ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਖੇਤੀ ਬਿੱਲਾਂ 'ਤੇ ਸਿਆਸਤ ਗਰਮਾਈ: ਹਰਸਿਮਰਤ ਹੱਥੋਂ ਖੁੱਸੀ ਕੁਰਸੀ, ਕਿਸਾਨਾਂ ਦਾ ਰੋਹ ਬਰਕਰਾਰ, ਮੋਦੀ ਦਾ ਇਹ ਦਾਅਵਾ

ਹਰਸਿਮਰਤ ਬਾਦਲ ਲਈ ਕੈਬਨਿਟ ਅਹੁਦੇ ਤੋਂ ਅਸਤੀਫਾ ਦੇਣਾ ਮਜ਼ਬੂਰੀ ਬਣ ਗਿਆ ਸੀ ਕਿਉਂਕਿ ਪੰਜਾਬ 'ਚ ਸਿਆਸੀ ਧਿਰਾਂ ਤੇ ਕਿਸਾਨ ਜਥੇਬੰਦੀਆਂ ਇਕਜੁੱਟ ਹੋ ਕੇ ਖੇਤੀ ਬਿੱਲਾਂ ਖਿਲਾਫ ਡਟ ਗਈਆਂ ਸਨ। ਦੂਜਾ 2022 'ਚ ਪੰਜਾਬ ਵਿਧਾਨ ਸਭਾ ਚੋਣਾਂ ਹਨ। ਅਜਿਹੇ 'ਚ ਅਕਾਲੀ ਦਲ ਨੂੰ ਪੰਜਾਬ ਦੇ ਲੋਕਾਂ ਦੇ ਮਨਾਂ 'ਚ ਆਪਣਾ ਅਕਸ ਸੁਧਾਰਨ ਦਾ ਇਹ ਸਹੀ ਮੌਕਾ ਲੱਗਾ।

ਰਮਨਦੀਪ ਕੌਰ ਦੀ ਰਿਪੋਰਟ

ਚੰਡੀਗੜ੍ਹ: ਖੇਤੀ ਬਿੱਲਾਂ ਖਿਲਾਫ ਦੇਸ਼ ਭਰ 'ਚ ਰੋਸ ਪ੍ਰਦਰਸ਼ਨ ਹੋ ਰਹੇ ਹਨ। ਇੰਨਾ ਹੀ ਨਹੀਂ ਸਿਆਸੀ ਹਲਕਿਆਂ 'ਚ ਵੀ ਆਰਡੀਨੈਂਸਾਂ ਦਾ ਮੁੱਦਾ ਜ਼ੋਰ ਫੜ੍ਹ ਗਿਆ ਹੈ। ਅਜਿਹੇ 'ਚ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਮੋਦੀ ਸਰਕਾਰ ਦੀ ਵਜ਼ੀਰੀ ਛੱਡ ਦਿੱਤੀ। ਬੇਸ਼ੱਕ ਹਰਸਮਿਰਤ ਨੇ ਕੁਰਸੀ ਵਾਰ ਦਿੱਤੀ ਪਰ ਵਿਰੋਧੀ ਧਿਰਾਂ ਇਸ ਨੂੰ ਅਕਾਲੀ ਦਲ ਦਾ ਡਰਾਮਾ ਕਰਾਰ ਦੇ ਰਹੀਆਂ ਹਨ।

ਦਰਅਸਲ ਹਰਸਿਮਰਤ ਬਾਦਲ ਲਈ ਕੈਬਨਿਟ ਅਹੁਦੇ ਤੋਂ ਅਸਤੀਫਾ ਦੇਣਾ ਮਜ਼ਬੂਰੀ ਬਣ ਗਿਆ ਸੀ ਕਿਉਂਕਿ ਪੰਜਾਬ 'ਚ ਸਿਆਸੀ ਧਿਰਾਂ ਤੇ ਕਿਸਾਨ ਜਥੇਬੰਦੀਆਂ ਇਕਜੁੱਟ ਹੋ ਕੇ ਖੇਤੀ ਬਿੱਲਾਂ ਖਿਲਾਫ ਡਟ ਗਈਆਂ ਸਨ। ਦੂਜਾ 2022 'ਚ ਪੰਜਾਬ ਵਿਧਾਨ ਸਭਾ ਚੋਣਾਂ ਹਨ। ਅਜਿਹੇ 'ਚ ਅਕਾਲੀ ਦਲ ਨੂੰ ਪੰਜਾਬ ਦੇ ਲੋਕਾਂ ਦੇ ਮਨਾਂ 'ਚ ਆਪਣਾ ਅਕਸ ਸੁਧਾਰਨ ਦਾ ਇਹ ਸਹੀ ਮੌਕਾ ਲੱਗਾ। ਹਾਲਾਂਕਿ ਅਕਾਲੀ ਦਲ ਦੀ ਇਸ ਸਿਆਸੀ ਚਾਲ ਨੂੰ ਇੱਥੋਂ ਸਮਝਿਆ ਜਾ ਸਕਦਾ ਕਿ ਹਰਸਿਮਰਤ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਪਰ ਭਾਈਵਾਲੀ ਪਾਰਟੀ ਦਾ ਸਾਥ ਨਹੀਂ ਛੱਡਿਆ।

