ਚੰਡੀਗੜ੍ਹ: ਦੇਸ਼ ਭਰ ਦੀਆਂ 250 ਕਿਸਾਨ ਜਥੇਬੰਦੀਆਂ ਅੱਜ ਕੋਈ ਵੱਡਾ ਫੈਸਲਾ ਕਰਨਗੀਆਂ। ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਕੌਮੀ ਪੱਧਰ ਦੇ ਸੰਘਰਸ਼ ਬਾਰੇ ਅੱਜ ਦਿੱਲੀ ਵਿੱਚ ਹੋ ਰਹੀ ਮੀਟਿੰਗ ਦੌਰਾਨ ਵੱਡਾ ਐਲਾਨ ਹੋ ਸਕਦਾ ਹੈ। ਸੋਮਵਾਰ ਨੂੰ ਹੋਈ ਮੀਟਿੰਗ ਵਿੱਚ ਇਸ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਗਈ ਹੈ। ਅੱਜ ਇਸ ਉੱਪਰ ਮੋਹਰ ਲੱਗ ਸਕਦੀ ਹੈ।


ਸੂਤਰਾਂ ਮੁਤਾਬਕ ਸਾਰੇ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਪੰਜਾਬ ਦੇ ਸੰਘਰਸ਼ ਤੋਂ ਕਾਫੀ ਪ੍ਰਭਾਵਿਤ ਹਨ। ਇਸ ਲਈ ਦੂਜੇ ਸੂਬਿਆਂ ਵਿੱਚ ਵੀ ਪੰਜਾਬ ਦੀ ਤਰਜ਼ 'ਤੇ ਸੰਘਰਸ਼ ਵਿੱਢਣ ਦੀ ਤਿਆਰੀ ਹੋ ਰਹੀ ਹੈ। ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਵਰਕਿੰਗ ਗਰੁੱਪ ਦੇ ਕਨਵੀਨਰ ਬੀਐਮ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੋਮਵਾਰ ਵਰਕਿੰਗ ਗਰੁੱਪ ਵਿੱਚ 16 ਸੂਬਿਆਂ ਤੋਂ ਕਿਸਾਨ ਪ੍ਰਤੀਨਿਧਾਂ ਨੇ ਸ਼ਮੂਲੀਅਤ ਕੀਤੀ ਤੇ ਅੱਜ 20 ਸੂਬਿਆਂ ਤੋਂ ਪ੍ਰਤੀਨਿਧ ਆਉਣ ਦੀ ਸੰਭਾਵਨਾ ਹੈ।

ਕੁਝ ਸੂਬਿਆਂ ਦੀਆਂ ਕਿਸਾਨ ਧਿਰਾਂ ਦਾ ਮੰਨਣਾ ਹੈ ਕਿ ਭਾਜਪਾ ਦੇ ਕੌਮੀ ਆਗੂਆਂ ਦੀ ਘੇਰਾਬੰਦੀ ਕੀਤਾ ਜਾਵੇ। ਇਸ ਨਾਲ ਮੋਦੀ ਸਰਕਾਰ ਉੱਪਰ ਦਬਾਅ ਵਧੇਗਾ। ਕਿਸਾਨ ਜਥੇਬੰਦੀਆਂ ਨੂੰ ਇਹ ਵੀ ਲੱਗਦਾ ਹੈ ਕਿ ਪੰਜਾਬ ਵਿੱਚੋਂ ਉੱਠੀ ਲਹਿਰ ਦਾ ਲਾਹਾ ਲੈ ਕੇ ਦੇਸ਼ ਭਰ ਦੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ। ਗਰੁੱਪ ਦੇ ਮੈਂਬਰ ਡਾ. ਦਰਸ਼ਨ ਪਾਲ ਦਾ ਕਹਿਣਾ ਹੈ ਕਿ ਸਮੁੱਚੇ ਭਾਰਤ ’ਚ ਕਿਸਾਨ ਲਹਿਰ ਖੜ੍ਹੀ ਕਰਨ ਦੀ ਲੋੜ ਹੈ ਤਾਂ ਹੀ ਖੇਤੀ ਕਾਨੂੰਨਾਂ ਨੂੰ ਮੋੜਾ ਦਿੱਤਾ ਜਾ ਸਕਦਾ ਹੈ।

ਪੰਜਾਬ 'ਚ ਮਾਲ ਗੱਡੀ 'ਤੇ ਕੇਂਦਰ ਦੀ ਬ੍ਰੇਕ

ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਵੱਲੋਂ ਪਹਿਲਾਂ ਹੀ ਕੌਮੀ ਪੱਧਰ ’ਤੇ 26 ਤੇ 27 ਨਵੰਬਰ ਦਾ ‘ਦਿੱਲੀ ਚੱਲੋ’ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਤੋਂ ਇਲਾਵਾ 5 ਨਵੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮੀਟਿੰਗ ਵਿੱਚ ਦੋਵਾਂ ਪ੍ਰੋਗਰਾਮਾਂ ਬਾਰੇ ਵੀ ਰੂਪ-ਰੇਖਾ ਉਲੀਕੀ ਜਾਵੇਗੀ।

ਕੈਪਟਨ ਦੇ ਬੇਟੇ ਰਣਇੰਦਰ ਦੀ ਈਡੀ ਸਾਹਮਣੇ ਪੇਸ਼ੀ ਅੱਜ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904