ਪੜਚੋਲ ਕਰੋ

ਨਹਿਰਾਂ ਪਏ ਪਾੜ ਨਾਲ ਸੈਂਕੜੇ ਏਕੜ ਬੀਜੀ ਕਣਕ ਡੁੱਬੀ

ਚੰਡੀਗੜ੍ਹ: ਮਾਨਸਾ ਜ਼ਿਲ੍ਹੇ ਦੇ ਦੋ ਪਿੰਡਾਂ ਘਰਾਂਗਣਾ ਅਤੇ ਡੇਲੂਆਣਾ ਵਿੱਚ ਦੋ ਵੱਖ-ਵੱਖ ਨਹਿਰਾਂ ਵਿੱਚ ਪਾੜ ਪੈਣ ਕਾਰਨ ਸੈਂਕੜੇ ਏਕੜ ਰਕਬੇ ਵਿੱਚ ਤਾਜ਼ਾ ਬੀਜੀ ਕਣਕ ਪਾਣੀ ਵਿੱਚ ਡੁੱਬ ਗਈ। ਪਿੰਡ ਘਰਾਂਗਣਾ ਨੇੜੇ ਰਜਵਾਹੇ ਵਿੱਚ ਪਾੜ ਪੈ ਜਾਣ ਨਾਲ ਕਿਸਾਨਾਂ ਦੀ ਬੀਜੀ ਕਰੀਬ 400 ਏਕੜ ਕਣਕ ਦਾ ਨੁਕਸਾਨ ਹੋ ਗਿਆ ਤੇ ਪਿੰਡ ਡੇਲੂਆਣਾ ਵਿੱਚ ਉਡਤ ਬਰਾਂਚ ਵਿੱਚ ਪਾੜ ਪੈਣ ਕਾਰਨ ਦੂਰ-ਦੂਰ ਤੱਕ ਪਾਣੀ ਫੈਲ ਗਿਆ। ਕਿਸਾਨਾਂ ਨੇ ਦੱਸਿਆ ਕਿ ਇਸ ਪਾੜ ਨੇ ਤਾਜ਼ਾ ਬੀਜੀ ਸਬਜ਼ੀ, ਕਣਕ, ਬਰਸੀਨ ਅਤੇ ਜਵੀ ਸਮੇਤ ਖੇਤਾਂ ਵਿੱਚ ਖੜ੍ਹੇ ਨਰਮੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਨਹਿਰੀ ਮਹਿਕਮੇ ਨੂੰ ਸੂਚਿਤ ਕਰਨ ਦੇ ਬਾਵਜੂਦ ਨਹਿਰੀ ਕਾਮੇ ਨਹਿਰਾਂ ਬੰਦ ਕਰਨ ਲਈ ਨਹੀਂ ਪੁੱਜੇ। ਗੁੱਸੇ ਵਿੱਚ ਆਏ ਕਿਸਾਨਾਂ ਨੇ ਸਿਰਸਾ-ਬਰਨਾਲਾ ਮੁੱਖ ਸੜਕ ਤੇ ਧਰਨਾ ਲਾ ਦਿੱਤਾ। ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਇਕਬਾਲ ਸਿੰਘ ਫਫੜੇ ਭਾਈਕੇ ਅਤੇ ਮੇਜਰ ਸਿੰਘ ਦੂਲੋਵਾਲ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਨਹਿਰਾਂ ਦੀ ਸਮੇਂ ਸਿਰ ਸਫਾਈ ਨਾ ਕਰਵਾਏ ਜਾਣ ਕਰਕੇ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲਗਪਗ 1 ਮਹੀਨੇ ਤੋਂ ਬਾਅਦ ਨਹਿਰਾਂ ਵਿੱਚ ਬਿਨਾਂ ਸਫਾਈ ਕਰਵਾਇਆਂ ਹੀ ਪਾਣੀ ਛੱਡਿਆ ਗਿਆ ਸੀ, ਜਿਸ ਕਾਰਨ ਨਹਿਰਾਂ ਓਵਰਫਲੋਅ ਹੋ ਕੇ ਟੁੱਟਣ ਨਾਲ ਪਿੰਡ ਘਰਾਂਗਣਾ ਦਾ ਤਕਰੀਬਨ 400 ਏਕੜ ਅਤੇ ਪਿੰਡ ਡੇਲੂਆਣਾ ਦਾ ਲਗਪਗ 100 ਏਕੜ ਰਕਬਾ ਨੁਕਸਾਨਿਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਇਹ ਪਾਣੀ ਬੰਦ ਕਰਵਾ ਕੇ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਪਿੰਡ ਕੋਟ ਧਰਮੂ ਨੇੜੇ ਉੱਡਤ ਬਰਾਂਚ ਦੇ ਰਜਬਾਹੇ ਵਿੱਚ ਪਾੜ ਪੈਣ ਤੇ ਇਸ ਨੂੰ ਬੰਦ ਨਾ ਕਰਵਾਏ ਜਾਣ ਦੇ ਰੋਸ ਵਜੋਂ ਪਿੰਡ ਦੇ ਕਿਸਾਨਾਂ ਵੱਲੋਂ ਪੰਜਾਬ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਵੱਖਰੇ ਤੌਰ ਉੱਤੇ ਮੁੱਖ ਸੜਕ ਉੱਤੇ ਧਰਨਾ ਲਾ ਦਿੱਤਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Advertisement
ABP Premium

ਵੀਡੀਓਜ਼

ਜੇ ਸਬੂਤ ਹੈ ਤਾਂ ਕੱਢ ਤੇ ਕਾਰਵਾਈ ਕਰ, ਇਸ ਮੁੱਖ ਮੰਤਰੀ ਨੇ CM ਦਾ ਸਟੇਟਸ ਮਿੱਟੀ 'ਚ ਰੋਲ ਦਿੱਤਾ-Sukhjinder RandhawaExplosion in Pakistan Railway Station: Pak ਕਵੇਟਾ ਰੇਲਵੇ ਸਟੇਸ਼ਨ 'ਤੇ ਧਮਾਕਾ, 25 ਮੌਤਾਂ, ਦਰਜਨਾਂ ਜ਼ਖ਼ਮੀ!Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

Embed widget