ਪੜਚੋਲ ਕਰੋ

ਕਿਸਾਨਾਂ ਦੇ ਮੁੱਦਿਆਂ 'ਤੇ ਕੈਪਟਨ ਦੇ ਛੱਕੇ, ਅਕਾਲੀ ਦਲ ਤੇ ਬੀਜੇਪੀ ਆਊਟ

ਪੰਜਾਬ ਵਿੱਚ ਇਸ ਵੇਲੇ ਕਿਸਾਨਾਂ ਨਾਲ ਜੁੜੇ ਦੋ ਮੁੱਦਿਆਂ ਖੇਤੀਬਾੜੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ-2020 ਖਿਲਾਫ ਸਿਆਸੀ ਪਾਰਾ ਚੜ੍ਹਿਆ ਹੋਇਆ ਹੈ। ਅਹਿਮ ਗੱਲ਼ ਹੈ ਕਿ ਇਨ੍ਹਾਂ ਮੁੱਦਿਆਂ 'ਤੇ ਜਿੱਥੇ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਦੂਜੀਆਂ ਸਿਆਸੀ ਧਿਰਾਂ ਤੇ ਕਿਸਾਨਾਂ ਦਾ ਸਾਥ ਹਾਸਲ ਕਰ ਲਿਆ ਹੈ, ਉੱਥੇ ਹੀ ਬੀਜੇਪੀ ਤੇ ਅਕਾਲੀ ਦਲ ਬੁਰੀ ਤਰ੍ਹਾਂ ਘਿਰੇ ਹੋਏ ਹਨ।

