(Source: ECI/ABP News/ABP Majha)
All India Weather Update: 9 ਜਨਵਰੀ ਤੱਕ ਉੱਤਰ-ਪੱਛਮੀ ਅਤੇ ਮੱਧ ਭਾਰਤ 'ਚ ਮੀਂਹ ਦੀ ਸੰਭਾਵਨਾ, ਜਾਣੋ ਪੰਜਾਬ ਦੇ ਮੌਸਮ ਦਾ ਹਾਲ
Weather Update: ਮੌਸਮ ਵਿਭਾਗ ਨੇ ਕਿਹਾ ਕਿ 5 ਜਨਵਰੀ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
Weather Update: ਭਾਰਤ ਦੇ ਮੌਸਮ ਵਿਭਾਗ (IMD) ਨੇ ਮੰਗਲਵਾਰ ਨੂੰ ਕਿਹਾ ਕਿ ਉੱਤਰ-ਪੱਛਮੀ ਭਾਰਤ ਅਤੇ ਮੱਧ ਭਾਰਤ ਵਿੱਚ 9 ਜਨਵਰੀ ਤੱਕ ਬਾਰਿਸ਼ ਹੋਵੇਗੀ ਅਤੇ ਅਗਲੇ 6-7 ਦਿਨਾਂ ਦੌਰਾਨ ਉੱਤਰੀ ਭਾਰਤ ਵਿੱਚ ਸੀਤ ਲਹਿਰ ਦੀ ਕੋਈ ਸੰਭਾਵਨਾ ਨਹੀਂ ਹੈ। ਦੂਜੇ ਪਾਸੇ ਬੁੱਧਵਾਰ ਨੂੰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਪੱਛਮੀ ਹਿਮਾਲੀਅਨ ਖੇਤਰ 'ਚ ਹਲਕੀ-ਦਰਮਿਆਨੀ ਬਾਰਿਸ਼ ਜਾਂ ਬਰਫਬਾਰੀ ਦੀ ਸੰਭਾਵਨਾ ਹੈ ਅਤੇ 6 ਜਨਵਰੀ ਨੂੰ ਕਿਤੇ-ਕਿਤੇ ਬਾਰਿਸ਼ ਜਾਂ ਬਰਫਬਾਰੀ ਹੋ ਸਕਦੀ ਹੈ।
ਆਈਐਮਡੀ ਨੇ ਕਿਹਾ ਕਿ 6 ਜਨਵਰੀ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਉੱਤਰੀ ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਜਾਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। 5 ਅਤੇ 6 ਜਨਵਰੀ ਨੂੰ ਦੱਖਣੀ ਰਾਜਸਥਾਨ, ਗੁਜਰਾਤ, ਪੱਛਮੀ ਮੱਧ ਪ੍ਰਦੇਸ਼ ਅਤੇ ਪੂਰਬੀ ਉੱਤਰ ਪ੍ਰਦੇਸ਼ 'ਚ ਛਿੱਟੇ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਇਹ ਵੀ ਕਿਹਾ ਕਿ 5 ਜਨਵਰੀ ਯਾਨੀ ਬੁੱਧਵਾਰ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਭਾਰੀ ਮੀਂਹ ਪੈ ਸਕਦਾ ਹੈ। ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਅਤੇ ਚੰਡੀਗੜ੍ਹ 'ਚ ਗੜੇਮਾਰੀ ਅਤੇ 6 ਜਨਵਰੀ ਨੂੰ ਪੂਰਬੀ ਉੱਤਰ ਪ੍ਰਦੇਸ਼ ਅਤੇ ਪੱਛਮੀ ਮੱਧ ਪ੍ਰਦੇਸ਼ 'ਚ ਮੀਂਹ ਦੇ ਨਾਲ ਗੜ੍ਹੇਮਾਰੀ ਦੀ ਸੰਭਾਵਨਾ ਹੈ।
ਪਹਾੜੀ ਇਲਾਕਿਆਂ 'ਚ ਹੋਵੇਗੀ ਬਰਫਬਾਰੀ
ਆਈਐਮਡੀ ਮੁਤਾਬਕ 7 ਤੋਂ 9 ਜਨਵਰੀ ਦੇ ਦੌਰਾਨ ਪੱਛਮੀ ਹਿਮਾਲੀਅਨ ਖੇਤਰ ਵਿੱਚ ਵਿਆਪਕ ਬਰਫਬਾਰੀ ਹੋਣ ਦੀ ਸੰਭਾਵਨਾ ਹੈ, ਹਾਲਾਂਕਿ ਇਸ ਤੋਂ ਬਾਅਦ ਇਨ੍ਹਾਂ ਖੇਤਰਾਂ ਵਿੱਚ ਬਰਫਬਾਰੀ ਘੱਟ ਜਾਵੇਗੀ। ਇਸ ਦੌਰਾਨ ਜੰਮੂ-ਕਸ਼ਮੀਰ-ਲਦਾਖ-ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ ਅਤੇ ਫਿਰ ਹਿਮਾਚਲ ਪ੍ਰਦੇਸ਼ 'ਚ 8 ਅਤੇ 9 ਜਨਵਰੀ ਨੂੰ ਮੀਂਹ ਅਤੇ ਬਰਫਬਾਰੀ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।
ਇਨ੍ਹਾਂ ਖੇਤਰਾਂ ਵਿੱਚ ਪੈ ਸਕਦੇ ਹਨ ਗੜੇ
ਦੂਜੇ ਪਾਸੇ ਮੌਸਮ ਵਿਭਾਗ ਮੁਤਾਬਕ 7 ਜਨਵਰੀ ਨੂੰ ਪੰਜਾਬ, ਪੂਰਬੀ ਉੱਤਰ ਪ੍ਰਦੇਸ਼, ਪੱਛਮੀ ਮੱਧ ਪ੍ਰਦੇਸ਼ ਅਤੇ ਰਾਜਸਥਾਨ ਅਤੇ 7 ਅਤੇ 8 ਜਨਵਰੀ ਨੂੰ ਪੂਰਬੀ ਮੱਧ ਪ੍ਰਦੇਸ਼ ਵਿੱਚ ਗੜੇਮਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ ਵੱਖ-ਵੱਖ ਇਲਾਕਿਆਂ 'ਚ ਤੂਫਾਨ ਆਉਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: PM Modi Punjab Visit: ਪੰਜਾਬ 'ਚ ਭਾਜਪਾ ਲਈ ਚੋਣ ਬਿਗੁਲ ਵਜਾਉਣ ਆ ਰਹੇ ਮੋਦੀ ਦਾ ਕਿਸਾਨ ਕਰ ਰਹੇ ਡੱਟ ਕੇ ਵਿਰੋਧ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: