ਪੜਚੋਲ ਕਰੋ

ਪੰਜਾਬ ’ਚ ਮੀਂਹ ਨੇ ਢਾਹਿਆ ਕਹਿਰ, ਪੰਜ ਮੌਤਾਂ, ਫ਼ਸਲਾਂ ਬਰਬਾਦ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਸਲਾਹ

ਚੰਡੀਗੜ੍ਹ: ਪੰਜਾਬ ’ਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਦੂਜੇ ਦਿਨ ਦੀ ਤੇਜ਼ ਬਾਰਸ਼ ਨੇ ਕਈ ਇਲਾਕਿਆਂ ਵਿੱਚ ਖੇਤਾਂ ਵਿੱਚ ਖੜ੍ਹੀ ਫ਼ਸਲ ਤਬਾਹ ਕਰ ਦਿੱਤੀ ਹੈ। ਪੰਜਾਬ ਵਿੱਚ 22 ਤੋਂ 24 ਸਤੰਬਰ ਤਕ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਸੀ, ਜਿਸ ਦੇ ਪਹਿਲੇ ਦਿਨ ਕੁਝ ਕੁ ਇਲਾਕਿਆਂ ਵਿੱਚ ਬਰਸਾਤ ਸ਼ੁਰੂ ਹੋ ਗਈ ਤੇ ਅਗਲੇ ਦਿਨ ਤਕ ਪੂਰੇ ਸੂਬੇ ਵਿੱਚ ਭਰਵੀਂ ਵਰਖਾ ਹੋਈ। ਅੰਮ੍ਰਿਤਸਰ ਪ੍ਰਸ਼ਾਸਨ ਨੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਸਲਾਹ ਦਿੱਤੀ ਹੈ। ਜਾਣਕਾਰੀ ਮੁਤਾਬਕ ਮੋਗਾ ਦੀ ਮਹਿਲਾ ਮਜ਼ਦੂਰ ਕਿਰਨਦੀਪ ਤੇ ਉਸ ਦੀ ਇੱਕ ਸਾਲ ਦੀ ਧੀ ਦੀ ਨੀਲਿਆਂ ਵਾਲੀ (ਨੇੜੇ ਡੱਬਵਾਲੀ) ‘ਚ ਮੀਂਹ ਕਾਰਨ ਕਮਰੇ ਦੀ ਛੱਤ ਡਿੱਗਣ ਮੌਤ ਹੋ ਗਈ ਜਦੋਂ ਕਿ ਨਵਾਂ ਸ਼ਹਿਰ ਦੇ ਪਿੰਡ ਚੂਹੜਪੁਰ ‘ਚ ਪ੍ਰਵਾਸੀ ਮਜ਼ਦੂਰ ਤੇਲੂ ਰਾਮ ਤੇ ਉਸ ਦੇ ਪੁੱਤਰ ਦੀ ਛੱਤ ਡਿੱਗਣ ਨਾਲ ਮੌਤ ਹੋ ਗਈ। ਅੰਮ੍ਰਿਤਸਰ ਜ਼ਿਲ੍ਹੇ ਦੇ ਅੰਨਗੜ੍ਹ ਖੇਤਰ ਵਿੱਚ ਇੱਕ ਸ਼ੈੱਡ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਐਤਕੀਂ ਪੰਜਾਬ ‘ਚ ਨਰਮੇ ਅਤੇ ਝੋਨੇ ਦੀ ਫ਼ਸਲ ਤੋਂ ਕਿਸਾਨ ਬਾਗੋਬਾਗ਼ ਸਨ ਪਰ ਦੋ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁੜ ਮੁਰਝਾ ਦਿੱਤੇ ਗਏ ਹਨ। ਮਾਲਵੇ ਦੇ ਮੁਕਤਸਰ, ਬਠਿੰਡਾ, ਮਾਨਸਾ, ਬਰਨਾਲਾ, ਪਟਿਆਲਾ, ਜਗਰਾਓਂ, ਗਿੱਦੜਬਾਹਾ ਤੇ ਮੋਗਾ ਵਿੱਚ ਵੱਡੀ ਗਿਣਤੀ 'ਚ ਝੋਨੇ ਦੇ ਖੇਤਾਂ ਵਿੱਚ ਮੀਂਹ ਦਾ ਪਾਣੀ ਜਮ੍ਹਾ ਹੋ ਗਿਆ ਅਤੇ ਬਾਅਦ ਵਿੱਚ ਚੱਲੀ ਤੇਜ਼ ਹਵਾ ਨੇ ਖੜ੍ਹੀ ਫ਼ਸਲ ਵਿਛਾ ਦਿੱਤੀ, ਜਿਸ ਨਾਲ ਵੱਡਾ ਫ਼ਸਲੀ ਨੁਕਸਾਨ ਹੋਇਆ ਹੈ। ਮਾਨਸਾ ਜ਼ਿਲ੍ਹੇ ਦੇ ਸੂਇਆਂ ਵਿੱਚ ਚਾਰ ਥਾਈਂ ਪਾੜ ਪੈਣ ਕਾਰਣ ਜ਼ਿਲ੍ਹੇ ਅੰਦਰ ਤਕਰੀਬਨ 1500 ਏਕੜ ਦੇ ਕਰੀਬ ਫ਼ਸਲਾਂ ਡੁੱਬ ਕੇ ਬਰਬਾਦ ਹੋ ਗਈਆਂ ਹਨ। ਬਠਿੰਡਾ ਦੇ ਕਿਸਾਨ ਬਲਦੇਵ ਸਿੰਘ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਦੇ ਬਦਰੰਗ ਹੋਣ ਦਾ ਖ਼ਤਰਾ ਹੈ ਅਤੇ ਤਾਜ਼ਾ ਮੀਂਹ ਕਾਰਨ ਫ਼ਸਲ ਵਿੱਚ ਨਮੀ ਵਧੇਗੀ ਜਿਸ ਨਾਲ ਕਿਸਾਨਾਂ ਦੇ ਮੰਡੀਆਂ ਵਿੱਚ ਰੁਲਣ ਦਾ ਡਰ ਬਣ ਗਿਆ ਹੈ। ਪਿੰਡ ਮਹਿਰਾਜ ਦੇ ਕਿਸਾਨ ਸਤਵੀਰ ਸਿੰਘ ਨੇ ਦੱਸਿਆ ਕਿ ਨੀਵੇਂ ਖੇਤਾਂ ਵਿੱਚ ਨਿੱਸਰੀ ਫ਼ਸਲ ਡਿੱਗੀ ਹੈ ਜਿਸ ਨਾਲ ਹੁਣ ਕਟਾਈ ਦਾ ਕੰਮ ਪੰਜ ਸੱਤ ਦਿਨ ਪਛੜ ਜਾਵੇਗਾ। ਕਿਸਾਨ ਜਸਪਾਲ ਸਿੰਘ ਨੇ ਦੱਸਿਆ ਕਿ ਝੋਨੇ ਦੀ ਕਟਾਈ ਦੇ ਰੇਟ ਵੀ ਵਧ ਜਾਣੇ ਹਨ। ਮਲੋਟ ਦੇ ਨੇੜਲੇ ਪਿੰਡ ਝੋਰੜ ਦੇ ਕਿਸਾਨਾਂ ਨੇ ਦੱਸਿਆ ਕਿ ਦੋਗਲੀਆਂ ਕਿਸਮਾਂ ਦੇ ਝੋਨੇ ਦਾ ਵੱਡਾ ਨੁਕਸਾਨ ਹੈ ਅਤੇ ਇਸੇ ਤਰ੍ਹਾਂ ਨਰਮੇ ਦਾ ਫ਼ੀ ਏਕੜ ਪੰਜ ਤੋਂ ਸੱਤ ਏਕੜ ਝਾੜ ਘਟੇਗਾ। ਚੁੱਗੇ ਕਲਾਂ ਦੇ ਕਿਸਾਨ ਪਾਲਾ ਸਿੰਘ ਨੇ ਦੱਸਿਆ ਕਿ ਮੀਂਹ ਨਾਲ ਨਰਮੇ ਦੀ ਖਿੜੇ ਹੋਏ ਟੀਂਡੇ ਨੁਕਸਾਨੇ ਜਾਣਗੇ ਜਿਨ੍ਹਾਂ ਦੀ ਗੁਣਵੱਤਾ ਪ੍ਰਭਾਵਿਤ ਹੋਵੇਗੀ ਤੇ ਕਿਸਾਨਾਂ ਨੂੰ ਇੱਕ ਕੁਇੰਟਲ ਪਿੱਛੇ ਤਿੰਨ ਤੋਂ ਚਾਰ ਸੌ ਰੁਪਏ ਦਾ ਨੁਕਸਾਨ ਝੱਲਣਾ ਪਵੇਗਾ। ਕਿਸਾਨ ਇਹੋ ਅਰਦਾਸਾਂ ਕਰ ਰਹੇ ਹਨ ਕਿ ਬਾਰਸ਼ ਰੁਕ ਜਾਵੇ, ਮੁੜ ਬਾਰਸ਼ ਦੇ ਨਾਲ ਤੇਜ਼ ਹਵਾ ਚੱਲੀ ਤਾਂ ਨਰਮੇ ਦੀ ਟੀਂਡਿਆਂ ਨਾਲ ਲੱਦੀ ਫ਼ਸਲ ਡਿੱਗ ਪੈਣੀ ਹੈ। ਮਾਰਕਫੈੱਡ ਦੇ ਓਐਸਡੀ (ਕਾਟਨ) ਮਨਦੀਪ ਸਿੰਘ ਬਰਾੜ ਦਾ ਕਹਿਣਾ ਸੀ ਕਿ ਮੀਂਹ ਨੇ ਨਰਮੇ ਕਪਾਹ ਦੀ ਫ਼ਸਲ ਦਾ ਨੁਕਸਾਨ ਕੀਤਾ ਹੈ ਤੇ ਤਕਰੀਬਨ 15 ਫ਼ੀਸਦੀ ਝਾੜ ਘਟਣ ਦੀ ਸੰਭਾਵਨਾ ਹੈ। ਇਸੇ ਦੌਰਾਨ ਖੇਤੀ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਬੀਰ ਸਿੰਘ ਬੈਂਸ ਦਾ ਕਹਿਣਾ ਸੀ ਕਿ ਹਾਲੇ ਤਕ ਕਿਧਰੋਂ ਫ਼ਸਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਆਈ ਪਰ ਮੀਂਹ ਕਾਰਨ ਨਰਮੇ ਦੀ ਫ਼ਸਲ 'ਤੇ ਅਸਰ ਜ਼ਿਆਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਉਹ ਭਲਕੇ ਪੰਜਾਬ ਭਰ ਚੋਂ ਬਾਰਸ਼ ਦੇ ਨੁਕਸਾਨ ਦੀ ਰਿਪੋਰਟ ਲੈ ਰਹੇ ਹਨ। ਪੰਜਾਬ ਵਿੱਚ ਇਸ ਵਾਰ 30.42 ਲੱਖ ਹੈਕਟੇਅਰ ਰਕਬੇ 'ਚ ਝੋਨੇ ਦੀ ਕਾਸ਼ਤ ਕੀਤੀ ਗਈ ਹੈ ਅਤੇ ਹਫ਼ਤੇ ਮਗਰੋਂ ਵਾਢੀ ਸ਼ੁਰੂ ਹੋਣ ਦੀ ਆਸ ਸੀ। ਪੰਜਾਬ ਸਰਕਾਰ ਨੇ ਖੇਤੀਬਾੜੀ ਮਹਿਕਮੇ ਤੋਂ ਮੀਂਹ ਨਾਲ ਹੋਏ ਨੁਕਸਾਨ ਦੀ ਰਿਪੋਰਟ ਮੰਗ ਲਈ ਹੈ। ਬਰਨਾਲਾ ਜ਼ਿਲ੍ਹੇ ਵਿੱਚ 10 ਸੈਂਟੀਮੀਟਰ ਤੋਂ ਵੱਧ ਬਾਰਸ਼ ਹੋ ਚੁੱਕੀ ਹੈ ਜਦੋਂ ਕਿ ਬਠਿੰਡਾ ਵਿੱਚ ਹੁਣ ਤਕ 35 ਮਿਲੀਮੀਟਰ ਬਰਸਾਤ ਹੋਈ ਹੈ। ਬਰਨਾਲਾ ਦੇ ਪਿੰਡ ਢਿੱਲਵਾਂ ਦੇ ਕਿਸਾਨ ਬਲਦੇਵ ਸਿੰਘ ਨੇ ਦੱਸਿਆ ਕਿ ਨਰਮੇ ਦੀ ਫ਼ਸਲ ਨੁਕਸਾਨੀ ਗਈ ਹੈ ਅਤੇ ਤੇਜ਼ ਹਵਾਵਾਂ ਚੱਲੀਆਂ ਤਾਂ ਝੋਨੇ ਦੀ ਫ਼ਸਲ ਦਾ ਵੱਡਾ ਨੁਕਸਾਨ ਹੋਵੇਗਾ। ਮੌਸਮ ਵਿਭਾਗ ਮੁਤਾਬਕ 24 ਸਤੰਬਰ ਤਕ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਹੁਣ ਤਕ ਹੁਸ਼ਿਆਰਪੁਰ (180 ਐਮਐਮ), ਜਲੰਧਰ (135 ਐਮਐਮ) , ਆਨੰਦਪੁਰ ਸਾਹਿਬ (123 ਐਮਐਮ), ਪਟਿਆਲਾ (98.7 ਐਮਐਮ), ਲੁਧਿਆਣਾ (77 ਐਮਐਮ) ਅਤੇ ਅੰਮ੍ਰਿਤਸਰ (55 ਐਮਐਮ) ਭਰਵਾਂ ਮੀਂਹ ਪਿਆ ਹੈ। ਅੰਮ੍ਰਿਤਸਰ ਵਿੱਚ ਬੇਸ਼ੱਕ ਮੀਂਹ ਘੱਟ ਪਿਆ, ਪਰ ਸ਼ਹਿਰ ਦੇ ਪੁਰਾਣੇ ਇਲਾਕਿਆਂ ਵਿੱਚ ਖਸਤਾ ਹਾਲ ਇਮਾਰਤਾਂ ਵਿੱਚੋਂ ਬਾਹਰ ਆਉਣ ਲਈ ਲੋਕਾਂ ਨੂੰ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਪ੍ਰਸ਼ਾਸਨ ਨੇ ਲੋਕਾਂ ਲਈ ਸੁਰੱਖਿਅਤ ਠਾਹਰਾਂ ਦਾ ਪ੍ਰਬੰਧ ਕੀਤਾ ਹੋਇਆ ਹੈ। ਪੰਜਾਬ ’ਚ ਮੀਂਹ ਨੇ ਢਾਹਿਆ ਕਹਿਰ, ਪੰਜ ਮੌਤਾਂ, ਫ਼ਸਲਾਂ ਬਰਬਾਦ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਸਲਾਹ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget