ਚੰਡੀਗੜ੍ਹ : ਮੰਡੀ ਅਹਿਮਦਗੜ੍ਹ ਚ ਸੰਗਤ ਦਰਸ਼ਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਕਿਸਾਨੀ ਦੀ ਮੰਦਹਾਲੀ ਲਈ ਕਾਂਗਰਸ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਬਾਦਲ ਵੱਲੋਂ ਕਰਜ਼ਿਆਂ ਦੇ ਬੋਝ ਹੇਠ ਦੱਬੇ ਕਿਸਾਨਾਂ ਵੱਲੋਂ ਕੀਤੀਆਂ ਜਾਂਦੀਆਂ ਖ਼ੁਦਕਸ਼ੀਆਂ ਬਾਰੇ ਪਹਿਲਾਂ ਦਿੱਤੇ ਬਿਆਨ ਸਬੰਧੀ ਪੁੱਛੇ ਜਾਣ ’ਤੇ ਉਨ੍ਹਾਂ ਦਲੀਲ ਦਿੱਤੀ ਕਿ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੀ ਮਦਦ ਕਰਨਾ ਚਾਹੁੰਦੀ ਹੈ ਪਰ ਕਾਂਗਰਸ ਪਾਰਟੀ ਵੱਲੋਂ ਖੇਤੀ ਮਾਮਲਿਆਂ ਸਬੰਧੀ ਜ਼ਿਆਦਾ ਅਧਿਕਾਰ ਕੇਂਦਰ ਸਰਕਾਰ ਹਵਾਲੇ ਕਰਨ ਜਿਹੇ ਫ਼ੈਸਲੇ ਛੇਤੀ ਨਹੀਂ ਬਦਲੇ ਜਾ ਸਕਦੇ।
ਵਿਧਾਨ ਸਭਾ ਹਲਕਾ ਅਮਰਗੜ੍ਹ ਅਧੀਨ ਪੈਂਦੇ ਨੇੜਲੇ ਪਿੰਡ ਕੁੱਪ ਕਲਾਂ ਅਤੇ ਸੰਗਾਲੀ ਵਿੱਚ ਸੰਗਤ ਦਰਸ਼ਨ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿ ਕਾਂਗਰਸ ਨੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਹਮੇਸ਼ਾ ਧਰਮ, ਖਿੱਤਿਆਂ ਤੇ ਫ਼ਿਰਕਿਆਂ ਦੇ ਆਧਾਰ ’ਤੇ ਲੋਕਾਂ ਵਿੱਚ ਵੰਡੀਆਂ ਪਾਈਆਂ ਹਨ। ਕਾਂਗਰਸ ਦੀ ਕੋਝੀ ਸਿਆਸਤ ਦਾ ਸੂਬੇ ਨੂੰ ਬਹੁਤ ਵੱਡਾ ਖਾਮਿਆਜ਼ਾ ਭੁਗਤਣਾ ਪਿਆ ਹੈ।
ਉਨ੍ਹਾਂ ਸਿੱਖ ਕਤਲੇਆਮ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਇਹ ਪਾਰਟੀ ਫਿਰ ‘ਫੁੱਟ ਪਾਓ ਤੇ ਰਾਜ ਕਰੋ’ ਦੀ ਨੀਤੀ ਨੂੰ ਉਭਾਰ ਕੇ ਲੋਕਾਂ ਵਿੱਚ ਵੰਡੀਆਂ ਪਾਉਣ ਦੀਆਂ ਚਾਲਾਂ ਚੱਲ ਰਹੀ ਹੈ ਪਰ ਸੂਬੇ ਦੇ ਸੂਝਵਾਨ ਲੋਕ ਕਾਂਗਰਸ ਦੀ ਫੁੱਟ ਪਾਊ ਸਿਆਸਤ ਨੂੰ ਸਿਰੇ ਤੋਂ ਨਕਾਰ ਦੇਣਗੇ।