ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਖੇਤੀਬਾੜੀ ਵਿਭਾਗ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਝੋਨੇ ਦੇ ਬੀਜ ਦੀ ਕਾਲਾਬਾਜ਼ਾਰੀ ਰੋਕੀ ਜਾਵੇ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਹੈ ਕਿ ਸਰਕਾਰ ਬੀਜ ਦੇ ਰੇਟ ਸਰਕਾਰੀ ਤੌਰ ’ਤੇ ਤੈਅ ਕਰੇ।
ਉਨ੍ਹਾਂ ਕਿਹਾ ਕਿ ਜੇਕਰ ਕਾਲਾਬਾਜ਼ਾਰੀ ਨਾ ਰੋਕੀ ਗਈ ਤਾਂ ਆਉਣ ਵਾਲੇ ਦਿਨਾਂ ’ਚ ਲੋਕ ਇਨਸਾਫ ਪਾਰਟੀ ਕਿਸਾਨਾਂ ਨੂੰ ਨਾਲ ਲੈ ਕੇ ਬੀਜ ਵੇਚਣ ਵਾਲੀਆਂ ਦੁਕਾਨਾਂ ’ਤੇ ਖੁਦ ਛਾਪੇ ਮਾਰੇਗੀ। ਵਿਧਾਇਕ ਬੈਂਸ ਨੇ ਦੱਸਿਆ ਕਿ ਤਾਲਾਬੰਦੀ ਕਰਕੇ ਝੋਨੇ ਦਾ ਬੀਜ ਪਹਿਲਾਂ ਬਾਜ਼ਾਰ ਵਿੱਚ 40 ਤੋਂ 45 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਕਿਸਾਨਾਂ ਨੂੰ ਮਿਲਣ ਵਾਲਾ ਬੀਜ 125 ਤੋਂ 150 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਮਿਲ ਰਿਹਾ ਹੈ।
ਦਰਅਸਲ ਅਜਿਹਾ ਮਾਮਲਾ ਲੁਧਿਆਣਾ ਵਿੱਚ ਸਾਹਮਣੇ ਆਇਆ ਹੈ। ਇੱਥੇ ਡਿਪਟੀ ਕਮਿਸ਼ਨਰ ਕੋਲ ਕਿਸਾਨ ਨੇ ਸ਼ਿਕਾਇਤ ਕੀਤੀ ਸੀ। ਇਸ ਮਗਰੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਗੇਟ ਨੰਬਰ 1 ਸਾਹਮਣੇ ਪੈਂਦੇ ਬਰਾੜ ਬੀਜ ਸਟੋਰ ’ਤੇ ਛਾਪਾ ਮਾਰਿਆ। ਇਸ ਦੌਰਾਨ ਟੀਮ ਨੇ ਬੀਜ ਦੇ ਨਮੂਨੇ, ਬਿੱਲ ਬੁੱਕਾਂ ਤੇ ਹੋਰ ਦਸਤਾਵੇਜ਼ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪੁਲੀਸ ਕੋਲ ਕੇਸ ਦਰਜ ਵੀ ਦਰਜ ਕਰਵਾਇਆ ਗਿਆ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਮੁਤਾਬਕ ਪਿਛਲੇ ਕੁਝ ਦਿਨਾਂ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਸਨ ਕਿ ਇਸ ਸਟੋਰ ਮਾਲਕ ਵੱਲੋਂ ਕਿਸਾਨਾਂ ਨੂੰ ਵੱਧ ਰੇਟ ’ਤੇ ਜਾਅਲੀ ਬੀਜ ਵੇਚੇ ਜਾ ਰਹੇ ਹਨ। ਇਸ ਸਬੰਧੀ ਇੱਕ ਕਿਸਾਨ ਵੱਲੋਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੂੰ ਲਿਖ਼ਤੀ ਸ਼ਿਕਾਇਤ ਵੀ ਕੀਤੀ ਗਈ ਸੀ ਕਿ ਉਸ ਨੂੰ ਪੀਆਰ 128 ਕਿਸਮ 200 ਰੁਪਏ ਪ੍ਰਤੀ ਕਿਲੋ ਵੇਚੀ ਗਈ ਹੈ।
ਡੀਸੀ ਨੇ ਇਸ ਸ਼ਿਕਾਇਤ ਦੀ ਪੜਤਾਲ ਲਈ ਮੁੱਖ ਖੇਤੀਬਾੜੀ ਅਫ਼ਸਰ ਨੂੰ ਹਦਾਇਤ ਕੀਤੀ ਸੀ। ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਛਾਪਾ ਮਾਰ ਕੇ ਪੀਆਰ 128, 129 ਕਿਸਮਾਂ, ਕੱਟੇ ਬਿੱਲਾਂ ਦੀਆਂ ਵੱਡੀ ਗਿਣਤੀ ਵਿੱਚ ਬਿੱਲ ਬੁੱਕਾਂ ਬਰਾਮਦ ਕੀਤੀਆਂ ਤੇ ਮੌਕੇ ’ਤੇ ਪ੍ਰਾਪਤ ਸਾਰੇ ਬੀਜਾਂ ਦੇ ਨਮੂਨੇ ਲਏ ਗਏ। ਇਸ ਸਬੰਧੀ ਪੁਲਿਸ ਵੱਲੋਂ ਧਾਰਾ 420 ਤਹਿਤ ਮਾਮਲਾ ਦਰਜ ਕਰਕੇ ਜਾਂਚ ਆਰੰਭ ਦਿੱਤੀ ਗਈ ਹੈ।
ਹੁਣ ਕਿਸਾਨਾਂ 'ਤੇ ਇੱਕ ਹੋਰ ਮਾਰ, ਝੋਨੇ ਦੇ ਬੀਜਾਂ ਰਾਹੀਂ ਅੰਨ੍ਹੀ ਲੁੱਟ
ਏਬੀਪੀ ਸਾਂਝਾ
Updated at:
13 May 2020 11:13 AM (IST)
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਖੇਤੀਬਾੜੀ ਵਿਭਾਗ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਝੋਨੇ ਦੇ ਬੀਜ ਦੀ ਕਾਲਾਬਾਜ਼ਾਰੀ ਰੋਕੀ ਜਾਵੇ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਹੈ ਕਿ ਸਰਕਾਰ ਬੀਜ ਦੇ ਰੇਟ ਸਰਕਾਰੀ ਤੌਰ ’ਤੇ ਤੈਅ ਕਰੇ।
- - - - - - - - - Advertisement - - - - - - - - -