ਪੜਚੋਲ ਕਰੋ

ਮੋਦੀ ਦੇ ਦਾਅਵੇ ਨੇ ਪਾਇਆ ਬਲਦੀ 'ਤੇ ਤੇਲ, ਕਿਸਾਨ ਨੂੰ ਮੁੜ ਚੜ੍ਹਿਆ ਗੁੱਸਾ!

ਕਿਸਾਨਾਂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੇ ਬਲਦੀ ’ਤੇ ਤੇਲ ਪਾਉਣ ਵਾਲੀ ਗੱਲ ਕੀਤੀ ਹੈ। ਇਸ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਤੇ ਉਹ ਜਿੱਤ ਤੱਕ ਆਪਣੀ ਜੰਗ ਜਾਰੀ ਰੱਖਣਗੇ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਜਮਹੂਰੀਅਤ ਦਾ ਰਾਹ ਛੱਡ ਕੇ ਤਾਨਾਸ਼ਾਹੀ ਫੈਸਲੇ ਥੋਪ ਰਹੀ ਹੈ। ਇਸ ਲਈ ਹੁਣ ਦੇਸ਼ ਅੰਦਰ ਜਮਹੂਰੀਅਤ ਨੂੰ ਬਚਾਉਣ ਲਈ ਵੀ ਜੰਗ ਲੜਨੀ ਪਏਗੀ।

ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਤੇ ਕਿਸਾਨਾਂ ਦਾ ਟਕਰਾਅ ਹੋਰ ਤਿੱਖਾ ਹੋਣ ਦੇ ਆਸਾਰ ਬਣ ਗਏ ਹਨ। ਇੰਨਾ ਸੰਘਰਸ਼ ਹੋਣ ਦੇ ਬਾਵਜੂਦ ਪ੍ਰਧਾਨ ਮੰਤਰ ਨਰਿੰਦਰ ਮੋਦੀ ਨੇ ਸ਼ਨੀਵਰ ਨੂੰ ਮੁੜ ਸਪਸ਼ਟ ਕਰ ਦਿੱਤਾ ਹੈ ਕਿ ਖੇਤੀ ਕਾਨੂੰਨ ਕਿਸੇ ਵੀ ਹਾਲਤ ਵਿੱਚ ਵਾਪਸ ਨਹੀਂ ਲਏ ਜਾਣਗੇ। ਮੋਦੀ ਦੇ ਇਸ ਦਾਅਵੇ ਮਗਰੋਂ ਕਿਸਾਨਾਂ ਅੰਦਰ ਰੋਹ ਹੋਰ ਵਧ ਗਿਆ ਹੈ। ਕਿਸਾਨਾਂ ਨੇ ਮੋਦੀ ਦੇ ਇਸ ਸਟੈਂਡ ਨੂੰ ਤਾਨਾਸ਼ਾਹੀ ਕਰਾਰ ਦਿੱਤਾ ਹੈ। ਕਿਸਾਨਾਂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੇ ਬਲਦੀ ’ਤੇ ਤੇਲ ਪਾਉਣ ਵਾਲੀ ਗੱਲ ਕੀਤੀ ਹੈ। ਇਸ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਤੇ ਉਹ ਜਿੱਤ ਤੱਕ ਆਪਣੀ ਜੰਗ ਜਾਰੀ ਰੱਖਣਗੇ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਜਮਹੂਰੀਅਤ ਦਾ ਰਾਹ ਛੱਡ ਕੇ ਤਾਨਾਸ਼ਾਹੀ ਫੈਸਲੇ ਥੋਪ ਰਹੀ ਹੈ। ਇਸ ਲਈ ਹੁਣ ਦੇਸ਼ ਅੰਦਰ ਜਮਹੂਰੀਅਤ ਨੂੰ ਬਚਾਉਣ ਲਈ ਵੀ ਜੰਗ ਲੜਨੀ ਪਏਗੀ। ਉਧਰ, ਮੋਦੀ ਤੇ ਬੀਜੇਪੀ ਲੀਡਰਾਂ ਦੀ ਬਿਆਨਬਾਜ਼ੀ ਮਗਰੋਂ ਕਿਸਾਨ ਅੱਜ ਦੁਸਹਿਰੇ ਮੌਕੇ ਬੀਜੇਪੀ ਲੀਡਰਾਂ ਦੇ ਪੁਤਲੇ ਫੂਕ ਕੇ ਮਨਾਉਣਗੇ। ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ, ਕਾਰਪੋਰੇਟ ਤੇ ਸਾਮਰਾਜੀ ਕੰਪਨੀਆਂ ਦੇ 15-20 ਫੁੱਟ ਉੱਚੇ ਪੁਤਲੇ ਤਿਆਰ ਕੀਤੇ ਗਏ ਹਨ ਜੋ ਅੱਜ ਸਾੜੇ ਜਾਣੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਪੁਤਲੇ ਸੂਬੇ ਦੇ 41 ਸ਼ਹਿਰਾਂ ਤੇ ਇੱਕ ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਫੂਕੇ ਜਾਣਗੇ। ਇਸ ਮੌਕੇ ਕੋਈ ਟਕਰਾਅ ਦੀ ਹਾਲਤ ਨਾ ਬਣੇ, ਇਸ ਲਈ ਸਖਤ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ ਹਨ। ਦੱਸ ਦਈਏ ਕਿ ਮੋਦੀ ਨੇ ਸ਼ਨੀਵਰ ਨੂੰ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਦੇਸ਼ ਦੇ ਖੇਤੀਬਾੜੀ ਸੈਕਟਰ ਨੂੰ ਮਜ਼ਬੂਤ ਬਣਾਉਣ ਲਈ ਉਪਰਾਲੇ ਕਰ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਪਸ਼ਟ ਕੀਤਾ ਕਿ ਕਿਸਾਨਾਂ ਲਈ ਲਿਆਂਦੇ ਕਾਨੂੰਨਾਂ ਤੋਂ ਪਿੱਛੇ ਨਹੀਂ ਹਟਿਆ ਜਾਏਗਾ। ਉਨ੍ਹਾਂ ਕਿਹਾ, ‘‘ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਤੇ ਲਾਗਤ ਖ਼ਰਚੇ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਘਟਾਉਣ ਲਈ, ਸਾਨੂੰ ਬਦਲਦੇ ਸਮੇਂ ਵਿੱਚ ਆਪਣੀਆਂ ਕੋਸ਼ਿਸ਼ਾਂ ਵੀ ਵਧਾਉਣੀਆਂ ਪੈਣਗੀਆਂ।’’ ਮੋਦੀ ਨੇ ਕਿਹਾ, ‘‘ਕਿਸਾਨਾਂ ਨੂੰ ਆਪਣੀ ਫ਼ਸਲ ਦੇਸ਼ ਵਿੱਚ ਕਿਤੇ ਵੀ ਵੇਚਣ ਦੀ ਆਜ਼ਾਦੀ ਦੇਣਾ, ਹਜ਼ਾਰਾਂ ਕਿਸਾਨ ਉਤਪਾਦਕ ਜਥੇਬੰਦੀਆਂ ਬਣਾਉਣਾ, ਰੁਕੇ ਪਏ ਨਹਿਰੀ ਪ੍ਰੋਜੈਕਟਾਂ ਨੂੰ ਪੂਰਾ ਕਰਵਾਉਣਾ, ਫ਼ਸਲੀ ਬੀਮਾ ਸਕੀਮਾਂ ਨੂੰ ਬਿਹਤਰ ਬਣਾਉਣਾ, ਮਿੱਟੀ ਸਿਹਤ ਕਾਰਡ ਬਣਾਉਣਾ......ਇਸ ਸਭ ਦਾ ਮਕਸਦ ਖੇਤੀਬਾੜੀ ਸੈਕਟਰ ਨੂੰ ਮਜ਼ਬੂਤ ਕਰਨਾ ਹੈ ਤਾਂ ਜੋ ਕਿਸਾਨਾਂ ਨੂੰ ਖੇਤੀ ਵਿੱਚ ਮੁਸ਼ਕਲ ਨਾ ਆਵੇ। ਅਜਿਹੇ ਉਪਰਾਲੇ ਲਗਾਤਾਰ ਜਾਰੀ ਹਨ।’’

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Embed widget