ਮਨਵੀਰ ਕੌਰ ਰੰਧਾਵਾ ਦੀ ਰਿਪੋਰਟ


ਨਵੀਂ ਦਿੱਲੀ: ਮੌਜੂਦਾ ਸਾਉਣੀ ਦੇ ਸੀਜ਼ਨ ਦੌਰਾਨ ਝੋਨੇ ਦੀ ਸਰਕਾਰੀ ਖਰੀਦ ਇੱਕ ਮਹੀਨੇ ਦੇ ਅੰਦਰ 2 ਕਰੋੜ ਟਨ ਦੇ ਨੇੜੇ ਪਹੁੰਚ ਚੁੱਕੀ ਹੈ। ਕੇਂਦਰੀ ਖਪਤਕਾਰ ਮਾਮਲੇ ਅਤੇ ਖੁਰਾਕ ਮੰਤਰੀ ਪਿਯੂਸ਼ ਗੋਇਲ ਨੇ ਕਿਹਾ ਕਿ ਇਸ ਵਾਰ ਰਿਕਾਰਡ 7.42 ਕਰੋੜ ਟਨ ਝੋਨੇ ਦੀ ਖਰੀਦ ਹੋਣ ਦੀ ਉਮੀਦ ਹੈ। ਇਹ ਪਿਛਲੇ ਸੀਜ਼ਨ ਦੇ ਮੁਕਾਬਲੇ 18 ਪ੍ਰਤੀਸ਼ਤ ਵਧੇਰੇ ਹੈ। ਪਿਛਲੇ ਇੱਕ ਮਹੀਨੇ ਦੇ ਅੰਦਰ 1.88 ਕਰੋੜ ਟਨ ਝੋਨੇ ਦੀ ਸਰਕਾਰੀ ਖਰੀਦ ਕੀਤੀ ਗਈ ਹੈ, ਜੋ ਪਿਛਲੇ ਸੀਜ਼ਨ ਦੇ 1.51 ਕਰੋੜ ਟਨ ਨਾਲੋਂ 24 ਪ੍ਰਤੀਸ਼ਤ ਵੱਧ ਹੈ।

ਨਵ-ਨਿਯੁਕਤ ਉਪਭੋਗਤਾ ਮਾਮਲੇ ਅਤੇ ਖੁਰਾਕ ਮੰਤਰੀ ਗੋਇਲ ਨੇ ਕਿਹਾ ਕਿ ਸਰਕਾਰ ਦਾ ਇਰਾਦਾ ਵੱਧ ਤੋਂ ਵੱਧ ਕਿਸਾਨਾਂ ਦੀ ਉਪਜ ਦੀ ਖਰੀਦ ਕਰਨਾ ਹੈ। ਇਸੇ ਲਈ ਮੌਜੂਦਾ ਸਾਉਣੀ ਦੇ ਸੀਜ਼ਨ ਲਈ ਹੁਣ ਤੱਕ 39000 ਤੋਂ ਵੱਧ ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ। ਉੱਤਰ ਤੋਂ ਦੱਖਣ ਤੱਕ ਸਾਰੇ ਝੋਨੇ ਦੀ ਕਾਸ਼ਤ ਕਰਨ ਵਾਲੇ ਸੂਬਿਆਂ ਵਿੱਚ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਵਿਚ 1.30 ਕਰੋੜ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜੋ ਪਿਛਲੇ ਸੀਜ਼ਨ ਦੇ 95 ਲੱਖ ਟਨ ਨਾਲੋਂ 37 ਪ੍ਰਤੀਸ਼ਤ ਵੱਧ ਹੈ। ਉੱਤਰ ਪ੍ਰਦੇਸ਼ ਵਿਚ ਪਿਛਲੇ ਸੀਜ਼ਨ ਵਿਚ 76 ਲੱਖ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ ਜਦਕਿ ਇਸ ਸਾਲ 3.90 ਲੱਖ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਤਾਮਿਲਨਾਡੂ ਵਿਚ ਇਹ 34 ਹਜ਼ਾਰ ਟਨ ਦੇ ਮੁਕਾਬਲੇ 3.56 ਲੱਖ ਟਨ 'ਤੇ ਪਹੁੰਚ ਗਈ ਹੈ।

ਪੰਜਾਬ ਵਿਚ ਤੇਜ਼ ਖਰੀਦ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼, ਤਾਮਿਲਨਾਡੂ ਅਤੇ ਬਿਹਾਰ ਸਮੇਤ ਹੋਰ ਸੂਬਿਆਂ 'ਚ ਝੋਨੇ ਦੀ ਖਰੀਦ ਦੀ ਰਫਤਾਰ ਤੇਜ਼ ਹੋਵੇਗੀ। ਸੂਬਿਆਂ ਦੀ ਮੰਗ ਮੁਤਾਬਕ ਕੇਂਦਰੀ ਏਜੰਸੀਆਂ ਝੋਨੇ ਦੀ ਖਰੀਦ ਦਾ ਪ੍ਰਬੰਧ ਅਤੇ ਨਿਗਰਾਨੀ ਕਰਨਗੀਆਂ। ਬਿਹਾਰ ਵਿਚ ਵਿਧਾਨ ਸਭਾ ਚੋਣ ਮੁਹਿੰਮ ਸਿਖਰ 'ਤੇ ਹੈ। ਖੁਰਾਕ ਸਕੱਤਰ ਸੁਧਾਂਸ਼ੂ ਪਾਂਡੇ ਨੇ ਕਿਹਾ ਕਿ ਬਿਹਾਰ ਵਿਚ ਸਥਾਪਤ ਕੀਤੇ ਗਏ ਖਰੀਦ ਕੇਂਦਰਾਂ ਵਿਚ ਝੋਨੇ ਦੀ ਆਮਦ 15 ਨਵੰਬਰ ਤੋਂ ਸ਼ੁਰੂ ਹੋ ਰਹੀ ਹੈ। ਇਸ ਲਈ ਤਿਆਰੀ ਕੀਤੀ ਜਾ ਚੁੱਕੀ ਹੈ।

ਇਸ ਦੇ ਨਾਲ ਹੀ ਕਿਸਾਨਾਂ ਦੀ ਆਮਦਨੀ ਵਧਾਉਣ ਬਾਰੇ ਗੱਲ ਕਰਦਿਆਂ ਗੋਇਲ ਨੇ ਕਿਹਾ ਕਿ ਜਿੱਥੇ ਸਰਕਾਰ ਨੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਕਾਫ਼ੀ ਵਾਧਾ ਕੀਤਾ ਹੈ, ਉਹ ਵੱਧ ਤੋਂ ਵੱਧ ਕਿਸਾਨਾਂ ਨੂੰ ਲਾਭ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਸਾਲ 2015-16 ਵਿਚ ਜਿੱਥੇ 73 ਲੱਖ ਕਿਸਾਨਾਂ ਨੇ ਸਮਰਥਨ ਮੁੱਲ ਦਾ ਲਾਭ ਉਠਾਇਆ ਸੀ, ਉੱਥੇ ਮੌਜੂਦਾ ਸੀਜ਼ਨ 2020-21 ਵਿਚ ਕਿਸਾਨਾਂ ਦੀ ਗਿਣਤੀ 1.57 ਕਰੋੜ ਹੋ ਜਾਵੇਗੀ।

ਪੰਜਾਬ ਵਿਚ ਝੋਨੇ ਦੀ ਤੇਜ਼ੀ ਨਾਲ ਖਰੀਦ ਕਰਨ ਦੇ ਸਵਾਲ 'ਤੇ ਖੁਰਾਕ ਮੰਤਰੀ ਗੋਇਲ ਨੇ ਕਿਹਾ ਕਿ ਉਥੇ ਕੁਝ ਲੋਕ ਵਿਚੋਲਿਆਂ ਦੇ ਹਿੱਤਾਂ ਦੀ ਰਾਖੀ ਲਈ ਅੰਦੋਲਨ ਕਰ ਰਹੇ ਹਨ। ਜਦੋਂਕਿ ਕਿਸਾਨ ਆਪਣੀ ਖਰੀਦ ਸਰਕਾਰੀ ਖਰੀਦ ਕੇਂਦਰਾਂ 'ਤੇ ਵੇਚ ਰਹੇ ਹਨ। ਗੋਇਲ ਨੇ ਪੰਜਾਬ ਦੀ ਸੱਤਾਧਾਰੀ ਸਰਕਾਰ 'ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਰਾਜਨੀਤਿਕ ਪਾਰਟੀਆਂ ਵੀ ਕਿਸਾਨਾਂ ਦੇ ਹਿੱਤ ਵਿੱਚ ਕੇਂਦਰੀ ਕਾਨੂੰਨਾਂ ਦੇ ਵਿਰੁੱਧ ਕਰਕੇ ਆਪਣੀਆਂ ਰੋਟੀਆਂ ਸੇਕ ਰਹੀਆਂ ਹਨ।

ਸ਼ੌਰਯਾ ਚੱਕਰ ਐਵਾਰਡੀ ਬਲਵਿੰਦਰ ਸਿੰਘ ਦਾ ਪਰਿਵਾਰ ਪੁਲਿਸ ਜਾਂਚ ਤੋਂ ਅਸੰਤੁਸ਼ਟ, ਪੁਲਿਸ ਤੇ ਲਾਏ ਕਈ ਦੋਸ਼

ਸਾਊਦੀ ਅਰਬ ਦੇ ਮੱਕਾ 'ਚ ਹਾਦਸਾ,ਤੇਜ਼ ਰਫਤਾਰ ਕਾਰ ਮਸਜਿਦ ਦੇ ਗੇਟ ਨਾਲ ਟਕਰਾਈ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904