ਪੜਚੋਲ ਕਰੋ

ਕਿਸਾਨਾਂ ਦੀ ਦੁੱਗਣੀ ਆਮਦਨ ਮੋਦੀ ਸਰਕਾਰ ਲਈ ਵੱਡੀ ਵੰਗਾਰ, ਵਿੱਤ ਮੰਤਰੀ ਨੇ ਬੁਲਾਈ ਮੀਟਿੰਗ

ਇਸ ਵਾਰ ਵੀ ਲੋਕ ਸਭਾ ਚੋਣਾਂ ਵਿੱਚ ਕਿਸਾਨੀ ਸੰਕਟ ਦਾ ਮੁੱਦਾ ਕਾਫੀ ਚਰਚਾ ਵਿੱਚ ਰਿਹਾ। ਬੀਜੇਪੀ ਨੇ ਪਿਛਲੀ ਵਾਰ ਹੀ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ ਜੋ ਅਜੇ ਤੱਕ ਪੂਰਾ ਨਹੀਂ ਹੋਇਆ। ਹੁਣ ਮੁੜ ਬੀਜੇਪੀ ਸੱਤਾ ਵਿੱਚ ਆ ਗਈ ਹੈ। ਇਸ ਲਈ ਕਿਸਾਨੀ ਸੰਕਟ ਦਾ ਹੱਲ ਮੋਦੀ ਸਰਕਾਰ ਲਈ ਸਭ ਤੋਂ ਵੱਡੀ ਵੰਗਾਰ ਹੈ। ਇਸ ਲਈ ਜੁਲਾਈ ਵਿੱਚ ਪੇਸ਼ ਕੀਤੇ ਜਾ ਰਹੇ ਬਜਟ 'ਤੇ ਸਭ ਦੀਆਂ ਨਜ਼ਰਾਂ ਹਨ ਕਿ ਸਰਕਾਰ ਕਿਹੜੀ ਨਵੀਂ ਯੋਜਨਾ ਦਾ ਐਲਾਨ ਕਰਦੀ ਹੈ।

