ਪੜਚੋਲ ਕਰੋ

ਕਿਸਾਨਾਂ ਦੇ ਦੋ-ਟੁੱਕ ਜਵਾਬ ਮਗਰੋਂ ਠੰਢੇ ਪਏ ਖੇਤੀਬਾੜੀ ਮੰਤਰੀ ਤੋਮਰ, ਬੋਲੇ ਸਰਕਾਰ ਗੱਲਬਾਤ ਲਈ ਤਿਆਰ

ਤੋਮਰ ਨੇ ਕਿਹਾ ਹੈ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹਨ ਬਸ਼ਰਤੇ ਉਹ ਖੇਤੀਬਾੜੀ ਸੁਧਾਰ ਕਾਨੂੰਨਾਂ ਬਾਰੇ ਆਪਣੇ ਕੋਈ ਖ਼ਾਸ ਤਰਕਪੂਰਨ ਇਤਰਾਜ਼ ਪ੍ਰਗਟਾਉਣ।ਇਸ ਤੋਂ ਪਹਿਲਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਸਾਨਾਂ ਦੇ ਨਿਧੜਕ ਅੰਦੋਲਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ 500 ਕਿਸਾਨਾਂ ਦੀ ਮੌਤ ਇਨਸਾਫ ਦੀ ਮੰਗ ਕਰਦਿਆਂ ਹੋਈ ਹੈ।

ਨਵੀਂ ਦਿੱਲੀ: ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਖੇਤੀ ਕਾਨੂੰਨਾਂ ਨੂੰ ਛੱਡ ਕਿਸਾਨ ਕੋਈ ਵੀ ਗੱਲ ਸਰਕਾਰ ਨਾਲ ਕਰ ਸਕਦੇ ਹਨ। ਇਸ ਉੱਪਰ ਕਿਸਾਨਾਂ ਨੇ ਦੋ-ਟੁੱਕ ਜਵਾਬ ਦਿੰਦਿਆਂ ਕਿਹਾ ਸੀ ਕਿ ਹੁਣ ਗੱਲਬਾਤ ਹਾਲਚਾਲ ਪੁੱਛਣ ਲਈ ਨਹੀਂ ਸਗੋਂ ਕਾਨੂੰਨ ਰੱਖ ਕਰਾਉਣ ਬਾਰੇ ਹੀ ਹੋਏਗੀ। ਇਸ ਮਗਰੋਂ ਖੇਤੀ ਮੰਤਰੀ ਥੋੜ੍ਹੇ ਠੰਢੇ ਪਏ ਨਜ਼ਰ ਆ ਰਹੇ ਹਨ।

ਹੁਣ ਤੋਮਰ ਨੇ ਕਿਹਾ ਹੈ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹਨ ਬਸ਼ਰਤੇ ਉਹ ਖੇਤੀਬਾੜੀ ਸੁਧਾਰ ਕਾਨੂੰਨਾਂ ਬਾਰੇ ਆਪਣੇ ਕੋਈ ਖ਼ਾਸ ਤਰਕਪੂਰਨ ਇਤਰਾਜ਼ ਪ੍ਰਗਟਾਉਣ। ਤੋਮਰ ਨੇ ਕਿਹਾ ਕਿ ਸਰਕਾਰ ਅੰਦੋਲਨ ਕਰ ਰਹੇ ਕਿਸਾਨਾਂ ਦਾ ਸਨਮਾਨ ਕਰਦੀ ਹੈ ਜਿਸ ਕਰਕੇ ਉਨ੍ਹਾਂ ਨਾਲ 11 ਗੇੜ ਦੀ ਗੱਲਬਾਤ ਕੀਤੀ ਗਈ। ਉਧਰ ਕਾਂਗਰਸ ਨੇ ਇਸ ਟਿੱਪਣੀ 'ਤੇ ਵੀ ਖੇਤੀਬਾੜੀ ਮੰਤਰੀ ਨੂੰ ਘੇਰਿਆ ਹੈ। ਕਾਂਗਰਸ ਨੇ ਇਸ ਨੂੰ “ਸੰਵੇਦਨਹੀਣ” ਕਰਾਰ ਦਿੰਦਿਆਂ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਹਟਾਉਣ ਦੀ ਮੰਗ ਕੀਤੀ।

ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਭਾਰਤ ਸਰਕਾਰ ਕਿਸਾਨਾਂ ਦਾ ਬਹੁਤ ਸਤਿਕਾਰ ਕਰਦੀ ਹੈ ਤੇ ਇਸੇ ਲਈ ਜਦੋਂ ਵੀ ਕਿਸਾਨ ਗੱਲਬਾਤ ਕਰਨੀ ਚਾਹੁਣਗੇ, ਤਾਂ ਸਰਕਾਰ ਗੱਲਬਾਤ ਕਰਨ ਲਈ ਤਿਆਰ ਹੋਵੇਗੀ ਪਰ, ਅਸੀਂ ਵਾਰ ਵਾਰ ਕਿਸਾਨ ਯੂਨੀਅਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਤਰਕ ਨਾਲ ਕਾਨੂੰਨ ਦੇ ਸਬੰਧਤ ਧਾਰਾਵਾਂ 'ਤੇ ਇਤਰਾਜ਼ ਉਠਾਉਣ ਤੇ ਅਸੀਂ ਉਨ੍ਹਾਂ ਦੀ ਗੱਲ ਸੁਣਾਂਗੇ ਤੇ ਉਨ੍ਹਾਂ ਦੀਆਂ ਚਿੰਤਾਵਾਂ ਦਾ ਹੱਲ ਕੱਢਣ ਦੀ ਕੋਸ਼ਿਸ਼ ਕਰਾਂਗੇ। "

ਉਨ੍ਹਾਂ ਕਿਹਾ ਕਿ ਸਰਕਾਰ ਨੇ 11 ਵਾਰ ਕਿਸਾਨਾਂ ਨਾਲ ਗੱਲਬਾਤ ਕੀਤੀ ਸੀ ਤੇ ਉਨ੍ਹਾਂ ਨੂੰ ਪੁੱਛਿਆ ਸੀ ਕਿ ਕਾਨੂੰਨਾਂ ਪ੍ਰਤੀ ਉਨ੍ਹਾਂ ਦਾ ਇਤਰਾਜ਼ ਕੀ ਹੈ ਤੇ ਕਾਨੂੰਨਾਂ ਦਾ ਉਹ ਕਿਹੜਾ ਪ੍ਰਬੰਧ ਬੇਇਨਸਾਫੀ ਮੰਨਦੇ ਹਨ। ਮੰਤਰੀ ਨੇ ਕਿਹਾ “ਪਰ, ਨਾ ਤਾਂ ਕਿਸੇ ਰਾਜਨੀਤਕ ਪਾਰਟੀ ਨੇ ਸਦਨ ਵਿੱਚ ਇਸ ਮਾਮਲੇ’ ਤੇ ਕੋਈ ਪ੍ਰਤੀਕਿਰਿਆ ਦਿੱਤੀ ਤੇ ਨਾ ਹੀ ਕਿਸੇ ਕਿਸਾਨ ਯੂਨੀਅਨ ਦੇ ਨੇਤਾ ਨੇ ਕੁਝ ਦੱਸਿਆ। ਇਸ ਲਈ ਗੱਲਬਾਤ ਅੱਗੇ ਨਹੀਂ ਵਧੀ। ”

ਇਸ ਤੋਂ ਪਹਿਲਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਸਾਨਾਂ ਦੇ ਨਿਧੜਕ ਅੰਦੋਲਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ 500 ਕਿਸਾਨਾਂ ਦੀ ਮੌਤ ਇਨਸਾਫ ਦੀ ਮੰਗ ਕਰਦਿਆਂ ਹੋਈ ਹੈ। ਗਾਂਧੀ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਹ ਵਿਵਾਦ ਹੱਲ ਕਰਨ ਦਾ ਇਹੋ ਇਕੋ ਰਸਤਾ ਹੈ।

ਬਾਅਦ ਵਿੱਚ, ਕਾਂਗਰਸ ਦੇ ਤਰਜਮਾਨ ਸੁਪ੍ਰੀਆ ਸ਼੍ਰੀਨੇਤ ਨੇ ਤੋਮਰ ਦੀਆਂ ਪਿਛਲੀਆਂ ਟਿੱਪਣੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਕਾਨੂੰਨਾਂ ਨੂੰ ਰੱਦ ਕਰਨ ਤੋਂ ਸਿਵਾਏ ਕਿਸੇ ਵੀ ਹੋਰ ਗੱਲ ਬਾਰੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਤੇ ਕਿਹਾ,“ਉਨ੍ਹਾਂ ਦੀ ਸੰਵੇਦਨਸ਼ੀਲ ਟਿੱਪਣੀ ਲਈ ਖੇਤੀਬਾੜੀ ਮੰਤਰੀ ਨੂੰ ਹਟਾ ਦੇਣਾ ਚਾਹੀਦਾ ਹੈ।”

ਤੋਮਰ ਨੇ ਕਿਸਾਨਾਂ 'ਤੇ ਸਰਕਾਰੀ ਰਿਕਾਰਡ ਦਾ ਬਚਾਅ ਕਰਦਿਆਂ ਕਿਹਾ ਕਿ ਦੇਸ਼ ਨੇ ਪ੍ਰਧਾਨ ਮੰਤਰੀ ਦੀ ਕਿਸਾਨਾਂ ਪ੍ਰਤੀ ਵਚਨਬੱਧਤਾ ਵੇਖੀ ਹੈ। “ਮੋਦੀ ਸਰਕਾਰ ਨੇ ਪਿਛਲੇ ਸੱਤ ਸਾਲਾਂ ਵਿੱਚ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀ ਮੁਨਾਫਾ ਵਧਾਉਣ ਲਈ ਲਏ ਗਏ ਫੈਸਲੇ ਇਤਿਹਾਸਕ ਤੇ ਬੇਮਿਸਾਲ ਹਨ। ਕੋਈ ਵੀ ਉਨ੍ਹਾਂ ਨੂੰ ਰੱਦ ਕਰਨ ਦੀ ਸਥਿਤੀ ਵਿਚ ਨਹੀਂ ਹੈ। ਜਿੱਥੋਂ ਤਕ ਰਾਹੁਲ ਗਾਂਧੀ ਦੇ ਟਵੀਟਸ ਦਾ ਮਾਲਾ ਹੈ, ਇਥੋਂ ਤਕ ਕਿ ਕਾਂਗਰਸ ਵੀ ਉਨ੍ਹਾਂ ਨੂੰ ਗੰਭੀਰਤਾ ਨਾਲ ਨਹੀਂ ਲੈਂਦੀ। ਮੈਨੂੰ ਟਿੱਪਣੀ ਕਰਨ ਦੀ ਲੋੜ ਨਹੀਂ, ”ਤੋਮਰ ਨੇ ਕਿਹਾ।

ਉਨ੍ਹਾਂ ਕਿਹਾ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਖੇਤੀਬਾੜੀ ਸੁਧਾਰ ਸਬੰਧੀ ਕਾਨੂੰਨ ਲਾਗੂ ਕਰਨਾ ਚਾਹੁੰਦੀਆਂ ਹਨ ਪਰ ਅਜਿਹਾ ਕਰਨ ਦੀ ਹਿੰਮਤ ਨਹੀਂ ਸੀ। “ਮੋਦੀ ਸਰਕਾਰ ਨੇ ਕਿਸਾਨਾਂ ਦੇ ਲਾਭ ਪਹੁੰਚਾਉਣ ਅਤੇ ਖੇਤੀ ਸੈਕਟਰ ਵਿੱਚ ਸੁਧਾਰ ਲਿਆਉਣ ਲਈ ਇਹ ਵੱਡਾ ਕਦਮ ਚੁੱਕਿਆ, ਜਿਸਦਾ ਲਾਭ ਕਈ ਥਾਵਾਂ ਤੇ ਕਿਸਾਨਾਂ ਨੂੰ ਹੋਇਆ ਹੈ। ਪਰ ਐਨ ਵਿਚਕਾਰ ਹੀ ਕਿਸਾਨਾਂ ਦਾ ਅੰਦੋਲਨ ਸ਼ੁਰੂ ਹੋ ਗਿਆ।
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget