ਪੜਚੋਲ ਕਰੋ

ਪੰਜਾਬ ਦੇ ਕਿਸਾਨ ਸਿਰ-ਧੜ ਦੀ ਬਾਜ਼ੀ ਲਾਉਣ ਲਈ ਤਿਆਰ, ਸਿਆਸੀ ਪਾਰਟੀਆਂ ਵੀ ਮੈਦਾਨ 'ਚ ਕੁੱਦੀਆਂ

ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਦੇ ਕਿਸਾਨ ਸਿਰ-ਧੜ ਦੀ ਬਾਜ਼ੀ ਲਾਉਣ ਲਈ ਤਿਆਰ ਹਨ। ਬੇਸ਼ੱਕ ਬੀਜੇਪੀ ਨੂੰ ਛੱਡ ਸਾਰੀਆਂ ਸਿਆਸੀ ਧਿਰਾਂ ਕਿਸਾਨਾਂ ਦੇ ਹੱਕ ਵਿੱਚ ਡਟ ਗਈਆਂ ਹਨ ਪਰ ਇਸ ਸੰਘਰਸ਼ ਦੀ ਕਮਾਨ ਕਿਸਾਨ ਜਥੇਬੰਦੀਆਂ ਦੇ ਹੀ ਹੱਥ ਹੈ। ਅਹਿਮ ਗੱਲ ਇਹ ਹੈ ਕਿ ਪੰਜਾਬ ਦੀਆਂ 30 ਤੋਂ ਵੱਧ ਕਿਸਾਨ ਜਥੇਬੰਦੀਆਂ ਸੰਘਰਸ਼ ਲਈ ਇੱਕਜੁੱਟ ਹੋ ਗਈਆਂ ਹਨ। ਇਨ੍ਹਾਂ ਜਥੇਬੰਦੀਆਂ ਵੱਲੋਂ 25 ਸਤੰਬਰ ਦੇ ਪੰਜਾਬ ਬੰਦ ਲਈ ਸਮੁੱਚੇ ਸੂਬੇ ਦੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ 23 ਸਤੰਬਰ ਤੋਂ 26 ਸਤੰਬਰ ਤੱਕ ਰੇਲਾਂ ਰੋਕਣ ਦਾ ਐਲਾਨ ਵੀ ਕੀਤਾ ਹੈ।