ਚੰਡੀਗੜ੍ਹ: ਇਸ ਵਾਰ ਵੀ ਲੋਕ ਸਭਾ ਚੋਣਾਂ ਵਿੱਚ ਕਿਸਾਨੀ ਸੰਕਟ ਦਾ ਮੁੱਦਾ ਕਾਫੀ ਚਰਚਾ ਵਿੱਚ ਰਿਹਾ। ਬੀਜੇਪੀ ਨੇ ਪਿਛਲੀ ਵਾਰ ਹੀ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ ਜੋ ਅਜੇ ਤੱਕ ਪੂਰਾ ਨਹੀਂ ਹੋਇਆ। ਹੁਣ ਮੁੜ ਬੀਜੇਪੀ ਸੱਤਾ ਵਿੱਚ ਆ ਗਈ ਹੈ। ਇਸ ਲਈ ਕਿਸਾਨੀ ਸੰਕਟ ਦਾ ਹੱਲ ਮੋਦੀ ਸਰਕਾਰ ਲਈ ਸਭ ਤੋਂ ਵੱਡੀ ਵੰਗਾਰ ਹੈ। ਇਸ ਲਈ ਜੁਲਾਈ ਵਿੱਚ ਪੇਸ਼ ਕੀਤੇ ਜਾ ਰਹੇ ਬਜਟ 'ਤੇ ਸਭ ਦੀਆਂ ਨਜ਼ਰਾਂ ਹਨ ਕਿ ਸਰਕਾਰ ਕਿਹੜੀ ਨਵੀਂ ਯੋਜਨਾ ਦਾ ਐਲਾਨ ਕਰਦੀ ਹੈ। ਇਸ ਬਾਰੇ ਹੀ ਰਣਨੀਤੀ ਉਲੀਕਣ ਲਈ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਵੱਲੋਂ ਬਜਟ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਤੇ ਖੇਤੀ ਮਾਹਿਰਾਂ ਨਾਲ ਮੰਗਲਵਾਰ 11 ਜੂਨ ਨੂੰ ਮੀਟਿੰਗ ਕੀਤੀ ਜਾਵੇਗੀ। ਬੀਜੇਪੀ ਦੀ ਅਗਵਾਈ ਵਾਲੀ ਐਨਡੀਏ ਦੇ ਦੂਜੀ ਵਾਰ ਸੱਤਾ ਵਿੱਚ ਆਉਣ ਤੇ ਭਾਰਤ ਦੀ ਪਹਿਲੀ ਮਹਿਲਾ ਵਿੱਤ ਮੰਤਰੀ ਬਣਨ ਮਗਰੋਂ ਸੀਤਾਰਾਮਨ ਦੀ ਇਹ ਪਲੇਠੀ ਮੀਟਿੰਗ ਹੋਵੇਗੀ। ਸੀਤਾਰਾਮਨ, ਮੋਦੀ ਸਰਕਾਰ ਦੀ ਦੂਜੀ ਪਾਰੀ ਦਾ 5 ਜੁਲਾਈ ਨੂੰ ਮੁਕੰਮਲ ਬਜਟ ਪੇਸ਼ ਕਰਨਗੇ। ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਵਿੱਤ ਮੰਤਰੀ ਖੇਤੀ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਣ ਤੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਖੇਤੀ ਨਾਲ ਜੁੜੀਆਂ ਵੱਖ ਵੱਖ ਜਥੇਬੰਦੀਆਂ ਤੇ ਖੇਤੀ ਅਰਥਚਾਰੇ ਦੇ ਮਾਹਿਰਾਂ ਤੋਂ ਉਨ੍ਹਾਂ ਦੀ ਰਾਇ ਲੈਣਗੇ। ਇਸ ਮੌਕੇ ਮੁੱਖ ਨਿਸ਼ਾਨਾ ਖੇਤੀ ਨਾਲ ਜੁੜੇ ਸਹਾਇਕ ਧੰਦਿਆਂ ਮੱਛੀ ਪਾਲਣ, ਪੋਲਟਰੀ ਤੇ ਪਸ਼ੂ-ਪਾਲਣ ਨੂੰ ਹੁਲਾਰਾ ਦੇਣ ’ਤੇ ਹੋਵੇਗਾ। ਮੋਦੀ ਸਰਕਾਰ ਨੇ ਐਤਕੀਂ ਸਹਾਇਕ ਧੰਦਿਆਂ ਦੇ ਪ੍ਰਚਾਰ ਪਾਸਾਰ ਦੇ ਮੱਦੇਨਜ਼ਰ ਮੱਛੀ-ਪਾਲਣ ਲਈ ਵੱਖਰਾ ਵਿਭਾਗ ਬਣਾਇਆ ਹੈ। ਇਸ ਦੀ ਨਿਗਰਾਨੀ ਲਈ ਕੈਬਨਿਟ ਮੰਤਰੀ ਵੀ ਨਿਯੁਕਤ ਕੀਤਾ ਹੈ। ਉਂਜ ਜ਼ਿਆਦਾਤਰ ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ ਸਬੰਧੀ ਯਾਦ ਪੱਤਰ ਵਿੱਤ ਮੰਤਰੀ ਨੂੰ ਪਹਿਲਾਂ ਹੀ ਸੌਂਪ ਚੁੱਕੀਆਂ ਹਨ। ਵਿੱਤ ਮੰਤਰੀ ਇਸੇ ਦਿਨ ਸਨਅਤ ਨਾਲ ਜੁੜੀਆਂ ਜਥੇਬੰਦੀਆਂ ਨੂੰ ਵੀ ਮਿਲਣਗੇ ਤੇ ਸਿੱਧੇ ਵਿਦੇਸ਼ੀ ਨਿਵੇਸ਼ ਨੂੰ ਹੁਲਾਰੇ ਸਮੇਤ ਸਨਅਤੀ ਪੈਦਾਵਾਰ ਸਮੇਤ ਹੋਰਨਾਂ ਮੁੱਦਿਆਂ ’ਚ ਚਰਚਾ ਕਰਨਗੇ। ਐਨਡੀਏ ਸਰਕਾਰ ਪੁਰਾਣੀਆਂ ਰਵਾਇਤਾਂ ਮੁਤਾਬਕ ਵਿੱਤੀ ਸਾਲ 2019-20 ਲਈ ਆਪਣਾ ਅੰਤ੍ਰਿਮ ਬਜਟ ਫਰਵਰੀ ਵਿੱਚ ਹੀ ਪੇਸ਼ ਕਰ ਚੁੱਕੀ ਹੈ।

ਟਾਪ ਹੈਡਲਾਈਨ

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget