ਪੜਚੋਲ ਕਰੋ
Advertisement
ਮੀਂਹ ਦੇ ਝੰਬੇ ਕਿਸਾਨਾਂ ਨੂੰ ਖੇਤੀ ਮਾਹਰਾਂ ਦੀ ਸਲਾਹ
ਉਨ੍ਹਾਂ ਦੱਸਿਆ ਕਿ ਹੁਣ ਤਕ ਦੋ ਤੋਂ ਪੰਜ ਫ਼ੀਸਦ ਤਕ ਫ਼ਸਲ ਪ੍ਰਭਾਵਿਤ ਹੋਈ ਹੈ। ਲੁਧਿਆਣਾ ਵਿੱਚ 30 ਮਿਲੀਮੀਟਰ ਬਾਰਿਸ਼ ਹੋਈ ਪਰ ਮਾਛੀਵਾੜਾ ਵਿੱਚ ਖੇਤਾਂ ਵਿੱਚ ਕਾਫੀ ਪਾਣੀ ਖੜ੍ਹਾ ਹੋ ਗਿਆ।
ਲੁਧਿਆਣਾ: ਬੀਤੇ ਦੋ ਦਿਨਾਂ ਦੌਰਾਨ ਪੂਰੇ ਪੰਜਾਬ ਵਿੱਚ ਪਏ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਕਾਫੀ ਵਧਾ ਦਿੱਤੀਆਂ ਹਨ। ਖੇਤੀ ਮਾਹਰਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਇਸ ਸਮੇਂ ਕਣਕ ਦੀ ਕਟਾਈ ਕੁਝ ਦਿਨਾਂ ਲਈ ਟਾਲ ਦਿੱਤੀ ਜਾਵੇ।
ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫਸਰ ਬਲਦੇਵ ਸਿੰਘ ਨੇ ਦੱਸਿਆ ਕਿ ਕਿਸਾਨਾਂ ਦਾ ਨੁਕਸਾਨ ਜਾਂਚਣ ਲਈ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦੇ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤਕ ਦੋ ਤੋਂ ਪੰਜ ਫ਼ੀਸਦ ਤਕ ਫ਼ਸਲ ਪ੍ਰਭਾਵਿਤ ਹੋਈ ਹੈ। ਲੁਧਿਆਣਾ ਵਿੱਚ 30 ਮਿਲੀਮੀਟਰ ਬਾਰਿਸ਼ ਹੋਈ ਪਰ ਮਾਛੀਵਾੜਾ ਵਿੱਚ ਖੇਤਾਂ ਵਿੱਚ ਕਾਫੀ ਪਾਣੀ ਖੜ੍ਹਾ ਹੋ ਗਿਆ।
ਅਜਿਹੇ ਵਿੱਚ ਕਣਕ ਵਿੱਚ ਨਮੀ ਆਉਣਾ ਆਮ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਫਿਲਹਾਲ ਕੁਝ ਦਿਨ ਕਣਕ ਨੂੰ ਧੁੱਪ ਲੱਗਣ ਦਿਓ। ਇਸ ਤਰ੍ਹਾਂ ਫ਼ਸਲ ਦੀ ਨਮੀ ਕਾਬੂ ਵਿੱਚ ਆ ਜਾਵੇਗੀ ਤੇ ਮੰਡੀਆਂ ਵਿੱਚ ਖੱਜਲ-ਖੁਆਰੀ ਨਹੀਂ ਹੋਵੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅਜ਼ਬ ਗਜ਼ਬ
ਪੰਜਾਬ
ਪੰਜਾਬ
ਪੰਜਾਬ
Advertisement