ਪੜਚੋਲ ਕਰੋ

ਝੋਨੇ ਦੀ ਖ਼ਰੀਦ 'ਤੇ ਢਿੱਲੀ ਪਈ ਕੈਪਟਨ ਸਰਕਾਰ, ਮੰਡੀਆਂ 'ਚ ਜਾਣਬੁੱਝ ਰੋਲ਼ੇ ਜਾਣੇ ਕਿਸਾਨ: 'ਆਪ'

ਉਨ੍ਹਾਂ ਕਿਹਾ ਕਿ ਉੱਪਰ ਤੋਂ ਥੱਲੇ ਤੱਕ ਫੈਲੇ ਭ੍ਰਿਸ਼ਟਾਚਾਰ ਕਾਰਨ 'ਸਰਕਾਰੀ ਮੰਡੀ ਮਾਫ਼ੀਆ' ਨੇ ਕਿਸਾਨਾਂ, ਸ਼ੈਲਰ ਮਾਲਕਾਂ, ਟਰਾਂਸਪੋਰਟਰਾਂ ਤੇ ਮਜ਼ਦੂਰ ਵਰਗ ਦੇ ਪੱਲੇਦਾਰਾਂ ਨੂੰ ਖੁੱਜਲ-ਖੁਆਰ ਕਰਕੇ ਲੁੱਟਣ ਦੇ ਪੂਰੇ ਪ੍ਰਬੰਧ ਕਰ ਲਏ ਹਨ, ਪਰ ਇਸ ਵਾਰ ਮੰਡੀ ਮਾਫ਼ੀਆ ਦੀ ਇਹ ਗੁੰਡਾਗਰਦੀ, ਬਲੈਕਮੇਲਿੰਗ ਤੇ ਧੱਕੇਸ਼ਾਹੀ ਨਹੀਂ ਚੱਲਣੀ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਝੋਨੇ ਦੀ ਖ਼ਰੀਦ ਸਬੰਧੀ ਕੈਪਟਨ ਸਰਕਾਰ ਦੀ ਢਿੱਲੀ ਤਿਆਰੀ 'ਤੇ ਡੂੰਘੀ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਉੱਪਰ ਤੋਂ ਥੱਲੇ ਤੱਕ ਫੈਲੇ ਭ੍ਰਿਸ਼ਟਾਚਾਰ ਕਾਰਨ 'ਸਰਕਾਰੀ ਮੰਡੀ ਮਾਫ਼ੀਆ' ਨੇ ਕਿਸਾਨਾਂ, ਸ਼ੈਲਰ ਮਾਲਕਾਂ, ਟਰਾਂਸਪੋਰਟਰਾਂ ਤੇ ਮਜ਼ਦੂਰ ਵਰਗ ਦੇ ਪੱਲੇਦਾਰਾਂ ਨੂੰ ਖੁੱਜਲ-ਖੁਆਰ ਕਰਕੇ ਲੁੱਟਣ ਦੇ ਪੂਰੇ ਪ੍ਰਬੰਧ ਕਰ ਲਏ ਹਨ, ਪਰ ਇਸ ਵਾਰ ਮੰਡੀ ਮਾਫ਼ੀਆ ਦੀ ਇਹ ਗੁੰਡਾਗਰਦੀ, ਬਲੈਕਮੇਲਿੰਗ ਤੇ ਧੱਕੇਸ਼ਾਹੀ ਨਹੀਂ ਚੱਲਣੀ।

