ਜ਼ਿਲ੍ਹੇ 'ਚ ਹੁਣ ਤੱਕ 89 ਹਜ਼ਾਰ 927 ਮੀਟਰਕ ਟਨ ਕਣਕ ਦੀ ਹੋਈ ਆਮਦ, 142 ਕਰੋੜ 32 ਲੱਖ ਰੁਪਏ ਦੀ ਹੋਈ ਆਨਲਾਈਨ ਅਦਾਇਗੀ
2 ਮਈ ਤੱਕ ਵੱਖ-ਵੱਖ ਮੰਡੀਆਂ 'ਚ 89 ਹਜ਼ਾਰ 927 ਮੀਟਰਕ ਟਨ ਕਣਕ ਆਈ ਹੈl ਮੰਡੀਆਂ 'ਚ ਪਹੁੰਚੀ ਇਸ ਕਣਕ ਦੀ 100 ਫ਼ੀਸਦੀ ਖ਼ਰੀਦ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।
ਮੁਹਾਲੀ: ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 2 ਮਈ ਤੱਕ ਵੱਖ-ਵੱਖ ਮੰਡੀਆਂ 'ਚ 89 ਹਜ਼ਾਰ 927 ਮੀਟਰਕ ਟਨ ਕਣਕ ਆਈ ਹੈl ਮੰਡੀਆਂ 'ਚ ਪਹੁੰਚੀ ਇਸ ਕਣਕ ਦੀ 100 ਫ਼ੀਸਦੀ ਖ਼ਰੀਦ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।
ਅਮਿਤ ਤਲਵਾੜ, ਡਿਪਟੀ ਕਮਿਸ਼ਨਰ ਨੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗਰੇਨ ਵੱਲੋਂ 25864 ਮੀਟਰਕ ਟਨ, ਮਾਰਕਫੈੱਡ ਵੱਲੋਂ 15819 ਮੀਟਰਕ ਟਨ, ਪਨਸਪ ਵੱਲੋਂ 10556 ਮੀਟਰਕ ਟਨ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 14010 ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 4727 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ।
ਉਨ੍ਹਾਂ ਦੱਸਿਆ ਕਿ 89 ਹਜਾਰ 357 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਇਨ੍ਹਾਂ ਵਿੱਚ 142 ਕਰੋੜ 32 ਲੱਖ ਦੀ ਅਦਾਇਗੀ ਕਿਸਾਨਾ ਨੂੰ ਹੋ ਚੁੱਕੀ ਹੈ।
ਅਮਿਤ ਤਲਵਾੜ ਨੇ ਕਿਹਾ ਕਿ ਮੰਡੀਆਂ 'ਚ ਕਣਕ ਦੀ ਖਰੀਦ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਦੀ ਸੁਵਿਧਾ ਲਈ ਹਰ ਵੇਲੇ ਤਾਇਨਾਤ ਹਨ, ਤਾਂ ਜੋ ਕਿਸਾਨਾਂ ਦੀ ਮੰਡੀ ਅੰਦਰ ਲਿਆਂਦੀ ਕਣਕ ਦੀ ਫ਼ਸਲ ਨੂੰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਮੇਂ ਨਾਲ ਖਰੀਦ ਕੀਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਆਰਜ਼ੀ ਮੰਡੀਆਂ ਭੀੜ ਨੂੰ ਘੱਟ ਕਰਨ ਲਈ ਕਾਫੀ ਲਾਹੇਵੰਦ ਸਾਬਿਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ ਦੀ ਸੁਵਿਧਾ ਲਈ ਪਹਿਲਾਂ ਤੋਂ ਹੀ ਸਮੁੱਚੇ ਪ੍ਰਬੰਧਾਂ ਨੂੰ ਨੇਪਰੇ ਚੜ੍ਹਾ ਲਿਆ ਗਿਆ ਸੀ, ਤਾਂ ਜੋ ਸੀਜ਼ਨ ਦੌਰਾਨ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।