Farmer Protest: ਕਿਸਾਨ ਦੀ ਮੌਤ, ਭਾਰਤ ਬੰਦ ਅਤੇ ਕਿਸਾਨਾਂ ਨਾਲ ਬੈਠਕ ਵਿਚਾਲੇ ਆਇਆ ਖੇਤੀਬਾੜੀ ਮੰਤਰੀ ਦਾ ਬਿਆਨ, ਆਖ ਦਿੱਤੀ ਆਹ ਵੱਡੀ ਗੱਲ, ਜਾਣੋ
Farmer Protest: ਹੁਣ ਤੱਕ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਦਰਮਿਆਨ ਤਿੰਨ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਕੋਈ ਨਤੀਜਾ ਨਹੀਂ ਨਿਕਲਿਆ। ਇਸ ਦੌਰਾਨ ਕਿਸਾਨਾਂ ਨੇ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਡਟੇ ਰਹਿਣ ਦਾ ਫੈਸਲਾ ਕੀਤਾ ਹੈ।
Arjun Munda on Farmer Protest: ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਵੀਰਵਾਰ ਨੂੰ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਤੀਜੇ ਦੌਰ ਦੀ ਮੀਟਿੰਗ ਹੋਈ। ਪੰਜ ਘੰਟੇ ਤੱਕ ਚੱਲੀ ਇਸ ਗੱਲਬਾਤ ਦਾ ਕੋਈ ਨਤੀਜਾ ਨਹੀਂ ਨਿਕਲਿਆ। ਹੁਣ ਅਗਲੇ ਦੌਰ ਦੀ ਮੀਟਿੰਗ ਐਤਵਾਰ (18 ਫਰਵਰੀ) ਨੂੰ ਹੋਵੇਗੀ। ਇਸ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨ ਅੰਦੋਲਨ ਬਾਰੇ ਕਿਹਾ ਕਿ ਗੱਲਬਾਤ ਰਾਹੀਂ ਕੋਈ ਵੀ ਹੱਲ ਕੱਢਿਆ ਜਾ ਸਕਦਾ ਹੈ।
ਕੀ ਕਿਹਾ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ?
ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ, "ਸਾਡੇ ਦੇਸ਼ ਦੇ ਕਿਸਾਨ ਸਾਡੇ ਪਰਿਵਾਰ ਹਨ ਅਤੇ ਅਸੀਂ ਉਨ੍ਹਾਂ ਲਈ ਜੋ ਵੀ ਕਰ ਸਕਦੇ ਹਾਂ, ਕਰ ਰਹੇ ਹਾਂ। ਜਦੋਂ ਤੱਕ ਕੋਈ ਹੱਲ ਨਹੀਂ ਨਿਕਲਦਾ, ਅਸੀਂ ਗੱਲਬਾਤ ਦਾ ਦੌਰ ਜਾਰੀ ਰੱਖਾਂਗੇ।" ਖੇਤੀਬਾੜੀ ਮੰਤਰੀ ਨੇ ਅੱਗੇ ਕਿਹਾ, “ਤੀਜੀ ਦੌਰ ਦੀ ਗੱਲਬਾਤ ਹੋਈ ਹੈ, ਅਸੀਂ ਸਾਰੇ ਵਿਸ਼ਿਆਂ 'ਤੇ ਚਰਚਾ ਕੀਤੀ ਅਤੇ ਕਿਸਾਨਾਂ ਦੀਆਂ ਮੰਗਾਂ ਸੁਣੀਆਂ।
ਅਸੀਂ ਕਿਸਾਨ ਜਥੇਬੰਦੀ ਨਾਲ ਗੱਲਬਾਤ ਕਰ ਰਹੇ ਹਾਂ, ਇਸ ਨੂੰ ਸਿਆਸੀ ਨਜ਼ਰੀਏ ਤੋਂ ਨਾ ਦੇਖੋ ਅਤੇ ਜੇਕਰ ਕਾਂਗਰਸ ਇਸ ਨੂੰ ਸਿਆਸੀ ਨਜ਼ਰੀਏ ਤੋਂ ਦੇਖ ਰਹੀ ਹੈ ਤਾਂ ਉਸ ਨੂੰ ਆਪਣਾ ਉਹ ਸਮਾਂ ਵੀ ਯਾਦ ਰੱਖਣਾ ਚਾਹੀਦਾ ਹੈ ਜਦੋਂ ਉਨ੍ਹਾਂ ਦੀ ਸਰਕਾਰ ਸੱਤਾ ਵਿਚ ਸੀ ਤਾਂ ਉਦੋਂ ਉਨ੍ਹਾਂ ਨੇ ਕੀ ਕੀਤਾ।"