ਮਾਨ ਮੁਤਾਬਕ ਮੰਡੀ ਮਾਫ਼ੀਆ ਤੇ ਸਰਕਾਰੀ ਭ੍ਰਿਸ਼ਟ ਤੰਤਰ ਵੱਲੋਂ ਜਾਣਬੁੱਝ ਕੇ ਪੈਦਾ ਕੀਤੀ ਜਾਣ ਵਾਲੀ ਇਹ ਖੱਜਲ ਖੁਆਰੀ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ, ਟਰਾਂਸਪੋਰਟਰਾਂ ਤੇ ਸ਼ੈਲਰ ਮਾਲਕਾਂ 'ਤੇ ਆਧਾਰਿਤ ਇੱਕ ਪੂਰੀ ਕੜੀ (ਚੇਨ) ਨੂੰ ਬਲੈਕਮੇਲ ਕਰੇਗੀ, ਕਿਉਂਕਿ ਬੀਤੇ ਵੇਲਿਆਂ 'ਚ ਵੀ ਇੰਜ ਹੀ ਹੁੰਦਾ ਰਿਹਾ ਹੈ। ਨਮੀ, ਬਦਰੰਗ ਦਾਣਾ ਤੇ ਹੋਰ ਪੈਮਾਨਿਆਂ ਦੀ ਦੁਰਵਰਤੋਂ ਨਾਲ ਕਿਸਾਨਾਂ ਕੋਲੋਂ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਤੋਂ ਘੱਟ ਮੁੱਲ 'ਤੇ ਝੋਨਾ ਖ਼ਰੀਦਿਆ ਜਾਵੇਗਾ ਜਾਂ ਪ੍ਰਤੀ ਬੋਰੀ ਕਮਿਸ਼ਨ ਬੰਨ੍ਹਿਆ ਜਾਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਪਿਛਲੀ ਬਾਦਲ ਸਰਕਾਰ ਵਾਂਗ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਵੀ ਪੰਜਾਬ ਦੀ ਸਭ ਤੋਂ ਵੱਡੀ ਰਾਈਸ ਮਿੱਲਰ ਇੰਡਸਟਰੀ ਨਾਲ ਖਿਲਵਾੜ ਕਰਨ ਦੀ ਰਿਪੋਰਟਾਂ ਆ ਰਹੀਆਂ ਹਨ। ਝੋਨੇ ਦੀ ਖ਼ਰੀਦ ਦੇ ਸੀਜ਼ਨ ਦੇ ਮੱਦੇਨਜ਼ਰ ਹਰ ਵਾਰ ਅਗਸਤ ਦੇ ਪਹਿਲੇ ਹਫ਼ਤੇ ਅੰਦਰ ਐਲਾਨੀ ਜਾਣ ਵਾਲੀ ਰਾਈਸ ਮਿਲਿੰਗ ਪਾਲਿਸੀ ਦਾ ਅਜੇ ਤੱਕ ਐਲਾਨ ਨਹੀਂ ਹੋਇਆ। ਸ਼ੈਲਰਾਂ 'ਚ ਚੌਲ ਦੀ ਲਿਫ਼ਟਿੰਗ ਦਾ ਕੰਮ ਬੇਹੱਦ ਢਿੱਲਾ ਚੱਲ ਰਿਹਾ ਹੈ। ਅਜੇ ਤੱਕ ਔਸਤਨ 10 ਫੀਸਦੀ ਜਗ੍ਹਾ ਖ਼ਾਲੀ ਨਹੀਂ ਹੋਈ ਜਦਕਿ ਅਗਸਤ ਮਹੀਨੇ ਤਕ 40 ਫੀਸਦੀ ਥਾਂ ਖ਼ਾਲੀ ਹੋ ਜਾਂਦੀ ਸੀ।

ਮਾਨ ਨੇ ਕਿਹਾ ਕਿ ਸਰਕਾਰੀ ਗੋਦਾਮਾਂ ਤੇ ਵਾਰਦਾਨੇ ਦਾ ਵੀ ਹਾਲ ਮਾੜਾ ਹੈ। ਜੋ ਵੱਡੀ ਚਿੰਤਾ ਤੇ ਕੈਪਟਨ ਸਰਕਾਰ ਦੀ ਨਖਿੱਧ ਕਾਰਜਕਾਰੀ ਦਾ ਸਿੱਟਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮੁੱਖ ਵਿਰੋਧੀ ਧਿਰ ਦੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਇਸ ਵਾਰ 'ਮੰਡੀ ਮਾਫ਼ੀਆ' 'ਤੇ ਤਿੱਖੀ ਨਜ਼ਰ ਰੱਖੇਗੀ। ਮਾਨ ਨੇ ਸ਼ੈਲਰ ਮਾਲਕਾਂ, ਟਰਾਂਸਪੋਰਟਰਾਂ, ਆੜ੍ਹਤੀਆਂ, ਕਿਸਾਨ ਸੰਗਠਨਾਂ ਅਤੇ ਪੱਲੇਦਾਰਾਂ (ਲੇਬਰ) ਨੂੰ ਪੇਸ਼ਕਸ਼ ਕੀਤੀ ਕਿ ਉਹ ਸਮੱਸਿਆਵਾਂ ਨੂੰ ਲੈ ਕੇ ਬਤੌਰ ਸੰਸਦ ਤੇ ਪਾਰਟੀ ਪ੍ਰਧਾਨ ਹਮੇਸ਼ਾ ਸੇਵਾ ਲਈ ਉਪਲੱਬਧ ਹਨ।

ਟਾਪ ਹੈਡਲਾਈਨ

Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget