ਪੜਚੋਲ ਕਰੋ

Amritsar News: ਅੰਮ੍ਰਿਤਸਰ ਜ਼ਿਲ੍ਹੇ 'ਚ ਰਸਾਇਣ-ਰਹਿਤ ਬਾਸਮਤੀ ਦੀ ਕਾਸ਼ਤ ਲਈ ਇੱਕ ਪਾਇਲਟ ਪ੍ਰੋਜੈਕਟ ਸ਼ੁਰੂ

ਜ਼ਿਕਰਯੋਗ ਹੈ ਕਿ ਇਸ ਬਲਾਕ ਵਿੱਚ ਪੂਸਾ ਬਾਸਮਤੀ 1718, ਪੂਸਾ ਬਾਸਮਤੀ 1121, ਪੂਸਾ ਬਾਸਮਤੀ 1885, ਪੂਸਾ ਬਾਸਮਤੀ 1509, ਪੂਸਾ ਬਾਸਮਤੀ 1692 ਅਤੇ ਪੰਜਾਬ ਬਾਸਮਤੀ-7 ਕਿਸਮਾਂ ਦੀ ਮੁੱਖ ਤੌਰ ‘ਤੇ ਕਾਸ਼ਤ ਕੀਤੀ ਜਾਂਦੀ ਹੈ।

Amritsar News:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਸੱਦੇ ਤਹਿਤ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਚੋਗਾਵਾਂ ਬਲਾਕ ਵਿੱਚ ਰਸਾਇਣ-ਰਹਿਤ ਬਾਸਮਤੀ ਦੀ ਕਾਸ਼ਤ ਲਈ ਇੱਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਪਾਇਲਟ ਪ੍ਰਾਜੈਕਟ ਲਈ ਚੋਗਾਵਾਂ ਬਲਾਕ ਦੀ ਚੋਣ ਇਸ ਲਈ ਕੀਤੀ ਗਈ ਹੈ ਕਿਉਂਕਿ ਇਹ ਖੇਤਰ ਰਾਵੀ ਦਰਿਆ ਦੇ ਨੇੜੇ ਪੈਂਦਾ ਹੈ ਅਤੇ ਇੱਥੋਂ ਦਾ ਜਲਵਾਯੂ ਵਧੀਆ ਮਹਿਕ ਵਾਲੀ ਅਤੇ ਨਿਰਯਾਤ ਗੁਣਵੱਤਾ ਵਾਲੀ ਬਾਸਮਤੀ ਦੀ ਪੈਦਾਵਾਰ ਦੇ ਬਿਲਕੁਲ ਅਨੁਕੂਲ ਹੈ।

ਉਨ੍ਹਾਂ ਕਿਹਾ ਕਿ ਬਾਸਮਤੀ ਚੌਲਾਂ ਦੀ ਬਰਾਮਦ ਦੀਆਂ ਬਹੁਤ ਸੰਭਾਵਨਾਵਾਂ ਹਨ ਕਿਉਂਕਿ ਇਸ ਖੇਤਰ ਵਿੱਚ ਪੈਦਾ ਹੋਣ ਵਾਲੀ ਜ਼ਿਆਦਾਤਰ ਬਾਸਮਤੀ ਅਰਬ, ਯੂਰਪੀਅਨ ਅਤੇ ਮੱਧ ਪੂਰਬੀ ਦੇਸ਼ਾਂ ਨੂੰ ਨਿਰਯਾਤ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਬਾਸਮਤੀ 60 ਤੋਂ ਵੱਧ ਦੇਸ਼ਾਂ ਨੂੰ ਨਿਰਯਾਤ ਕੀਤੀ ਜਾਂਦੀ ਹੈ, ਜਿਸ ਵਿੱਚੋਂ ਇਕੱਲੇ ਅੰਮ੍ਰਿਤਸਰ ਜ਼ਿਲ੍ਹੇ ਨੇ ਪਿਛਲੇ ਸਾਲ ਦੌਰਾਨ ਤਕਰੀਬਨ 9 ਹਜ਼ਾਰ ਕਰੋੜ ਰੁਪਏ ਦੀ ਬਾਸਮਤੀ ਬਰਾਮਦ ਕੀਤੀ ਹੈ।

 ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਤੋਂ ਬਾਸਮਤੀ ਚੌਲਾਂ ਦੀ ਬਰਾਮਦ ਦੀ ਸੰਭਾਵਨਾ ਨੂੰ ਵਧਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਬਾਸਮਤੀ ਦੀ ਫ਼ਸਲ ਲਈ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕ ਕਰਨ ਲਈ ਵੱਡੇ ਪੱਧਰ 'ਤੇ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ ਹੈ ਅਤੇ ਇਸ ਦੇ ਨਾਲ ਹੀ ਉਹਨਾਂ ਨੂੰ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਬਜਾਏ ਬਦਲਵੇਂ ਰਸਾਇਣਾਂ ਦੀ ਢੁਕਵੀਂ ਮਾਤਰਾ ਵਿੱਚ ਵਰਤੋਂ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 10 ਕੀਟਨਾਸ਼ਕਾਂ/ਫੰਗੀਸਾਈਡਸ 'ਤੇ ਬਾਸਮਤੀ ਦੀ ਫ਼ਸਲ ‘ਤੇ ਵਰਤੋਂ ਉੱਤੇ ਪਾਬੰਦੀ ਲਗਾਈ ਗਈ ਹੈ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਚੋਗਾਵਾਂ ਬਲਾਕ ਵਿੱਚ ਕੁੱਲ 32000 ਹੈਕਟੇਅਰ ਰਕਬਾ ਖੇਤੀਯੋਗ ਹੈ, ਜਿਸ ਵਿੱਚੋਂ 28753 ਹੈਕਟੇਅਰ ਰਕਬਾ ਝੋਨੇ ਦੀ ਫ਼ਸਲ ਹੇਠ ਹੈ ਅਤੇ 25000 ਹੈਕਟੇਅਰ ਰਕਬਾ ਸਿਰਫ਼ ਬਾਸਮਤੀ ਦੀ ਕਾਸ਼ਤ ਅਧੀਨ ਹੈ। ਉਨ੍ਹਾਂ ਦੱਸਿਆ ਕਿ ਇਸ ਬਲਾਕ ਦੇ ਕੁੱਲ 102 ਪਿੰਡਾਂ ਵਿੱਚੋਂ 42 ਪਿੰਡਾਂ ਨੂੰ ਇਸ ਪ੍ਰਾਜੈਕਟ ਤਹਿਤ ਚੁਣਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਬਲਾਕ ਵਿੱਚ ਪੂਸਾ ਬਾਸਮਤੀ 1718, ਪੂਸਾ ਬਾਸਮਤੀ 1121, ਪੂਸਾ ਬਾਸਮਤੀ 1885, ਪੂਸਾ ਬਾਸਮਤੀ 1509, ਪੂਸਾ ਬਾਸਮਤੀ 1692 ਅਤੇ ਪੰਜਾਬ ਬਾਸਮਤੀ-7 ਕਿਸਮਾਂ ਦੀ ਮੁੱਖ ਤੌਰ ‘ਤੇ ਕਾਸ਼ਤ ਕੀਤੀ ਜਾਂਦੀ ਹੈ।

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget