ਪੜਚੋਲ ਕਰੋ
Advertisement
ਪੰਜਾਬ 'ਚ ਸੰਘਰਸ਼ ਦਾ ਉਬਾਲ, ਕੱਲ੍ਹ ਤੋਂ ਰੇਲਾਂ ਠੱਪ
ਪੰਜਾਬ ਵਿੱਚ ਕੱਲ੍ਹ ਤੋਂ ਸੰਘਰਸ਼ ਪੂਰੀ ਤਰ੍ਹਾਂ ਭਖ ਜਾਏਗਾ। ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਬਿੱਲਾਂ ਖਿਲਾਫ਼ 24 ਤੋਂ 26 ਸਤੰਬਰ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਦੀ ਹਮਾਇਤ ਸਿਆਸੀ ਪਾਰਟੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਜੇਕਰ ਮੋਦੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੋਂ ਹੋਰ ਤਿੱਖਾ ਕੀਤਾ ਜਾਏਗਾ।
ਚੰਡੀਗੜ੍ਹ: ਪੰਜਾਬ ਵਿੱਚ ਕੱਲ੍ਹ ਤੋਂ ਸੰਘਰਸ਼ ਪੂਰੀ ਤਰ੍ਹਾਂ ਭਖ ਜਾਏਗਾ। ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਬਿੱਲਾਂ ਖਿਲਾਫ਼ 24 ਤੋਂ 26 ਸਤੰਬਰ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਦੀ ਹਮਾਇਤ ਸਿਆਸੀ ਪਾਰਟੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਜੇਕਰ ਮੋਦੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੋਂ ਹੋਰ ਤਿੱਖਾ ਕੀਤਾ ਜਾਏਗਾ।
ਕਿਸਾਨਾਂ ਦੇ ਸੰਘਰਸ਼ ਨੂੰ ਸਿਆਸੀ ਪਾਰਟੀਆਂ ਤੋਂ ਇਲਾਵਾ ਆੜ੍ਹਤੀਆਂ, ਮੁਲਾਜ਼ਮਾਂ ਤੇ ਮਜ਼ਦੂਰਾਂ ਦੀ ਹਮਾਇਤ ਮਿਲ ਰਹੀ ਹੈ। ਕਿਸਾਨ ਸੰਘਰਸ਼ ਵਿੱਚ ਨੌਜਵਾਨ ਅਹਿਮ ਭੂਮਿਕਾ ਨਿਭਾਅ ਰਹੇ ਹਨ। ਪੰਜਾਬੀ ਗਾਇਕਾਂ ਤੇ ਕਲਾਕਾਰਾਂ ਵੱਲੋਂ ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਮਗਰੋਂ ਪੰਜਾਬ ਦੀ ਨੌਜਵਾਨੀ ਖੁੱਲ੍ਹ ਕੇ ਸਾਹਮਣੇ ਆਈ ਹੈ। ਨੌਜਵਾਨ ਸੋਸ਼ਲ ਮੀਡੀਆ 'ਤੇ ਸਰਕਾਰ ਖਿਲਾਫ ਰੱਜ ਕੇ ਭੜਾਸ ਕੱਢ ਰਹੇ ਹਨ। ਉਹ ਧਰਨੇ-ਮੁਜ਼ਾਹਰਿਆਂ ਵਿੱਚ ਵੀ ਵਧ-ਚੜ੍ਹ ਕੇ ਹਿੱਸਾ ਲੈ ਰਹੇ ਹਨ।
ਇਸ ਵੇਲੇ ਬੀਜੇਪੀ ਨੂੰ ਛੱਡ ਹਰ ਸਿਆਸੀ ਧਿਰ ਕਿਸਾਨਾਂ ਨਾਲ ਡਟ ਗਈ ਹੈ। ਇਸ ਬਾਰੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਖੇਤੀ ਬਿੱਲਾਂ ਦੀ ਹਮਾਇਤ ਕਰਨ ਵਾਲੇ ਲੀਡਰਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਣਾ ਚਾਹੀਦਾ ਹੈ। ਇਸ ਲਈ ਕਿਸਾਨ ਪਿੰਡਾਂ ਅੰਦਰ ਬੀਜੇਪੀ ਲੀਡਰਾਂ ਦਾ ਘਿਰਾਓ ਕਰ ਰਹੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪਟਿਆਲਾ
ਲਾਈਫਸਟਾਈਲ
Advertisement