ ਦੀ ਤਨਖਾਹ ਸੁਣ ਕੇ ਉੱਡ ਜਾਣਗੇ ਹੋਸ਼

ਉਨ੍ਹਾਂ ਕਿਹਾ ਕਿ ਬਰਗਾੜੀ ਮੋਰਚੇ ਦੌਰਾਨ ਸਰਕਾਰ ਦੀ ਨੁਮਾਇੰਦਗੀ ਕਰਨ ਪਹੁੰਚੇ 3 ਵਜ਼ੀਰਾਂ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀਆਂ ਤਿੰਨੋਂ ਮੰਗਾਂ ਪੂਰੀਆਂ ਹੋਣਗੀਆਂ ਅਤੇ ਇਸ ਵਾਅਦੇ ’ਤੇ ਧਰਨਾ ਖਤਮ  ਕਰ ਦਿੱਤਾ ਗਿਆ ਪਰ ਸਰਕਾਰ ਆਪਣਾ ਵਾਅਦਾ ਭੁੱਲ ਗਈ। ਜੇ ਸਰਕਾਰ ਦੋ ਮਹੀਨਿਆਂ ਵਿੱਚ ਜਾਂਚ ਪੂਰੀ ਕਰਨ ਤੋਂ ਬਾਅਦ ਤਿੰਨੋਂ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਤਖਤ ਸ੍ਰੀ ਦਮਦਮਾ ਸਾਹਿਬ ਵੱਲੋਂ ਆਉਂਦੇ 6 ਸਤੰਬਰ ਨੂੰ ਕੁਝ ਵੱਡਾ ਸੰਘਰਸ਼ ਆਰੰਭ ਕੀਤਾ ਜਾਵੇਗਾ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