ਪੜਚੋਲ ਕਰੋ
Advertisement
ਅਕਾਲੀ ਦਲ ਦਾ ਐਮਐਸਪੀ ਪ੍ਰਤੀ ਸਟੈਂਡ ਸਪੱਸ਼ਟ, ਕਿਹਾ ਕੋਈ ਸਮਝੌਤਾ ਨਹੀਂ ਹੋਵੇਗਾ
"ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਖਰੀਦ ਦੇ ਮਸਲੇ ਸਮੇਤ ਕਿਸਾਨ ਹਿਤਾਂ ਉੱਤੇ ਕਤਈ ਕੋਈ ਸਮਝੌਤਾ ਨਹੀਂ ਕਰ ਸਕਦੀ ਅਕਾਲੀ ਦਲ"- ਸੁਖਬੀਰ ਬਾਦਲ
ਚੰਡੀਗੜ੍ਹ: ਸ਼ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਉਹਨਾਂ ਦੀ ਪਾਰਟੀ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਖਰੀਦ ਦੇ ਮਸਲੇ ਸਮੇਤ ਕਿਸਾਨ ਹਿਤਾਂ ਉੱਤੇ ਕਤਈ ਕੋਈ ਸਮਝੌਤਾ ਨਹੀਂ ਕਰ ਸਕਦੀ ਅਤੇ ਪਾਰਟੀ ਨੇ ਇਹਨਾਂ ਹਿੱਤਾਂ ਦੀ ਰਾਖੀ ਲਈ ਵੱਡੀ ਤੋਂ ਵੱਡੀ ਕੁਰਬਾਨੀ ਦੇਣ ਲਈ ਕਮਰ ਕੱਸੇ ਕੀਤੇ ਹੋਏ ਹਨ।
ਪੰਜਾਬ 'ਚ 56 ਨਵੇਂ ਕੋਰੋਨਾ ਕੇਸਾਂ ਨੇ ਵਧਾਇਆ ਫਿਕਰ, ਕੁੱਲ ਗਿਣਤੀ 2500 ਤੋਂ ਪਾਰ
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਯਤਨਾ ਸਦਕਾ ਕਿਸਾਨੀ ਵਸਤਾਂ ਦੀ ਖਰੀਦੋ ਫਰੋਖਤ ਸਬੰਧੀ ਨਵੇਂ ਐਕਟ ਵਿੱਚ ਵੀ ਫਸਲਾਂ ਲਈ ਘੱਟੋਂ ਘੱਟ ਸਮਰਥਨ ਮੁੱਲ ਅਤੇ ਖਰੀਦ ਨੂੰ ਯਕੀਨੀ ਬਣਾਇਆ ਗਿਆ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਪਾਰਟੀ ਦੇ ਕਹਿਣ ਤੇ ਹੀ ਪ੍ਰਧਾਨ ਮੰਤਰੀ ਨੇ ਕੇਂਦਰੀ ਖੇਤੀ ਬੜੀ ਮੰਤਰੀ ਰਾਹੀਂ ਕਿਸਾਨਾਂ ਨੂੰ ਜਨਤਕ ਤੌਰ ਤੇ ਸਪਸ਼ਟ ਕੀਤਾ ਗਿਆ ਹੈ ਕਿ ਘੱਟੋ ਸਮਰਥਨ ਮੁੱਲ ਅਤੇ ਫਸਲਾਂ ਦੀ ਯਕੀਨੀ ਖਰੀਦਾਰੀ ਦਾ ਮੌਜੂਦਾ ਪ੍ਰਬੰਧ ਜਾਰੀ ਰਹੇਗਾ ਅਤੇ ਇਸ ਵਿਚ ਕੋਈ ਤਬਦੀਲੀ ਨਹੀਂ ਆਏਗੀ।
ਸਾਵਧਾਨ! ਮੌਸਮ ਵਿਭਾਗ ਦੀ ਚੇਤਾਵਨੀ, ਅੱਜ ਭਾਰੀ ਮੀਂਹ ਤੇ ਤੂਫਾਨ ਦਾ ਖ਼ਤਰਾ
ਸੁਖਬੀਰ ਬਾਦਲ ਨੇ ਕਿਹਾ ਕਿ,
ਭਾਰਤ 'ਚ ਕੋਰੋਨਾ ਨੇ ਤੋੜਿਆ ਰਿਕਾਰਡ, ਇੱਕੋ ਦਿਨ 10,000 ਨਵੇਂ ਕੇਸ, 273 ਲੋਕਾਂ ਦੀ ਮੌਤ
ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਵੇਂ ਐਕਟ ਦੇ ਵਿਰੋਧ ਕਰਨ ਬਾਰੇ ਚਿੱਟੇ ਦਿਨ ਝੂਠ ਬੋਲ ਰਹੇ ਹਨ ਕਿਉਂਕਿ ਓਹਨਾ ਦੀ ਸਰਕਾਰ ਵੱਲੋਂ ਇਸ ਐਕਟ ਦੇ ਪ੍ਰਬੰਧ ਨੂੰ ਪਹਿਲੋਂ ਹੀ ਅਗਸਤ 2017 ਵਿੱਚ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ।
ਮੁਖ ਮੰਤਰੀ ਹੁਣ ਝੂਠ ਬੋਲ ਕੇ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ। "ਮੁਖ ਮੰਤਰੀ ਅਤੇ ਉਹਨਾਂ ਦੀ ਕਾਂਗਰਸ ਪਾਰਟੀ ਦੀ ਕਿਸਾਨਾਂ ਨੂੰ ਸਿਰਫ ਇੱਕ ਹੀ ਦੇਣ ਹੈ , ਅਤੇ ਉਹ ਇਹ ਹੈ ਕਿ ਮੁਖ ਮੰਤਰੀ ਖੁਦ ਪਾਵਨ ਗੁਟਕਾ ਸਾਹਿਬ ਦੀ ਸੋਂਹ ਖਾਕੇ ਕਿਸਾਨਾਂ ਨਾਲ ਕੀਤੇ ਆਪਣੇ ਵਾਅਦੇ ਤੋਂ ਮੁਕਰ ਚੁੱਕੇ ਹਨ। ਬਾਦਲ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਵਾਂਗ ਪਹਿਲੀ ਕਤਾਰ ਵਿਚ ਰਹਿ ਕੇ ਕਿਸਾਨਾਂ ਦੇ ਹਿੱਤਾਂ ਲਈ ਜੂਝਦਾ ਰਹੇਗਾ।
ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
" ਫਿਰ ਵੀ, ਜੇ ਭਵਿੱਖ ਵਿਚ ਵੀ ਕਦੇ ਕਿਸਾਨੀ ਉਪਜ ਦੇ ਸਮਰਥਨ ਮੁੱਲ ਅਤੇ ਲਾਜ਼ਮੀ ਖਰੀਦ ਨੂੰ ਕੋਈ ਖਤਰਾ ਖੜਾ ਕੀਤਾ ਗਿਆ ਤਾਂ ਅਕਾਲੀ ਦਲ ਮੂਕ ਦਰਸ਼ਕ ਬਣ ਕੇ ਨਹੀਂ ਬੈਠੇਗਾ। ਸੁਖਬੀਰ ਬਾਦਲ ਨੇ ਕਿਹਾ ਕਿ "ਅਸੀਂ ਵੱਡੀ ਤੋਂ ਵੱਡੀ ਕੁਰਬਾਨੀ ਦੇ ਕੇ ਇਸ ਪ੍ਰਬੰਧ ਨੂੰ ਜਾਰੀ ਰਖਵਾਉਣ ਲਈ ਵਚਨਬੱਧ ਹਾਂ। "
-
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅਜ਼ਬ ਗਜ਼ਬ
ਪੰਜਾਬ
ਪੰਜਾਬ
ਪੰਜਾਬ
Advertisement