Paddy procurement in Punjab: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ 13 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਜਦੋਂਕਿ ਕੁਦਰਤੀ ਆਫ਼ਤ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾਈ ਜਾ ਰਹੀ ਹੈ ਤੇ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। 


ਪੰਜਾਬ ਅੰਦਰ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਵੀ ਮੰਡੀਆਂ ਵਿੱਚ ਝੋਨਾ ਸੁਕਾ ਕੇ ਲਿਆਉਣ ਦੀ ਅਪੀਲ ਕੀਤੀ। 



ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਬਾਰੇ ਭਗਵੰਤ ਮਾਨ ਸਰਕਾਰ ਦੇ ਰੁਖ ਤੋਂ ਖੁਸ਼ ਨਹੀਂ ਮੋਦੀ ਸਰਕਾਰ


ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਅਪੀਲਾਂ ਨੂੰ ਦਰਕਿਨਾਰ ਕਰ ਕਿਸਾਨ ਪਰਾਲੀ ਸਾੜ ਰਹੇ ਹਨ। ਪੰਜਾਬ ਸਰਕਾਰ ਨੇ ਪਹਿਲਾਂ ਸਖਤੀ ਦਾ ਮਨ ਬਣਾਇਆ ਸੀ ਪਰ ਕਿਸਾਨ ਯੂਨੀਅਨਾਂ ਦਾ ਰੁਖ ਵੇਖਦਿਆਂ ਸਰਕਾਰ ਨੇ ਯੂ-ਟਰਨ ਲੈ ਲਿਆ। ਇਸ ਤੋਂ ਕੇਂਦਰ ਵਿਚਲੀ ਮੋਦੀ ਸਰਕਾਰ ਵੀ ਖੁਸ਼ ਨਹੀਂ। ਕੇਂਦਰ ਸਰਕਾਰ ਨੇ ਇਸ ਬਾਰੇ ਬਾਕਾਇਦਾ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ। 


ਦਰਅਸਲ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਤੋਂ ਕੇਂਦਰ ਸਰਕਾਰ ਸੰਤੁਸ਼ਟ ਨਹੀਂ। ਖੇਤੀਬਾੜੀ ਮੰਤਰਾਲੇ ਦੇ ਵਧੀਕ ਸਕੱਤਰ ਅਭਿਲਕਸ਼ ਲਿਖੀ ਨੇ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਮਸ਼ੀਨਾਂ ਨਾਲ ਕਰਨ, ਬਾਇਓ-ਡੀਕੰਪੋਜ਼ਰ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਤੇ ਬਾਇਓਮਾਸ-ਅਧਾਰਿਤ ਪਾਵਰ ਪਲਾਂਟਾਂ ’ਚ ਪਰਾਲੀ ਭੇਜੇ ਜਾਣ ਨੂੰ ਉਤਸ਼ਾਹਿਤ ਕਰਨ ਲਈ ਕਿਹਾ ਹੈ। 



ਉਨ੍ਹਾਂ ਕਿਹਾ ਕਿ ਜੇਕਰ ਸਾਰੀਆਂ ਕਾਰਵਾਈਆਂ ਰਾਜ ਪੱਧਰ ’ਤੇ ਸੰਪੂਰਨ ਢੰਗ ਨਾਲ ਕੀਤੀਆਂ ਜਾਂਦੀਆਂ ਹਨ ਤਾਂ ਪਰਾਲੀ ਸਾੜਨ ਦੀ ਸਮੱਸਿਆ ’ਤੇ ਕਾਫੀ ਹੱਦ ਤੱਕ ਕਾਬੂ ਪਾਇਆ ਜਾ ਸਕਦਾ ਹੈ। ਇਸੇ ਦੌਰਾਨ ਇੱਕ ਕੇਂਦਰੀ ਮੰਤਰੀ ਨੇ ਵੀ ਪੰਜਾਬ ਸਰਕਾਰ ’ਤੇ ਸੂਬੇ ਵਿੱਚ ਪਰਾਲੀ ਦੇ ਨਿਬੇੜੇ ਲਈ ਢੁੱਕਵੀਂ ਯੋਜਨਾ ਨਾ ਬਣਾਉਣ ਦੇ ਦੋਸ਼ ਲਾਏ ਹਨ।