ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵਲੋਂ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਲੈ ਕੇ ਦਿੱਤੇ ਵਿਵਾਦਿਤ ਬਿਆਨ ਤੋਂ ਬਾਅਦ ਪੰਜਾਬ ਭਰ 'ਚ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਹੁਣ ਡੀਜੀਪੀ ਗੁਪਤਾ ਨੇ ਟਵੀਟ ਕਰਕੇ ਇਸ 'ਤੇ ਪਛਤਾਵਾ ਜ਼ਾਹਿਰ ਕੀਤਾ ਹੈ।

ਉਨ੍ਹਾਂ ਟਵੀਟ ਕਰਦਿਆਂ ਕਿਹਾ, "ਜੇਕਰ ਮੇਰੇ ਵਲੋਂ ਦਿੱਤੇ ਕਿਸੇ ਬਿਆਨ ਨਾਲ ਸੂਬੇ ਦੇ ਲੋਕਾਂ ਨੂੰ ਠੇਸ ਪਹੁੰਚੀ ਹੈ ਤਾਂ ਆਪਣੀ ਇਮਾਨਦਾਰੀ ਨਾਲ ਪਛਤਾਵਾ ਜ਼ਾਹਿਰ ਕਰਦਾ ਹਾਂ ਕਿਉਂਕਿ ਮੇਰਾ ਅਜਿਹਾ ਕੋਈ ਮਕਸਦ ਨਹੀਂ ਸੀ। ਮੈਂ ਪੰਜਾਬ 'ਚ ਸਿਰਫ ਇੱਕ ਸੁਰੱਖਿਅਤ ਤੇ ਸ਼ਾਂਤੀਪੂਰਣ ਮਾਹੌਲ ਨੂੰ ਯਕੀਨੀ ਬਨਾਉਣਾ ਚਾਹੁੰਦਾ ਸੀ, ਜੋ ਹਰ ਨਾਗਰਿਕ ਦੀ ਖੁਸ਼ਹਾਲੀ ਲਈ ਜ਼ਰੂਰੀ ਹੈ।"


ਦੱਸ ਦਈਏ ਕਿ ਡੀਜੀਪੀ ਦਿਨਕਰ ਗੁਪਤਾ ਵੱਲੋਂ ਇਹ ਬਿਆਨ ਦਿੱਤਾ ਗਿਆ ਸੀ ਕਿ ਪਾਕਿਸਤਾਨ 'ਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ 6 ਘੰਟੇ 'ਚ ਅੱਤਵਾਦੀ ਬਣਾਇਆ ਜਾ ਸਕਦਾ ਹੈ।