ਚੰਡੀਗੜ੍ਹ: ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਦੇ ਕਿਸਾਨ ਸਿਰ-ਧੜ ਦੀ ਬਾਜ਼ੀ ਲਾਉਣ ਲਈ ਤਿਆਰ ਹਨ। ਬੇਸ਼ੱਕ ਬੀਜੇਪੀ ਨੂੰ ਛੱਡ ਸਾਰੀਆਂ ਸਿਆਸੀ ਧਿਰਾਂ ਕਿਸਾਨਾਂ ਦੇ ਹੱਕ ਵਿੱਚ ਡਟ ਗਈਆਂ ਹਨ ਪਰ ਇਸ ਸੰਘਰਸ਼ ਦੀ ਕਮਾਨ ਕਿਸਾਨ ਜਥੇਬੰਦੀਆਂ ਦੇ ਹੀ ਹੱਥ ਹੈ। ਅਹਿਮ ਗੱਲ ਇਹ ਹੈ ਕਿ ਪੰਜਾਬ ਦੀਆਂ 30 ਤੋਂ ਵੱਧ ਕਿਸਾਨ ਜਥੇਬੰਦੀਆਂ ਸੰਘਰਸ਼ ਲਈ ਇੱਕਜੁੱਟ ਹੋ ਗਈਆਂ ਹਨ। ਇਨ੍ਹਾਂ ਜਥੇਬੰਦੀਆਂ ਵੱਲੋਂ 25 ਸਤੰਬਰ ਦੇ ਪੰਜਾਬ ਬੰਦ ਲਈ ਸਮੁੱਚੇ ਸੂਬੇ ਦੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ 23 ਸਤੰਬਰ ਤੋਂ 26 ਸਤੰਬਰ ਤੱਕ ਰੇਲਾਂ ਰੋਕਣ ਦਾ ਐਲਾਨ ਵੀ ਕੀਤਾ ਹੈ। ਸਾਰੀਆਂ ਸਿਆਸੀ ਧਿਰਾਂ ਨੇ ਵੀ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵੀ 25 ਸਤੰਬਰ ਨੂੰ 3 ਘੰਟੇ ‘ਚੱਕਾ ਜਾਮ’ ਕਰਨ ਦਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਪਟਿਆਲਾ ਤੇ ਲੰਬੀ ਵਿੱਚ ਪਿਛਲੇ ਅੱਠ ਦਿਨਾਂ ਤੋਂ ਚੱਲ ਰਹੇ ਮੋਰਚੇ ਅੱਜ ਚੁੱਕ ਦਿੱਤੇ ਜਾਣਗੇ ਤਾਂ ਜੋ ਤਿੰਨ ਦਿਨਾਂ ਰੇਲ ਰੋਕੋ ਤੇ ਪੰਜਾਬ ਬੰਦ ਦੇ ਸੱਦੇ ਨੂੰ ਕਾਮਯਾਬ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਪੰਜਾਬ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ, ਜਮਹੂਰੀ ਕਿਸਾਨ ਸਭਾ, ਕੁੱਲ ਹਿੰਦ ਕਿਸਾਨ ਸਭਾ, ਕੁੱਲ ਕਿਸਾਨ ਸਭਾ ਪੰਜਾਬ, ਜੈ ਕਿਸਾਨ ਅੰਦੋਲਨ, ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ), ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਤੇ ਕਿਰਤੀ ਕਿਸਾਨ ਯੂਨੀਅਨਾਂ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ, ਔਰਤਾਂ ਤੇ ਨੌਜਵਾਨਾਂ ਨੇ ਪ੍ਰਦਰਸ਼ਨਾਂ ਵਿੱਚ ਸ਼ਮੂਲੀਅਤ ਕੀਤੀ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਬੀਤੇ ਦਿਨ ਰਾਜ ਸਭਾ ’ਚ ਸਿਰਫ ਜ਼ੁਬਾਨੀ ਵੋਟਿੰਗ ਖੇਤੀ ਬਿੱਲ ਪਾਸ ਕਰ ਕੇ ਭਾਰਤ ਦੀ ਜਮਹੂਰੀਅਤ ਦਾ ਘਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਖ਼ਿਲਾਫ਼ ਡਟਣ ਵਾਲੇ ਰਾਜ ਸਭਾ ਮੈਂਬਰਾਂ ਨੂੰ ਬਰਖਾਸਤ ਕਰਨ ਤੋਂ ਸਾਬਤ ਹੁੰਦਾ ਹੈ ਕਿ ਹੋਰ ਰਾਜ ਸਭਾ ਮੈਂਬਰਾਂ ਤੋਂ ਕਿਸੇ ਦਬਾਅ ਹੇਠ ਇਹ ਬਿੱਲ ਧੱਕੇ ਨਾਲ ਪਾਸ ਕਰਵਾਏ ਗਏ ਹਨ। ਕਿਸਾਨ ਲੀਡਰਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣਾ ਵਕਾਰ ਉਦੋਂ ਤੱਕ ਹਾਸਲ ਨਹੀਂ ਕਰ ਸਕਦਾ ਜਦੋਂ ਤੱਕ ਕਿਸਾਨ ਵਿਰੋਧੀ ਭਾਜਪਾ ਹਕੂਮਤੀ ਗੱਠਜੋੜ ਦੀਆਂ ਕਿਸਾਨ ਮਜ਼ਦੂਰ ਵਿਰੋਧੀ ਨੀਤੀਆਂ ਨਾਲੋਂ ਵੱਖ ਨਹੀਂ ਹੁੰਦਾ। ਕਿਸਾਨ ਲੀਡਰਾਂ ਨੇ ਇਲਜ਼ਾਮ ਲਾਇਆ ਕਿ ਇਹ ਕਾਨੂੰਨ ਪੂਰੀ ਖੇਤੀ ਮੰਡੀ ਨੂੰ ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਨੂੰ ਸੌਂਪਣ ਤੇ ਵਾਹੀਯੋਗ ਜ਼ਮੀਨਾਂ ਹਥਿਆ ਕੇ ਵੱਡੇ ਕਾਰਪੋਰੇਟ ਖੇਤੀ ਫਾਰਮ ਉਸਾਰਨ ਦੇ ਸੰਦ ਹਨ ਤੇ ਛੋਟੀ ਤੇ ਦਰਮਿਆਨੀ ਕਿਸਾਨੀ ਦੀ ਮੌਤ ਦੇ ਵਰੰਟ ਹਨ। ਜਥੇਬੰਦੀਆਂ ਨੇ ਮੰਗ ਕੀਤੀ ਕਿ ਸਵਾਮੀਨਾਥਨ ਰਿਪੋਰਟ ਅਨੁਸਾਰ ਸਾਰੀਆਂ ਫਸਲਾਂ ਦੇ ਲਾਭਕਾਰੀ ਸਮਰਥਣ ਮੁੱਲ ਮਿੱਥੇ ਜਾਣ, ਜ਼ਮੀਨੀ ਹੱਦਬੰਦੀ ਕਾਨੂੰਨ ਸਖਤੀ ਨਾਲ ਲਾਗੂ ਕਰਕੇ ਵੱਡੇ ਜਗੀਰਦਾਰਾਂ ਦੀ ਫਾਲਤੂ ਜ਼ਮੀਨ ਬੇਜ਼ਮੀਨੇ ਮਜ਼ਦੂਰਾਂ-ਕਿਸਾਨਾਂ ’ਚ ਵੰਡੀ ਜਾਵੇ, ਕਾਰਪੋਰੇਟ ਘਰਾਣਿਆਂ ਤੇ ਵੱਡੇ ਜਗੀਰਦਾਰਾਂ ’ਤੇ ਟੈਕਸ ਲਾਏ ਜਾਣ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget