ਨਵੀਂ ਦਿੱਲੀ: ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇੱਕ ਵਾਰ ਫਿਰ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਸੰਕੇਤ ਦਿੱਤੇ ਹਨ। ਤੋਮਰ ਨੇ ਕਿਹਾ ਹੈ ਕਿ ਸਰਕਾਰ ਤੇ ਕਿਸਾਨਾਂ ਵਿੱਚ ਚੱਲ ਰਹੇ ਵਿਵਾਦ ਨੂੰ ਖਤਮ ਕਰਨ ਦਾ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕੇਂਦਰ ਸਰਕਾਰ ਗੱਲਬਾਤ ਲਈ ਤਿਆਰ ਹੈ ਤੇ ਮਸਲੇ ਦਾ ਹੱਲ ਕਰਨਾ ਚਾਹੁੰਦੀ ਹੈ।’


ਸ਼ਨੀਵਾਰ ਨੂੰ ਗਵਾਲੀਅਰ ਪਹੁੰਚੇ ਖੇਤੀਬਾੜੀ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਇਸ ਮੁੱਦੇ ਨੂੰ ਸੁਲਝਾਉਣ ਦਾ ਫੈਸਲਾ ਕਰਨ ਦੀ ਅਪੀਲ ਕਰਦਿਆਂ ਕਿਹਾ, 'ਸਰਕਾਰ ਇਸ ਮਸਲੇ ਨੂੰ ਸੁਲਝਾਉਣ ਲਈ ਰਾਹ ਕੱਢੇਗੀ। ਕੇਂਦਰ ਗੱਲਬਾਤ ਲਈ ਤਿਆਰ ਹੈ ਤੇ ਇਸ ਮੁੱਦੇ ਨੂੰ ਸੁਲਝਾਉਣਾ ਚਾਹੁੰਦਾ ਹੈ।'


ਤੋਮਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਸਬੰਧੀ ਬਣਿਆ ਜਮੂਦ ਉਸ ਦਿਨ ਟੁੱਟੇਗਾ, ਜਿਸ ਦਿਨ ਕਿਸਾਨ ਯੂਨੀਅਨਾਂ ਇਸ ਮਸਲੇ ਦਾ ਹੱਲ ਕੱਢਣ ਦਾ ਫ਼ੈਸਲਾ ਕਰਨਗੀਆਂ। ਉਨ੍ਹਾਂ ਕਿਹਾ,‘ਸਰਕਾਰ ਵੀ ਕੋਈ ਰਾਹ ਕੱਢੇਗੀ। ਕੇਂਦਰ ਸਰਕਾਰ ਗੱਲਬਾਤ ਲਈ ਤਿਆਰ ਹੈ ਤੇ ਮਸਲੇ ਦਾ ਹੱਲ ਕਰਨਾ ਚਾਹੁੰਦੀ ਹੈ।’


ਖੇਤੀ ਅੰਦੋਲਨ ਦੇ ਚਾਰ ਮਹੀਨੇ ਮੁਕੰਮਲ


ਦਿੱਲੀ ਦੇ ਬਾਰਡਰਾਂ ’ਤੇ ਪਿਛਲੇ ਚਾਰ ਮਹੀਨਿਆਂ ਤੋਂ ਪੰਜਾਬ, ਹਰਿਆਣਾ ਤੇ ਯੂਪੀ ਤੋਂ ਆਏ ਕਿਸਾਨ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਲਈ ਪ੍ਰਦਰਸ਼ਨ ਕਰ ਰਹੇ ਹਨ। ਇਸ ਮੁੱਦੇ ਨੂੰ ਲੈਕੇ ਕਿਸਾਨਾਂ ਤੇ ਸਰਕਾਰ ਵਿਚਾਲੇ ਕਈ ਦੌਰ ਦੀ ਬੈਠਕ ਹੋ ਚੁੱਕੀ ਹੈ ਪਰ ਗੱਲ ਕਿਸੇ ਤਣ ਪੱਤਣ ਨਹੀਂ ਲੱਗੀ।


ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਰੰਗ ਜਾਂ ਗੁਲਾਲ ਨਾਲ ਹੋਲੀ ਨਹੀਂ ਖੇਡਣਗੇ ਬਲਕਿ ਮਿੱਟੀ ਨਾਲ ਇਕ-ਦੂਜੇ ਦੇ ਟਿੱਕਾ ਲਾਉਣਗੇ। ਸੋਮਵਾਰ ਕਿਸਾਨਾਂ ਨੇ ਹੋਲੀ ਰੰਗਾਂ ਨਾਲ ਨਾ ਖੇਡਣ ਦਾ ਫੈਸਲਾ ਕੀਤਾ ਹੈ। ਕਿਸਾਨਾਂ ਨੇ ਇਹ ਫੈਸਲਾ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਲਿਆ ਹੈ। ਚਾਰ ਮਹੀਨਿਆਂ ਤੋਂ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਗਾਜ਼ੀਪੁਰ ਬਾਰਡਰ 'ਤੇ ਅੰਦੋਲਨ ਕਰ ਰਹੇ ਕਿਸਾਨ ਹੋਲੀ ਨਹੀਂ ਮਨਾਉਣਗੇ।


ਇਹ ਵੀ ਪੜ੍ਹੋ: ਸੂਬਾ ਸਰਕਾਰ ਵੱਲੋਂ 28 ਮਾਰਚ ਤੋਂ ਕਰਫਿਊ ਦਾ ਐਲਾਨ, ਇਨ੍ਹਾਂ ਚੀਜ਼ਾਂ 'ਤੇ ਰਹੇਗੀ ਸਖਤ ਪਾਬੰਦੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904