ਚੰਡੀਗੜ੍ਹ: ਪੰਜਾਬ ਵਿੱਚ ਇਸ ਵੇਲੇ ਕਿਸਾਨਾਂ ਨਾਲ ਜੁੜੇ ਦੋ ਮੁੱਦਿਆਂ ਖੇਤੀਬਾੜੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ-2020 ਖਿਲਾਫ ਸਿਆਸੀ ਪਾਰਾ ਚੜ੍ਹਿਆ ਹੋਇਆ ਹੈ। ਅਹਿਮ ਗੱਲ਼ ਹੈ ਕਿ ਇਨ੍ਹਾਂ ਮੁੱਦਿਆਂ 'ਤੇ ਜਿੱਥੇ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਦੂਜੀਆਂ ਸਿਆਸੀ ਧਿਰਾਂ ਤੇ ਕਿਸਾਨਾਂ ਦਾ ਸਾਥ ਹਾਸਲ ਕਰ ਲਿਆ ਹੈ, ਉੱਥੇ ਹੀ ਬੀਜੇਪੀ ਤੇ ਅਕਾਲੀ ਦਲ ਬੁਰੀ ਤਰ੍ਹਾਂ ਘਿਰੇ ਹੋਏ ਹਨ। ਬੇਸ਼ੱਕ ਬੀਜੇਪੀ ਤੇ ਅਕਾਲੀ ਦਲ ਦੇ ਲੀਡਰ ਮੋਦੀ ਸਰਕਾਰ ਦੇ ਇਨ੍ਹਾਂ ਕਦਮਾਂ ਨੂੰ ਜਾਇਜ਼ ਠਹਿਰਾ ਰਹੇ ਪਰ ਪਰ ਦੋਵਾਂ ਪਾਰਟੀਆਂ ਅੰਦਰ ਇਸ ਗੱਲ਼ ਦਾ ਭੈਅ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੱਡਾ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ। ਇਸ ਲਈ ਅਕਾਲੀ ਦਲ ਦੇ ਬਹੁਤੇ ਲੀਡਰ ਮੋਦੀ ਸਰਕਾਰ ਦੇ ਇਨ੍ਹਾਂ ਕਦਮਾਂ ਤੋਂ ਖੁਸ਼ ਨਹੀਂ ਪਰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਸਟੈਂਡ ਕਰਕੇ ਖਾਮੋਸ਼ ਹਨ। ਦੂਜੇ ਪਾਸੇ ਤਿੰਨ ਸਾਲ ਦੀਆਂ ਨਾਕਾਮੀਆਂ ਕਰਕੇ ਨਿਮੋਸ਼ੀ ਦਾ ਸਾਹਮਣਾ ਕਰ ਰਹੀ ਕੈਪਟਨ ਸਰਕਾਰ ਨੂੰ ਇਹ ਘਰ ਬੈਠੇ ਹੀ ਚੰਗੇ ਮੁੱਦੇ ਮਿਲ ਗਏ ਹਨ। ਚੁਫੇਰਿਓਂ ਅਲੋਚਨਾ ਕਰਕੇ ਬੈਕਫੁੱਟ 'ਤੇ ਗਏ ਕੈਪਟਨ ਅਮਰਿੰਦਰ ਸਿੰਘ ਨੇ ਮੁੜ ਫਰੰਟ ਮੱਲ ਲਿਆ ਹੈ। ਕੈਪਟਨ ਨੇ ਬੜੀ ਸੁਲਝੀ ਚਾਲ ਚੱਲਦਿਆਂ ਪਹਿਲਾਂ ਵਿਰੋਧੀ ਸਿਆਸੀ ਧਿਰਾਂ ਨੂੰ ਇਨ੍ਹਾਂ ਮੁੱਦਿਆਂ 'ਤੇ ਨਾਲ ਲੈ ਲਿਆ ਤੇ ਹੁਣ ਕਿਸਾਨ ਜਥੇਬੰਦੀਆਂ ਦੀ ਵੀ ਹਮਾਇਤ ਹਾਸਲ ਕਰ ਲਈ। ਵਿਰੋਧੀ ਧਿਰਾਂ ਦੀ ਹਮਾਇਤ ਮਿਲਣ ਮਗਰੋਂ ਕੈਪਟਨ ਨੇ ਅਕਾਲੀ ਦਲ ਖਿਲਾਫ ਮੁੜ ਹਮਾਲਵਰ ਰੁਖ ਅਖਤਿਆਰ ਕੀਤਾ ਹੈ। ਕੈਪਟਨ ਨੇ ਆਰਡੀਨੈਂਸਾਂ ਪ੍ਰਤੀ ਹਾਮੀ ਭਰਨ ਵਾਲੇ ਅਕਾਲੀ ਦਲ 'ਤੇ ਵਰ੍ਹਦਿਆਂ ਕਿਹਾ ਹੈ ਕਿ ਉਨ੍ਹਾਂ ਪੰਜਾਬ ਦੇ ਹਿੱਤ ਵੇਚ ਦਿੱਤੇ ਹਨ। ਕੈਪਟਨ ਦਾ ਕਹਿਣਾ ਹੈ ਕਿ ਕਿਸਾਨ ਵਿਰੋਧੀ ਆਰਡੀਨੈਂਸਾਂ ਵਿਰੁੱਧ ਉਹ ਕੇਂਦਰ ਸਰਕਾਰ ਨਾਲ ਲੜਾਈ ਲੜਨਗੇ। ਕੈਪਟਨ ਸ਼ਾਂਤਾ ਕੁਮਾਰ ਕਮੇਟੀ ਦੀਆਂ ਸਿਫਾਰਸ਼ਾਂ ਦਾ ਹਵਾਲਾ ਦਿੰਦਿਆਂ ਖ਼ਬਰਦਾਰ ਕਰ ਰਹੇ ਹਨ ਕਿ ‘ਸੁਖਬੀਰ ਬਾਦਲ ਜਾਂ ਬੀਜੇਪੀ ਵਾਲੇ ਕੁਝ ਵੀ ਕਹੀ ਜਾਣ, ਜੇ ਇਕ ਵਾਰ ਆਰਡੀਨੈਂਸ ਪਾਸ ਹੋ ਗਏ ਤਾਂ ਕੇਂਦਰ ਸਰਕਾਰ ਵੱਲੋਂ ਆਪਣੇ ਅਗਲੇ ਕਦਮ ਤਹਿਤ ਘੱਟੋ-ਘੱਟ ਸਮਰਥਨ ਮੁੱਲ ਨੂੰ ਖ਼ਤਮ ਕਰਨ ਦੇ ਨਾਲ-ਨਾਲ ਐਫਸੀਆਈ ਨੂੰ ਵੀ ਤੋੜ ਦਿੱਤਾ ਜਾਵੇਗਾ।’ ਕੈਪਟਨ ਨੇ ਦਾਅਵਾ ਕੀਤਾ ਕਿ ਜੇ ਇਹ ਆਰਡੀਨੈਂਸ ਕਾਨੂੰਨੀ ਰੂਪ ਵਿੱਚ ਲਾਗੂ ਹੋ ਗਏ ਤਾਂ ਖ਼ਰੀਦ ਪ੍ਰਕਿਰਿਆ ਖ਼ਤਮ ਹੋ ਜਾਵੇਗੀ ਤੇ ਸਰਕਾਰੀ ਮੰਡੀਆਂ ਦਾ ਵੀ ਅੰਤ ਹੋ ਜਾਵੇਗਾ ਜੋ ਬਹੁਤ ਵੱਡਾ ਖਤਰਾ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਆਪਣੇ ਸਿਆਸੀ ਹਿੱਤਾਂ ਨੂੰ ਤਰਜੀਹ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਪਹਿਲਾਂ ਵੀ ਪੰਜਾਬੀ ਸੂਬਾ ਲਹਿਰ ਰਾਹੀਂ ਸੂਬੇ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਆਰਡੀਨੈਂਸ ਵਿਰੁੱਧ ਲੜਾਈ ਵਿੱਚ ਸਾਥ ਦੇਣ ਤੇ ਅਕਾਲੀ-ਬੀਜੇਪੀ ਹੱਥੋਂ ਗੁਮਰਾਹ ਨਾ ਹੋਣ ਦੀ ਅਪੀਲ ਕੀਤੀ ਹੈ। ਕੈਪਟਨ ਨੇ ਕਿਹਾ ਅਕਾਲੀ ਬੀਜੇਪੀ ਤੋਂ ਬਿਨਾਂ ਸਾਰੀਆਂ ਪਾਰਟੀਆਂ ਆਰਡੀਨੈਸਾਂ ਦੇ ਵਿਰੋਧ 'ਚ ਉਨ੍ਹਾਂ ਦੇ ਨਾਲ ਹਨ।

ਟਾਪ ਹੈਡਲਾਈਨ

Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget