ਭੋਪਾਲ: ਕਿਸਾਨ ਅੰਦੋਲਨ ਅਤੇ ਕਿਸਾਨ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਵਿੱਚ ਅੱਜ ਹੋਈ ਸੁਣਵਾਈ ‘ਤੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਅਦਾਲਤ ਕੱਲ੍ਹ ਫਿਰ ਸੁਣਵਾਈ ਕਰੇਗੀ। ਸੁਪਰੀਮ ਕੋਰਟ ਦਾ ਫੈਸਲਾ ਸਰਵਉੱਚ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਕਿਸਾਨਾਂ ਨਾਲ ਕਈ ਦੌਰ ਦੀ ਗੱਲਬਾਤ ਕੀਤੀ ਅਤੇ ਕੋਈ ਰਸਤਾ ਲੱਭਣ ਦੀ ਕੋਸ਼ਿਸ਼ ਕੀਤੀ। ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਕਿਸਾਨ ਯੂਨੀਅਨ ਦੇ ਨਜ਼ਰੀਏ ਨਾਲ ਉਨ੍ਹਾਂ ਨੂੰ ਬਹੁਤ ਸਾਰੀਆਂ ਤਜਵੀਜ਼ਾਂ ਵੀ ਦਿੱਤੀਆਂ ਗਈਆਂ, ਪਰ ਉਨ੍ਹਾਂ ਦੇ ਦਿਮਾਗ 'ਚ ਕਾਨੂੰਨ ਵਾਪਸ ਲੈਣਾ ਹੀ ਹੈ, ਇਸ ਲਈ ਅਸੀਂ ਕਿਸੇ ਵੀ ਫੈਸਲੇ ‘ਤੇ ਨਹੀਂ ਪਹੁੰਚ ਸਕੇ।
ਖੇਤੀਬਾੜੀ ਮੰਤਰੀ ਨੇ ਕਿਹਾ, "15 ਜਨਵਰੀ ਨੂੰ ਕਿਸਾਨਾਂ ਨਾਲ ਮੀਟਿੰਗ ਹੋ ਰਹੀ ਹੈ। ਫਿਲਹਾਲ ਫੈਸਲਾ ਸੁਪਰੀਮ ਕੋਰਟ ਦੇ ਵਿਚਾਰ ਅਧੀਨ ਹੈ। ਸੁਪਰੀਮ ਕੋਰਟ ਦਾ ਫੈਸਲਾ ਪਹਿਲਾਂ ਆਉਣ ਦਿੱਤਾ ਜਾਵੇ।" ਦਿੱਲੀ ਤੋਂ ਮੱਧ ਪ੍ਰਦੇਸ਼ ਦੇ ਭੋਪਾਲ ਦੇ ਰਾਜਗੜ ਪਹੁੰਚੇ ਨਰੇਂਦਰ ਸਿੰਘ ਤੋਮਰ ਨੇ ਕਿਸਾਨੀ ਅੰਦੋਲਨ ਬਾਰੇ ਕਿਹਾ, “ਅਸੀਂ ਕਿਸਾਨੀ ਅੰਦੋਲਨ ਬਾਰੇ ਫੈਸਲਾ ਲੈਣ ਆਏ ਹਾਂ। ਸਰਕਾਰ ਜਲਦੀ ਤੋਂ ਜਲਦੀ ਕੋਈ ਹੱਲ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਅੰਦੋਲਨ ਖ਼ਤਮ ਹੋ ਜਾਣਾ ਚਾਹੀਦਾ ਸੀ। ਅਸੀਂ ਉਨ੍ਹਾਂ ਨੂੰ ਪੇਸ਼ਕਸ਼ ਕੀਤੀ ਸੀ ਕਿ ਇੱਕ ਕਮੇਟੀ ਬਣਾ ਦਿੰਦੇ ਹਾਂ, ਜਿਸ ਵਿੱਚ ਕਿਸਾਨ ਵੀ ਹੋਣ ਤੇ ਅਧਿਕਾਰੀ ਵੀ ਅਤੇ ਮੰਤਰੀ ਵੀ।”
ਪੀਐਮ ਮੋਦੀ ਨੇ ਵੈਕਸੀਨ ਨੂੰ ਲੈ ਕੇ ਕੀਤੀ ਮੁੱਖ ਮੰਤਰੀਆਂ ਨਾਲ ਬੈਠਕ, ਇਸ ਦਿਨ ਤੋਂ ਸ਼ੁਰੂ ਹੋਵੇਗਾ ਦੁਨੀਆ ਦਾ ਸਭ ਤੋਂ ਵੱਡਾ ਟੀਕਾਕਰਨ
ਨਰੇਂਦਰ ਸਿੰਘ ਤੋਮਰ ਨੇ ਕਿਹਾ, “ਕਾਨੂੰਨ ਦੀਆਂ ਧਾਰਾਵਾਂ ਕਿਸਾਨਾਂ ਲਈ ਪ੍ਰਤੀਕੂਲ ਹਨ, ਸਰਕਾਰ ਇਨ੍ਹਾਂ 'ਚ ਸੋਧ ਕਰਨ ਲਈ ਤਿਆਰ ਹੈ। ਸਰਕਾਰ ਵਲੋਂ ਵਾਰ ਵਾਰ ਬੇਨਤੀਆਂ ਕੀਤੀਆਂ ਜਾ ਰਹੀਆਂ ਹਨ। ਇਹ ਵੀ ਬੇਨਤੀ ਕੀਤੀ ਗਈ ਸੀ ਕਿ 60 ਸਾਲ ਤੋਂ ਵੱਧ ਉਮਰ ਵਾਲੇ ਪ੍ਰਦਰਸ਼ਨਕਾਰੀ ਹਨ। ਉਨ੍ਹਾਂ ਨੂੰ ਵਾਪਸ ਭੇਜਿਆ ਜਾਣਾ ਚਾਹੀਦਾ ਹੈ। ਜੇਕਰ ਕਿਸਾਨ ਅੰਦੋਲਨ 'ਤੇ ਹਨ, ਤਾਂ ਇਹ ਸਰਦੀਆਂ ਦਾ ਮੌਸਮ ਹੈ ਅਤੇ ਕੋਰੋਨਾ ਦਾ ਖ਼ਤਰਾ ਹੈ। ਸਰਕਾਰ ਵਲੋਂ ਇਸ ਲਈ ਵਾਰ ਵਾਰ ਬੇਨਤੀ ਕੀਤੀ ਗਈ ਹੈ।"
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਦੀ ਸੁਣਵਾਈ ਨੂੰ ਲੈ ਕੇ ਖੇਤੀਬਾੜੀ ਮੰਤਰੀ ਤੋਮਰ ਨੇ ਕਹੀ ਵੱਡੀ ਗੱਲ, ਕੱਲ੍ਹ ਆਵੇਗਾ ਫੈਸਲਾ
ਏਬੀਪੀ ਸਾਂਝਾ
Updated at:
11 Jan 2021 08:44 PM (IST)
ਕਿਸਾਨ ਅੰਦੋਲਨ ਅਤੇ ਕਿਸਾਨ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਵਿੱਚ ਅੱਜ ਹੋਈ ਸੁਣਵਾਈ ‘ਤੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਅਦਾਲਤ ਕੱਲ੍ਹ ਫਿਰ ਸੁਣਵਾਈ ਕਰੇਗੀ। ਸੁਪਰੀਮ ਕੋਰਟ ਦਾ ਫੈਸਲਾ ਸਰਵਉੱਚ ਹੈ।
- - - - - - - - - Advertisement - - - - - - - - -