ਪੜਚੋਲ ਕਰੋ

ਅੱਗ ਕਾਰਨ ਫ਼ਸਲ ਸੜਨ 'ਤੇ 'ਆਪ' ਨੇ ਸਰਕਾਰ ਤੋਂ ਮੰਗਿਆ ਕਿਸਾਨਾਂ ਦਾ 'ਹੱਕ'

ਚੰਡੀਗੜ੍ਹ: ਵਾਢੀਆਂ ਸਮੇਂ ਅੱਗ ਲੱਗਣ ਕਾਰਨ ਹਰ ਵਾਰ ਸੈਂਕੜੇ ਏਕੜ ਫ਼ਸਲ ਸੜ ਕੇ ਸੁਆਹ ਹੋ ਜਾਂਦੀ ਹੈ। ਅੱਗ ਲੱਗਣ ਦਾ ਕਾਰਨ ਜ਼ਿਆਦਾਤਰ ਬਿਜਲੀ ਦੀਆਂ ਢਿੱਲੀਆਂ ਤਾਰਾਂ ਕਾਰਨ ਚੰਗਿਆੜੀਆਂ ਦਾ ਪੈਦਾ ਹੋਣਾ ਹੁੰਦਾ ਹੈ। ਪੰਜਾਬ ਦੀ ਵਿਰੋਧੀ ਧਿਰ 'ਆਪ' ਨੇ ਅਜਿਹੇ ਮਾਮਲਿਆਂ ਵਿੱਚ ਸਰਕਾਰ ਤੋਂ ਕਿਸਾਨਾਂ ਨੂੰ ਫ਼ਸਲ ਦੇ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।   ਆਮ ਆਦਮ ਪਾਰਟੀ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਵੀਰ ਸਿੰਘ ਤੇ ਹੋਰਨਾਂ ਵੱਲੋਂ ਜਾਰੀ ਬਿਆਨ ਮੁਤਾਬਕ ਵਾਢੀ ਲਈ ਤਿਆਰ ਕਿਸਾਨਾਂ ਦੀ ਪੱਕੀ-ਪਕਾਈ ਕਣਕ ਲਈ ਬਿਜਲੀ ਮਹਿਕਮੇ ਦੀ ਲਾਪਰਵਾਹੀ ਅੱਗ ਦੀ ਤੀਲ੍ਹੀ ਦਾ ਕੰਮ ਕਰ ਰਹੀ ਹੈ। 'ਆਪ' ਆਗੂਆਂ ਨੇ ਕਿਹਾ ਕਿ ਜਦੋਂ ਖੇਤਾਂ 'ਚ ਪੱਕੀ ਫ਼ਸਲ ਬਿਜਲੀ ਦੀਆਂ ਢਿੱਲੀਆਂ ਤਾਰਾਂ ਅਤੇ ਸ਼ਾਰਟ ਸਰਕਟ ਨਾਲ ਸੜ ਕੇ ਸਵਾਹ ਹੋ ਰਹੀਆਂ ਹਨ ਤਾਂ ਇਸ ਨੁਕਸਾਨ ਦੀ ਪੂਰੀ ਤਰ੍ਹਾਂ ਜ਼ਿੰਮੇਵਾਰ ਸਰਕਾਰ ਹੈ ਤੇ ਸਰਕਾਰ ਪੀੜਤ ਕਿਸਾਨਾਂ ਨੂੰ ਉਸ ਇਲਾਕੇ ਦੇ ਪ੍ਰਤੀ ਏਕੜ ਔਸਤਨ ਝਾੜ ਦੇ ਹਿਸਾਬ ਨਾਲ 100 ਪ੍ਰਤੀਸ਼ਤ ਮੁਆਵਜ਼ਾ ਦੇਵੇ। ਡਾ. ਬਲਵੀਰ ਸਿੰਘ ਨੇ ਮੰਗ ਕੀਤੀ ਕਿ ਨਾ ਕੇਵਲ ਕਣਕ ਦੀ ਫ਼ਸਲ ਬਲਕਿ ਸ਼ਾਰਟ ਸਰਕਟ ਕਾਰਨ ਸੜਨ ਵਾਲੇ ਨਾੜ ਦਾ ਵੀ ਮੁਆਵਜ਼ਾ ਦਿੱਤਾ ਜਾਵੇ ਕਿਉਂਕਿ ਕਿਸਾਨਾਂ ਦੇ ਡੰਗਰ-ਪਸ਼ੂਆਂ ਲਈ ਤੂੜੀ ਕਣਕ ਦੇ ਨਾੜ ਤੋਂ ਹੀ ਤਿਆਰ ਹੁੰਦੀ ਹੈ। ਉਨ੍ਹਾਂ ਅੱਗ ਨਾਲ ਨੁਕਸਾਨੀ ਜਾ ਰਹੀ ਫ਼ਸਲ ਦੀ ਤੁਰੰਤ ਗਿਰਦਾਵਰੀ ਕਰਵਾਏ ਜਾਣ ਦੀ ਮੰਗ ਕੀਤੀ ਤਾਂ ਕਿ ਪੀੜਤ ਕਿਸਾਨ ਸਰਕਾਰੀ ਰਿਕਾਰਡ ਉੱਤੇ ਆ ਸਕਣ ਅਤੇ ਮੁਆਵਜ਼ੇ ਤੋਂ ਵਾਂਝੇ ਨਾ ਰਹਿਣ। ਅੱਗ ਕਾਰਨ ਫ਼ਸਲ ਸੜਨ 'ਤੇ 'ਆਪ' ਨੇ ਸਰਕਾਰ ਤੋਂ ਮੰਗਿਆ ਕਿਸਾਨਾਂ ਦਾ 'ਹੱਕ ਆਪ ਲੀਡਰਾਂ ਨੇ ਦੋਸ਼ ਲਾਇਆ ਕਿ ਸ਼ਾਰਟ ਸਰਕਟ ਜਾਂ ਕਿਸੇ ਹੋਰ ਲਾਪਰਵਾਹੀ ਕਾਰਨ ਹਰ ਸਾਲ ਹਜ਼ਾਰਾਂ ਏਕੜ ਕਣਕ ਤੇ ਹੋਰ ਫ਼ਸਲਾਂ ਅੱਗ ਦੀ ਚਪੇਟ 'ਚ ਆ ਰਹੀਆਂ ਹਨ ਪਰ ਪਿਛਲੀ ਬਾਦਲ ਸਰਕਾਰ ਅਤੇ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਅਜਿਹੇ ਸੰਭਾਵਿਤ ਖ਼ਤਰੇ ਰੋਕਣ ਲਈ ਕੋਈ ਕਦਮ ਨਹੀਂ ਚੁੱਕਿਆ। ਇੱਥੋਂ ਤੱਕ ਕਿ ਦਿਹਾਤੀ ਖੇਤਰਾਂ ਲਈ ਫਾਇਰ ਬ੍ਰਿਗੇਡ ਗੱਡੀਆਂ ਦਾ ਉੱਕਾ ਹੀ ਪ੍ਰਬੰਧ ਨਹੀਂ ਹੈ ਜਦਕਿ ਇਹ ਜ਼ਿੰਮੇਵਾਰੀ ਪੰਜਾਬ ਮੰਡਲ ਬੋਰਡ ਦੀ ਬਣਦੀ ਹੈ ਜੋ ਹਰ ਫ਼ਸਲ 'ਤੇ ਵਭਿੰਨ ਤਰ੍ਹਾਂ ਦੇ ਭਾਰੀ ਟੈਕਸ ਵਸੂਲ ਕਰ ਰਿਹਾ ਹੈ। ਡਾ. ਬਲਵੀਰ ਸਿੰਘ ਨੇ ਪੰਜਾਬ ਦੇ ਲੋਕਾਂ ਖ਼ਾਸ ਕਰ ਕੇ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਮੋਹਤਬਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਪੱਧਰ 'ਤੇ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਅਜਿਹੇ ਪੀੜਤ ਕਿਸਾਨਾਂ ਦੀ ਸਾਂਝੀ ਮਦਦ ਕਰਨ ਲਈ ਵੀ ਅੱਗੇ ਆਉਣ। ਪਿਛਲੇ ਦਿਨਾਂ ਦੌਰਾਨ ਫ਼ਿਰੋਜ਼ਪੁਰ ਦੇ ਵਾਲਿਆਂ 'ਚ 8 ਕਨਾਲ, ਪਟਿਆਲਾ ਦੇ ਲਚਕਾਣੀ 'ਚ 53 ਵਿੱਘੇ, ਸੰਗਰੂਰ ਦੇ ਅਮਰਗੜ੍ਹ ਦੇ ਪਿੰਡਾਂ ਦੌਲੇਵਾਲਾ ਅਤੇ ਹੁਸੈਨਪੁਰਾ 'ਚ 120 ਏਕੜ, ਬਰੇਟਾ 'ਚ 12 ਏਕੜ ਅਤੇ ਮੰਡੀ ਗੋਬਿੰਦਗੜ੍ਹ ਦੇ ਡਡਹੇੜੀ ਪਿੰਡ 'ਚ 26 ਏਕੜ ਕਣਕ ਸਮੇਤ ਸੈਂਕੜੇ ਏਕੜ ਨਾੜ ਸੜਨ ਦੀਆਂ ਖ਼ਬਰਾਂ ਹਨ।

ਟਾਪ ਹੈਡਲਾਈਨ

Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget