ਨਵੀਂ ਦਿੱਲੀ: ਕਿਸਾਨਾਂ ਵੱਲੋਂ ਸਰਕਾਰ ਦੇ ਖੇਤੀ ਕਾਨੂੰਨਾਂ 'ਚ ਸੋਧ ਦੇ ਪ੍ਰਸਤਾਵ ਨੂੰ ਫਿਰ ਠੁਕਰਾ ਦਿੱਤਾ ਗਿਆ ਹੈ। ਹੁਣ ਕਿਸਾਨਾਂ ਨੇ ਅੰਦੋਲਨ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਆਪਣਾ ਅੰਦੋਲਨ ਵਾਪਸ ਲੈਣ ਲਈ ਕਿਹਾ ਜਾ ਰਿਹਾ ਹੈ।

ਕਿਸਾਨ ਅੰਦੋਲਨ ਤੋਂ ਧਿਆਨ ਲਾਂਭੇ ਕਰਨ ਲਈ ਪਾਕਿਸਤਾਨ 'ਚ ‘ਸਰਜੀਕਲ ਸਟ੍ਰਾਈਕ’ ਦੀ ਤਿਆਰੀ?
ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਹਨ। ਜਾਣਕਾਰੀ ਮਿਲੀ ਹੈ ਕਿ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਅੱਜ ਪ੍ਰੈੱਸ ਕਾਨਫਰੰਸ ਕਰ ਸਕਦੇ ਹਨ ਤੇ ਕਿਸਾਨਾਂ ਨੂੰ ਅੰਦੋਲਨ ਨੂੰ ਖ਼ਤਮ ਕਰਨ ਦੀ ਅਪੀਲ ਕਰ ਸਕਦੇ ਹਨ।



ਬਟਨ ਦਬਾਉਂਦਿਆਂ ਹੀ 10 ਸੈਕੰਡਾਂ 'ਚ ਢਹਿ-ਢੇਰੀ ਹੋ ਗਈ 144 ਮੰਜ਼ਲਾ ਇਮਾਰਤ, ਵੀਡੀਓ ਵਾਇਰਲ

ਸੰਭਾਵਨਾ ਹੈ ਕਿ ਕਿਸਾਨਾਂ ਦੀ ਮੰਗ ਨੂੰ ਲੈ ਕੇ ਵੀ ਇਸ ਦੌਰਾਨ ਕੇਂਦਰੀ ਮੰਤਰੀ ਕੁਝ ਗੱਲ ਕਰਨ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ, "ਜੋ ਪ੍ਰਸਤਾਵ ਆਇਆ ਹੈ, ਉਸ 'ਚ ਬਿੱਲ ਵਾਪਸ ਕਰਨ ਦੀ ਗੱਲ ਨਹੀਂ ਕੀਤੀ ਗਈ। ਸਰਕਾਰ ਸੋਧ ਚਾਹੁੰਦੀ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