Paddy procurement:  : ਪ੍ਰਸ਼ਾਸਨ ਦੇ ਸਾਰਥਕ ਯਤਨਾਂ ਸਦਕਾ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ 10 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕਰਦੇ ਹੋਏ ਫ਼ਸਲ ਦੀ ਸਰਕਾਰੀ ਤੌਰ ’ਤੇ ਖ਼ਰੀਦ ਲਈ ਮਿੱਥੇ ਟੀਚੇ ਦੇ ਨੇੜੇ ਪਹੁੰਚ ਗਈ ਹੈ।


ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਮੌਜੂਦਾ ਮੰਡੀਕਰਨ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 10.58 ਲੱਖ ਮੀਟ੍ਰਿਕ ਟਨ ਝੋਨੇ ਦੀ ਸਰਕਾਰੀ ਤੌਰ ’ਤੇ ਖ਼ਰੀਦ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ ਅਤੇ 13 ਨਵੰਬਰ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 1025290 ਮੀਟ੍ਰਿਕ ਟਨ ਫ਼ਸਲ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।


ਉਨ੍ਹਾਂ ਦੱਸਿਆ ਕਿ ਸੋਮਵਾਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 1033958 ਮੀਟ੍ਰਿਕ ਟਨ ਫ਼ਸਲ ਦੀ ਆਮਦ ਹੋਈ ਹੈ, ਜਿਸ ਵਿੱਚੋਂ ਪਨਗ੍ਰੇਨ ਵੱਲੋਂ 383743 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 283105 ਮੀਟ੍ਰਿਕ ਟਨ, ਪਨਸਪ ਵੱਲੋਂ 258839 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 97337 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 2266 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।


ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਕੀਤੇ ਪੁਖ਼ਤਾ ਪ੍ਰਬੰਧਾਂ ਸਦਕਾ ਜ਼ਿਲ੍ਹੇ ਵਿੱਚ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਫ਼ਸਲ ਦੀ ਮੌਕੇ ’ਤੇ ਖ਼ਰੀਦ ਦੇ ਨਾਲ-ਨਾਲ 72 ਘੰਟੇ ਦੇ ਨਿਰਧਾਰਿਤ ਸਮੇਂ ਦੇ ਅੰਦਰ ਚੁਕਾਈ ਅਤੇ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਲਿਫ਼ਟਿੰਗ ਲਈ ਨਿਰਧਾਰਿਤ ਸਮੇਂ ਦੇ ਅੰਦਰ ਹੁਣ ਤੱਕ 91 ਫੀਸਦੀ ਫ਼ਸਲ ਦੀ ਚੁਕਾਈ ਤੋਂ ਇਲਾਵਾ ਕਿਸਾਨਾਂ ਨੂੰ ਖ਼ਰੀਦ ਕੀਤੀ ਫ਼ਸਲ ਦੀ 2083 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ।


ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਉਪਜ ਦੇ ਦਾਣੇ-ਦਾਣੇ ਦੀ ਖ਼ਰੀਦ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਸ੍ਰੀ ਸਾਰੰਗਲ ਨੇ ਕਿਹਾ ਕਿ ਫ਼ਸਲ ਦੀ ਵਿਕਰੀ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। 


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel:
https://t.me/abpsanjhaofficial


ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਸਰਕਾਰ ਵੱਲੋਂ ਨਮੀ ਦੀ ਨਿਰਧਾਰਤ ਸੀਮਾ ਅਨੁਸਾਰ ਸੁੱਕਾ ਝੋਨਾ ਹੀ ਲੈ ਕੇ ਆਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੀ ਫ਼ਸਲ ਬਿਨਾਂ ਕਿਸੇ ਦੇਰੀ ਤੋਂ ਖ਼ਰੀਦੀ ਜਾ ਸਕੇ।