ਉਧਰ ਖੇਤੀ ਬਿੱਲਾਂ ਖਿਲਾਫ ਪੰਜਾਬ ਤੋਂ ਬਾਹਰ ਵੀ ਕਈ ਸੂਬਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਖੇਤੀ ਬਿੱਲਾਂ ਖਿਲਾਫ ਕਿਸਾਨ ਸੜਕਾਂ 'ਤੇ ਉੱਤਰ ਆਏ ਹਨ। ਅਜਿਹੇ 'ਚ ਖੇਤੀ ਬਿੱਲਾਂ ਖਿਲਾਫ ਕਿਸਾਨਾਂ ਨੇ ਅਗਲੀ ਰਣਨੀਤੀ ਐਲਾਨ ਦਿੱਤੀ ਹੈ। ਹਰਿਆਣਾ ''ਚ 20 ਸਤੰਬਰ ਨੂੰ ਸੜਕ ਰੋਕੋ ਅੰਦੋਲਨ ਹੋਵੇਗਾ। ਬਿੱਲ ਦੇ ਵਿਰੋਧ 'ਚ ਕਿਸਾਨ ਮਜ਼ਦੂਰ ਯੂਨੀਅਨ 24 ਸਤੰਬਰ ਤੋਂ 26 ਸਤੰਬਰ ਸਤੰਬਰ ਦਰਮਿਆਨ ਪੰਜਾਬ 'ਚ ਰੇਲ ਰੋਕੋ ਅੰਦੋਲਨ ਕਰੇਗੀ। 25 ਸਤੰਬਰ ਨੂੰ ਪੰਜਾਬ ਬੰਦ ਦੀ ਅਪੀਲ ਵੀ ਕੀਤੀ ਗਈ ਹੈ।

ਬੇਸ਼ੱਕ ਹਰਸਿਮਰਤ ਬਾਦਲ ਨੇ ਆਰਡੀਨੈਂਸਾਂ ਦੇ ਵਿਰੋਧ 'ਚ ਕੇਂਦਰੀ ਕੈਬਨਿਟ ਤੋਂ ਅਸਤੀਫਾ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਵੀ ਦਾਅਵਾ ਕਰ ਰਹੇ ਹਨ ਕਿ ਉਹ ਕਿਸਾਨ ਵਿਰੋਧੀ ਬਿੱਲਾਂ ਦੇ ਮੁੱਦੇ 'ਤੇ ਕਿਸਾਨਾਂ ਨਾਲ ਡਟ ਕੇ ਖੜ੍ਹੇ ਹਨ। ਇਸ ਦੇ ਬਾਵਜੂਦ ਕਿਸਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਘਰ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਨਗੇ।

ਕਿਸਾਨਾਂ ਦਾ ਇਲਜ਼ਾਮ ਹੈ ਕਿ ਸਰਕਾਰ ਇਹ ਤਿੰਨ ਖੇਤੀ ਆਰਡੀਨੈਂਸ ਲਿਆ ਕੇ MSP ਖਤਮ ਕਰਨਾ ਚਾਹੁੰਦੀ ਹੈ। ਸਰਕਾਰ ਮੰਡੀਕਰਨ ਖਤਮ ਕਰਕੇ ਵੱਡੀਆਂ ਕੰਪਨੀਆਂ ਨੂੰ ਬੜਾਵਾ ਦੇਣਾ ਚਾਹੁੰਦੀ ਹੈ। ਉਧਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦਾਅਵਾ ਕੀਤਾ ਕਿ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ MSP ਤੇ ਸਰਕਾਰੀ ਖਰੀਦ ਦੀ ਵਿਵਸਥਾ ਬਣੀ ਰਹੇਗੀ।

JEE Main Paper 2 Result 2020 ਦੀ ਨਤੀਜਾ ਜਲਦ, ਇਸ ਤਰ੍ਹਾਂ ਦੇਖੋ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Advertisement
ABP Premium

ਵੀਡੀਓਜ਼

MLA Kulwant Singh| ਆਪ ਦੀ ਜਿੱਤ ਤੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ'ਜਦੋਂ ਤੋਂ ਮੈਂ ਜੰਮਿਆ ਉਦੋਂ ਤੋਂ ਹੀ ਮੇਰਾ ਰੱਥ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ'Dimpy Dhillon| Raja Warring| ਜਿੱਤ ਤੋਂ ਬਾਅਦ Dimpy Dhillon ਦੇ ਪੁੱਤ Prabhjot Dhillon ਨੇ ਮਾਰੀ ਬੜ੍ਹਕ..ਜਿਮਨੀ ਚੋਣ ਗਿੱਦੜਬਾਹਾ 'ਚ ਕਿਉਂ ਹਾਰ ਗਈ ਰਾਜੇ ਦੀ ਰਾਣੀ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Ludhiana News: ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Embed widget