ਇਹ ਵੀ ਪੜ੍ਹੋ: Ludhiana news: ਪੁਰਾਣੀ ਰੰਜਿਸ਼ ਦੇ ਚਲਦਿਆਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮਾਮਲਾ ਦਰਜ
ਹੁਣ ਤੱਕ ਸਾਰੀਆਂ ਬੈਠਕਾਂ ਬੇਸਿੱਟਾ ਰਹੀਆਂ
ਇਸ ਦੌਰਾਨ ਕਿਸਾਨਾਂ ਨੇ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਡਟ ਕੇ ਰਹਿਣ ਦਾ ਫੈਸਲਾ ਕੀਤਾ ਹੈ। ਕਿਸਾਨ ਆਗੂਆਂ ਅਤੇ ਤਿੰਨ ਕੇਂਦਰੀ ਮੰਤਰੀਆਂ ਵਿਚਾਲੇ ਵੀਰਵਾਰ ਰਾਤ ਕਰੀਬ 8:45 ਵਜੇ ਸ਼ੁਰੂ ਹੋਈ ਮੀਟਿੰਗ ਪੰਜ ਘੰਟੇ ਚੱਲੀ। ਇਸ ਤੋਂ ਪਹਿਲਾਂ 8 ਫਰਵਰੀ ਅਤੇ 12 ਫਰਵਰੀ ਨੂੰ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਗੱਲਬਾਤ ਬੇਸਿੱਟਾ ਰਹੀ ਸੀ। ਵੀਰਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ ਤੋਂ ਬਾਅਦ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਸੀ, ਮੀਟਿੰਗ ਸਰਕਾਰ ਅਤੇ ਕਿਸਾਨ ਨੇਤਾਵਾਂ ਵਿਚਕਾਰ ਸਦਭਾਵਨਾ ਵਾਲੇ ਮਾਹੌਲ ਵਿੱਚ ਹੋਈ।
ਇੱਕ ਕਿਸਾਨ ਦੀ ਹੋਈ ਮੌਤ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੋਸ਼ ਲਾਇਆ ਕਿ ਸਰਕਾਰ ਮੀਟਿੰਗ ਕਰਵਾ ਕੇ ਦਿਖਾਉਣਾ ਚਾਹੁੰਦੀ ਹੈ ਕਿ ਸਿਰਫ਼ ਪੰਜਾਬ ਦੇ ਕਿਸਾਨ ਹੀ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ, ''ਚੰਡੀਗੜ੍ਹ 'ਚ ਕੱਲ੍ਹ ਦੀ ਤੀਜੀ ਗੇੜ ਦੀ ਮੀਟਿੰਗ ਬੇਸਿੱਟਾ ਰਹੀ। ਸਾਡੇ ਵਿਰੁੱਧ ਤਾਕਤ ਦੀ ਵਰਤੋਂ ਕੀਤੀ ਜਾ ਰਹੀ ਹੈ। ਸ਼ੰਭੂ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਚ ਸ਼ਾਮਲ 63 ਸਾਲਾ ਬਜ਼ੁਰਗ ਕਿਸਾਨ ਗਿਆਨ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਉਨ੍ਹਾਂ ਨੇ ਸਵੇਰੇ ਛਾਤੀ 'ਚ ਦਰਦ ਦੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਦੇ ਰਾਜਪੁਰਾ ਦੇ ਸਿਵਲ ਹਸਪਤਾਲ 'ਚ ਲਿਜਾਇਆ ਗਿਆ। ਉਥੋਂ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ: Gangsters In Canada: ਭਾਰਤੀਆਂ ਨੂੰ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਕੈਨੇਡਾ ਪੁਲਿਸ ਦਾ ਐਕਸ਼ਨ ! ਹੁਣ ਨਹੀਂ ਬਚਣਗੇ 'ਗੈਂਗਸਟਰ' ?