ਪੜਚੋਲ ਕਰੋ

ਸਹਿਕਾਰੀ ਸਭਾਵਾਂ ਤੋਂ ਲਏ ਕਰਜ਼ੇ ਦਾ ਵਿਆਜ ਹੋਵੇਗਾ ਮੁਆਫ਼

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੰਜ ਏਕੜ ਤਕ ਦੀ ਮਾਲਕੀ ਵਾਲੇ ਛੋਟੇ ਤੇ ਦਰਮਿਆਨੇ ਕਿਸਾਨਾਂ ਵਲੋਂ ਲਏ 50 ਹਜ਼ਾਰ ਤਕ ਦੇ ਕਰਜ਼ੇ ਦਾ ਵਿਆਜ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਇਹ ਵਿਆਜ ਮੁਆਫ਼ੀ ਸਿਰਫ਼ ਸਹਿਕਾਰੀ ਸਭਾਵਾਂ ਤੋਂ ਕਰਜ਼ੇ ਲੈਣ ਵਾਲੇ ਕਿਸਾਨਾਂ ਨੂੰ ਹੀ ਮਿਲੇਗੀ। ਰਾਸ਼ਟਰੀ ਬੈਂਕਾਂ ਅਤੇ ਆੜ੍ਹਤੀਆਂ ਦੀ ਚੁੰਗਲ ਵਿਚ ਫਸੇ ਕਿਸਾਨ ਸਰਕਾਰ ਦੀ ਇਸ ਸਕੀਮ ਤੋਂ ਲਾਭ ਨਹੀਂ ਉਠਾ ਸਕਣਗੇ। ਇਸ ਦੇ ਨਾਲ ਹੀ ਸਰਕਾਰ ਦੀ ਇਸ ਸਕੀਮ ਦਾ ਸਿਰਫ਼ ਉਨ੍ਹਾਂ ਕਿਸਾਨਾਂ ਨੂੰ ਹੀ ਫ਼ਾਇਦਾ ਹੋਵੇਗਾ ਜਿਹੜੇ ਚੁੱਕੇ ਕਰਜ਼ੇ ਤੇ ਉਸ ਉਪਰ ਬਣਦੇ ਵਿਆਜ ਨੂੰ ਸਮੇਂ ਸਿਰ ਸਹਿਕਾਰੀ ਬੈਂਕਾਂ ਵਿਚ ਜਮ੍ਹਾਂ ਕਰਵਾਉਣਗੇ। ਅਧਿਕਾਰੀਆਂ ਮੁਤਾਬਕ ਸਮੇਂ ਸਿਰ ਕਰਜ਼ਾ ਮੋੜਨ ਵਾਲੇ ਕਿਸਾਨਾਂ ਦੀ ਵਿਆਜ ਮੁਆਫ਼ੀ ਦੀ ਬਣਦੀ ਰਾਸ਼ੀ ਸਿੱਧੀ ਉਨ੍ਹਾਂ ਦੇ ਖਾਤਿਆਂ ਵਿਚ ਭੇਜੀ ਜਾਵੇਗੀ। ਇਸ ਸਕੀਮ ਦਾ ਲਾਭ ਇਸ ਸਾਉਣੀ ਦੀ ਫ਼ਸਲ ਲਈ ਕਰਜ਼ਾ ਚੁੱਕਣ ਵਾਲੇ ਕਿਸਾਨਾਂ ਨੂੰ ਵੀ ਮਿਲੇਗਾ। ਉਧਰ ਕਿਸਾਨ ਧਿਰਾਂ ਸਰਕਾਰ ਤੋਂ ਵਿਆਜ ਮੁਆਫ਼ੀ ਦੀ ਬਜਾਏ ਸਰਕਾਰ ਬਣਨ ਤੋਂ ਪਹਿਲਾਂ ਕਰਜ਼ਾ ਮੁਆਫ਼ੀ ਦੇ ਐਲਾਨ ਨੂੰ ਪੂਰਾ ਕਰਨ ਦੀ ਮੰਗ ਕੀਤੀ ਹੈ। ਸੂਚਨਾ ਮੁਤਾਬਕ ਪਿਛਲੇ ਦਿਨੀਂ ਪੰਜਾਬ ਕੈਬਨਿਟ ਵਲੋਂ ਕਿਸਾਨਾਂ ਦੇ 50 ਹਜ਼ਾਰ ਰੁਪਏ ਤਕ ਦੇ ਕਰਜ਼ਿਆਂ ਦੇ ਵਿਆਜ ਨੂੰ ਮੁਆਫ਼ ਕਰਨ ਦੇ ਫ਼ੈਸਲੇ ਨੂੰ ਲਾਗੂ ਕਰਨ ਲਈ ਬੀਤੇ ਦਿਨੀਂ ਖੇਤੀ ਵਿਭਾਗ ਵਲੋਂ ਨੋਟੀਫ਼ੀਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਨੋਟੀਫ਼ੀਕੇਸ਼ਨ ਮੁਤਾਬਕ ਸਾਉਣੀ ਦੀਆਂ ਫ਼ਸਲਾਂ ਲਈ ਇਕ ਅਪ੍ਰੈਲ 2016 ਤੋਂ ਬਾਅਦ ਸਹਿਕਾਰੀ ਸਭਾਵਾਂ ਤੋਂ ਕਰਜ਼ਾ ਲੈਣ ਵਾਲੇ ਉਨ੍ਹਾਂ ਕਿਸਾਨਾਂ ਨੂੰ 50 ਹਜ਼ਾਰ ਤਕ ਵਿਆਜ ਮੁਆਫ਼ੀ ਦਿਤੀ ਜਾਵੇਗੀ ਜਿਹੜੇ ਸਮੇਂ ਸਿਰ ਅਪਣਾ ਕਰਜ਼ਾ ਅਦਾ ਕਰਨਗੇ। ਸਹਿਕਾਰਤਾ ਵਿਭਾਗ ਵਲੋਂ ਨਾਬਾਰਡ ਦੀ ਸਹਾਇਤਾ ਨਾਲ ਕਿਸਾਨਾਂ ਨੂੰ ਹਾੜ੍ਹੀ ਅਤੇ ਸਾਉਣੀ ਦੀਆਂ ਫ਼ਸਲਾਂ ਲਈ ਥੋੜੇ ਸਮੇਂ ਲਈ 7 ਫ਼ੀ ਸਦੀ ਵਿਆਜ ਉਪਰ ਕਰਜ਼ੇ ਦਿਤੇ ਜਾਂਦੇ ਹਨ ਜਿਸ ਵਿਚੋਂ ਸਹੀ ਸਮੇਂ 'ਤੇ ਕਰਜ਼ਾ ਮੋੜਨ ਵਾਲੇ ਕਿਸਾਨਾਂ ਦਾ ਰਿਜ਼ਰਵ ਬੈਂਕ ਆਫ਼ ਇੰਡੀਆ ਵਲੋਂ ਕੇਂਦਰ ਸਰਕਾਰ ਦੀ ਯੋਜਨਾ ਤਹਿਤ 3 ਫ਼ੀਸਦੀ ਵਿਆਜ਼ ਮੁਆਫ਼ ਕਰ ਦਿਤਾ ਜਾਂਦਾ ਹੈ। ਹੁਣ ਪੰਜਾਬ ਸਰਕਾਰ ਨੇ 50 ਹਜ਼ਾਰ ਰੁਪਏ ਤਕ ਦਾ ਬਣਦਾ ਬਾਕੀ 4 ਫ਼ੀ ਸਦੀ ਖ਼ੁਦ ਭਰਨ ਦਾ ਫ਼ੈਸਲਾ ਲਿਆ ਹੈ। ਸੂਬੇ ਦੇ ਵਿੱਤ ਵਿਭਾਗ ਮੁਤਾਬਕ ਇਕੱਲੇ ਸਹਿਕਾਰੀ ਬੈਂਕਾਂ ਦਾ ਇਸ ਬਦਲੇ ਕਰੀਬ 300 ਕਰੋੜ ਰੁਪਏ ਦਾ ਭਾਰ ਸਰਕਾਰ ਉੱਤੇ ਪਵੇਗਾ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget