ਲੁਧਿਆਣਾ: ਕਰੋਨਾਵਾਇਰਸ ਦੇ ਮੱਦੇਨਜ਼ਰ ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਘਾਟ ਆਉਣ ਦੀ ਹਾਲਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਲਾਹੇਵੰਦ ਸਾਬਤ ਹੋ ਸਕਦੀ ਹੈ। ਪੀਏਯੂ ਮਾਹਿਰਾਂ ਅਨੁਸਾਰ ਕਿਸਾਨਾਂ ਨੂੰ ਜੂਨ ਦੇ ਪਹਿਲੇ ਪੰਦਰਵਾੜੇ ਦੌਰਾਨ ਕੁਝ ਰਕਬੇ ’ਤੇ ਝੋਨੇ ਦੀ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ। ਯੂਨੀਵਰਸਿਟੀ ਵੱਲੋਂ 2017-19 ਤੱਕ ਤਿੰਨ ਸਾਲਾਂ ਦੌਰਾਨ ਕੀਤੇ ਤਜਰਬਿਆਂ ਦੇ ਆਧਾਰ ’ਤੇ ਇਹ ਤਕਨੀਕ ਵਿਕਸਤ ਕੀਤੀ ਗਈ ਹੈ, ਜਿਸ ਨੂੰ ਪਿਛਲੇ ਸਾਲ ਪਰਖਿਆ ਜਾ ਚੁੱਕਿਆ ਹੈ।
ਤਕਨੀਕ ਅਨੁਸਾਰ ਖੇਤ ਲੇਜ਼ਰ ਕਰਾਹੇ ਨਾਲ ਪੱਧਰਾ ਕਰ ਕੇ ਤੇ ਫਿਰ ਰੌਣੀ ਕਰਨ ਮਗਰੋਂ ਵੱਤਰ ਖੇਤ ਵਿੱਚ ਮਸ਼ੀਨ ਨਾਲ ਸਿੱਧੀ ਬਿਜਾਈ ਕੀਤੀ ਜਾਵੇ। ਮਾਹਿਰਾਂ ਨੇ ਕਿਹਾ ਕਿ ਜੇਕਰ ਲੱਕੀ ਡਰਿੱਲ ਮਿਲੇ ਤਾਂ ਤਿਰਛੀ ਪਲੇਟ ਵਾਲੇ ਟਰੈਕਟਰ ਡਰਿੱਲ ਨਾਲ ਬਿਜਾਈ ਕਰ ਕੇ ਤੁਰੰਤ ਨਦੀਨਨਾਸ਼ਕ ਸਪਰੇਅ ਕਰਨੀ ਚਾਹੀਦੀ ਹੈ।
ਸਪਰੇਅ ਲਈ ਸਟੌਪ/ਬੰਕਰ 30 ਫ਼ੀਸਦੀ (ਪੈਂਡੀਮੈਥਾਲੀਨ) ਨੂੰ ਇਕ ਲਿਟਰ ਪ੍ਰਤੀ ਏਕੜ 200 ਲਿਟਰ ਪਾਣੀ ਵਿੱਚ ਘੋਲ ਕੇ ਵਰਤਿਆ ਜਾਵੇ। ਬੀਜ ਨੂੰ 8 ਘੰਟੇ ਪਾਣੀ ਵਿੱਚ ਭਿਉਣ ਮਗਰੋਂ ਛਾਵੇਂ ਸੁਕਾ ਲਿਆ ਜਾਵੇ। ਬੀਜਣ ਤੋਂ ਪਹਿਲਾਂ 3 ਗ੍ਰਾਮ ਸਪਰਿੰਟ 75 ਡਬਲਯੂ ਐਸ (ਮੈਨਕਜ਼ੇਬ+ਕਾਰਬੈਂਡਾਜ਼ਿਮ) ਨੂੰ 10-12 ਮਿਲੀਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਕਿਲੋ ਬੀਜ ਦੇ ਹਿਸਾਬ ਨਾਲ ਲੇਪ ਬਣਾ ਕੇ ਸੋਧਿਆ ਜਾਵੇ।
ਪਹਿਲਾ ਪਾਣੀ ਬਿਜਾਈ ਤੋਂ 21 ਦਿਨ ਬਾਅਦ ਅਤੇ ਬਾਅਦ ਵਾਲੇ ਪਾਣੀ ਮੌਨਸੂਨ ਅਨੁਸਾਰ ਲਗਾਏ ਜਾਣ। ਇਸ ਤਕਨੀਕ ਦੀ ਵਰਤੋਂ ਦਰਮਿਆਨੀ ਤੋਂ ਭਾਰੀਆਂ ਜ਼ਮੀਨਾਂ ਵਿੱਚ ਕੀਤੀ ਜਾ ਸਕਦੀ ਹੈ। ਮਾਹਿਰਾਂ ਅਨੁਸਾਰ ਸਿੱਧੀ ਬਿਜਾਈ ਲਈ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ। ਇਸ ਤਕਨੀਕ ਨਾਲ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ।
ਖੇਤੀਬਾੜੀ ਯੂਨੀਵਰਸਿਟੀ ਦੀ ਕਿਸਾਨਾਂ ਨੂੰ ਸਲਾਹ, ਇਹ ਗੱਲਾਂ ਪੱਲੇ ਬੰਨ੍ਹ ਲਓ
ਰੌਬਟ
Updated at:
17 Apr 2020 05:15 PM (IST)
ਕਰੋਨਾਵਾਇਰਸ ਦੇ ਮੱਦੇਨਜ਼ਰ ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਘਾਟ ਆਉਣ ਦੀ ਹਾਲਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਲਾਹੇਵੰਦ ਸਾਬਤ ਹੋ ਸਕਦੀ ਹੈ। ਪੀਏਯੂ ਮਾਹਿਰਾਂ ਅਨੁਸਾਰ ਕਿਸਾਨਾਂ ਨੂੰ ਜੂਨ ਦੇ ਪਹਿਲੇ ਪੰਦਰਵਾੜੇ ਦੌਰਾਨ ਕੁਝ ਰਕਬੇ ’ਤੇ ਝੋਨੇ ਦੀ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ। ਯੂਨੀਵਰਸਿਟੀ ਵੱਲੋਂ 2017-19 ਤੱਕ ਤਿੰਨ ਸਾਲਾਂ ਦੌਰਾਨ ਕੀਤੇ ਤਜਰਬਿਆਂ ਦੇ ਆਧਾਰ ’ਤੇ ਇਹ ਤਕਨੀਕ ਵਿਕਸਤ ਕੀਤੀ ਗਈ ਹੈ, ਜਿਸ ਨੂੰ ਪਿਛਲੇ ਸਾਲ ਪਰਖਿਆ ਜਾ ਚੁੱਕਿਆ ਹੈ।
- - - - - - - - - Advertisement - - - - - - - - -